24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਪੀ.ਆਰ.ਟੀ.ਸੀ. ਚੇਅਰਮੈਨ ਹਰਪਾਲ ਜੁਨੇਜਾ ਵਲੋਂ ਬੁਢਲਾਡਾ ਡਿਪੂ ਦੀ ਅਚਨਚੇਤ ਚੈਕਿੰਗ

Ad Position 21
No active advertisement
ਅਜੀਤ ਡੈਸਕ 28-05-2026
ਬੁਢਲਾਡਾ, 27 ਮਈ (ਸਵਰਨ ਸਿੰਘ ਰਾਹੀ)- ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਬੁਢਲਾਡਾ ਡਿਪੂ ਅਤੇ ਵਰਕਸ਼ਾਪ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਬੱਸ ਸਟੈਂਡ ‘ਚ ਮੌਜੂਦ ਯਾਤਰੀਆਂ, ਆਮ ਲੋਕਾਂ ਅਤੇ ਕਰਮਚਾਰੀਆਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਗੰਭੀਰਤਾ ਨਾਲ ਸੁਣੇ। ਚੇਅਰਮੈਨ ਜੁਨੇਜਾ ਨੇ ਡਿਪੂ ਅੰਦਰ ਸਫ਼ਾਈ ਪ੍ਰਬੰਧਾਂ ਦੀ ਮੰਦਹਾਲੀ, ਬਾਥਰੂਮਾਂ ਦੀ ਖ਼ਰਾਬ ਸਥਿਤੀ ਅਤੇ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਕਮੀ ‘ਤੇ ਨਾਰਾਜ਼ਗੀ ਜ਼ਾਹਿਰ ਕੀਤੀ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਆਉਣ ਵਾਲੇ 15 ਦਿਨਾਂ ਦੇ ਅੰਦਰ ਡਿਪੂ, ਵਰਕਸ਼ਾਪ, ਪਖਾਨਿਆਂ ਅਤੇ ਵਾਟਰ ਕੂਲਰਾਂ ਸਮੇਤ ਸਾਰੀਆਂ ਬੁਨਿਆਦੀ ਸਹੂਲਤਾਂ ਨੂੰ ਮੁਕੰਮਲ ਤੌਰ ‘ਤੇ ਦਰੁਸਤ ਕਰਨ ਲਈ ਕਾਰਵਾਈ ਕੀਤੀ ਜਾਵੇ। ਚੇਅਰਮੈਨ ਨੇ ਚੈਕਿੰਗ ਦੌਰਾਨ ਵਰਕਸ਼ਾਪ ਅਤੇ ਡਿਪੂ ਸਟਾਫ਼ ਵਲੋਂ ਰੱਖੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਦਿਆਂ ਮੌਕੇ ‘ਤੇ ਹੀ ਸੰਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀਆਂ ਸਹੂਲਤਾਂ ਤੇ ਕਰਮਚਾਰੀਆਂ ਲਈ ਵਧੀਆ ਕਾਰਜਕਾਰੀ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਨਿਗਮ ਚੋਣਾਂ—ਮਤ ਪੇਟੀਆਂ ‘ਚ ਬੰਦ ਹੋਈ ਉਮੀਦਵਾਰਾਂ ਦੀ ਕਿਸਮਤ, ਨਤੀਜੇ ਕੱਲ੍ਹ ਨੂੰ ਅਗਲੀ ਖ਼ਬਰ ਸੰਗਤ ਤੋਂ ਗੁਰਥੜੀ ਪਿੰਡ ਨੂੰ ਜੋੜਨ ਵਾਲੀ ਸੜਕ ’ਤੇ 2 ਸਾਲ ਪਹਿਲਾਂ ਮੋਟਾ ਬੱਜਰ ਪਾ ਕੇ ਬਣਾਉਣਾ ਭੁੱਲੀ ਸਰਕਾਰ
Ad Position 24