24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਸੰਗਤ ਤੋਂ ਗੁਰਥੜੀ ਪਿੰਡ ਨੂੰ ਜੋੜਨ ਵਾਲੀ ਸੜਕ ’ਤੇ 2 ਸਾਲ ਪਹਿਲਾਂ ਮੋਟਾ ਬੱਜਰ ਪਾ ਕੇ ਬਣਾਉਣਾ ਭੁੱਲੀ ਸਰਕਾਰ

Ad Position 21
No active advertisement
ਅਜੀਤ ਡੈਸਕ 28-05-2026
ਸੰਗਤ ਮੰਡੀ, 27 ਮਈ (ਸੁਖਤੇਜ ਧਾਲੀਵਾਲ)- ਪਿੰਡ ਸੰਗਤ ਕਲਾਂ ਤੋਂ ਬਠਿੰਡਾ-ਡੱਬਵਾਲੀ ਮੁੱਖ ਮਾਰਗ ਨੂੰ ਜੋੜਨ ਵਾਲੀ ਗੁਰਥੜੀ ਦੀ ਸੰਪਰਕ ਸੜਕ ਪਿਛਲੇ ਕਰੀਬ ਦੋ ਸਾਲਾਂ ਤੋਂ ਅਧੂਰੀ ਪਈ ਹੋਣ ਕਾਰਨ ਇਲਾਕੇ ਦੇ ਲੋਕਾਂ ਵਿੱਚ ਸਰਕਾਰ ਅਤੇ ਸਬੰਧਿਤ ਵਿਭਾਗ ਖ਼ਿਲਾਫ਼ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਸੰਗਤ ਕਲਾਂ ਵਾਸੀਆਂ ਵਲੋਂ ਮੌਜੂਦਾ ਸਰਕਾਰ ਤੇ ਸੰਬੰਧਿਤ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪਿੰਡ ਵਾਸੀਆਂ ਨੇ ਐਲਾਨ ਕੀਤਾ ਕੇ ਇੱਕ ਹਫ਼ਤੇ ਦੇ ਅੰਦਰ-ਅੰਦਰ ਜੇਕਰ ਸੜਕ ‘ਤੇ ਲੁੱਕ ਨਾਂ ਪਾਈ ਗਈ ਤਾਂ ਉਹ ਧਰਨਾ ਲਗਾਉਣ ਲਈ ਮਜਬੂਰ ਹੋਣਗੇ। ਪਿੰਡ ਸੰਗਤ ਕਲਾਂ ਵਾਸੀ ਪੰਚ ਰੇਸ਼ਮ ਸਿੰਘ ਬਰਾੜ ਤੇ ਜਸਵੀਰ ਸਿੰਘ ਨੇ ਦੱਸਿਆ ਕਿ ਸੜਕ ਦੇ ਨਿਰਮਾਣ ਦੀ ਸ਼ੁਰੂਆਤ ਵੇਲੇ ਵਿਭਾਗ ਵਲੋਂ ਬੜੀ ਤੇਜ਼ੀ ਨਾਲ ਕੰਮ ਕੀਤਾ ਗਿਆ ਸੀ ਅਤੇ ਕੁੱਝ ਹੀ ਦਿਨਾਂ ਵਿੱਚ ਮੋਟਾ ਬੱਜਰ ਪਾ ਦਿੱਤਾ ਗਿਆ ਸੀ। ਪਰ ਅਚਾਨਕ ਕੰਮ ਰੁਕ ਜਾਣ ਨਾਲ ਲੋਕਾਂ ਨੂੰ ਨਿਰਾਸ਼ਾ ਹੋਈ ਹੈ। ਉਨ੍ਹਾਂ ਕਿਹਾ ਕੇ ਇਸ ਸੜਕ ਤੇ ਸਕੂਲ ਅਤੇ ਕਾਲਜ ਵੀ ਪੈਂਦਾ ਹੈ, ਜਿੱਥੇ ਹਰ ਰੋਜ ਬੱਚਿਆਂ ਨੂੰ ਲੈ ਕੇ ਵੈਨਾਂ ਜਾਂਦੀਆਂ ਹਨ, ਮਾਪੇ ਆਪਣੇ ਮੋਟਰਸਾਈਕਲ ਤੇ ਖ਼ੁਦ ਬੱਚਿਆਂ ਨੂੰ ਸਕੂਲ ਛੱਡਣ ਤੇ ਛੁੱਟੀ ਤੋਂ ਬਾਅਦ ਲੈਣ ਜਾਂਦੇ ਹਨ ਤਾਂ ਉਨ੍ਹਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਬੰਧੀ ਕਈ ਵਾਰ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਗਿਆ, ਪਰ ਦੋ ਸਾਲ ਬੀਤ ਜਾਣ ਦੇ ਬਾਵਜੂਦ ਕਿਸੇ ਨੇ ਇਸ ਮਾਮਲੇ ਵੱਲ ਧਿਆਨ ਨਹੀਂ ਦਿੱਤਾ। ਸਥਾਨਕ ਲੋਕਾਂ ਨੇ ਇਹ ਵੀ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਜ਼ਮੀਨੀ ਹਕੀਕਤ ਇਸ ਤੋਂ ਉਲਟ ਹੈ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਸਬੰਧਿਤ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਇਸ ਸੜਕ ਦਾ ਕੰਮ ਤੁਰੰਤ ਸ਼ੁਰੂ ਕਰਕੇ ਪਹਿਲ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇ। ਇਸ ਮੌਕੇ ਪੰਚ ਰੇਸ਼ਮ ਸਿੰਘ ਬਰਾੜ, ਜਸਵੀਰ ਸਿੰਘ, ਕਾਲੂ ਸਿੰਘ ਤੇ ਰਾਜਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਪਿੰਡ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੀ.ਆਰ.ਟੀ.ਸੀ. ਚੇਅਰਮੈਨ ਹਰਪਾਲ ਜੁਨੇਜਾ ਵਲੋਂ ਬੁਢਲਾਡਾ ਡਿਪੂ ਦੀ ਅਚਨਚੇਤ ਚੈਕਿੰਗ ਅਗਲੀ ਖ਼ਬਰ ‘ਮਾਮਲਾ ਚੋਣਾਂ ਮੌਕੇ ਹੋਏ ਟਕਰਾ ਦਾ’ ਭਾਜਪਾ ਜ਼ਿਲ੍ਹਾ ਪ੍ਰਧਾਨ ਸਿੰਗਲਾ ਅਤੇ ‘ਆਪ’ ਉਮੀਦਵਾਰ ਰਿੱਪੂ ਸਮੇਤ ਦੋਵਾਂ ਧਿਰਾਂ ਦ...
Ad Position 24