24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਜਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Ad Position 21
No active advertisement
ਸਮਾਗਮ ਦੌਰਾਨ ਵਰਕਰਾਂ ਦਾ ਇਕੱਠ | ਤਸਵੀਰ: ਚਾਨਾ <br/> 28-05-2026
ਮਾਨਸਾ, 27 ਮਈ (ਬਲਵਿੰਦਰ ਸਿੰਘ ਧਾਲੀਵਾਲ)- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਮਾਲਵਾ ਜੋਨ ਦੇ ਕੋਆਰਡੀਨੇਟਰ ਤੇ ਨੌਜਵਾਨ ਆਗੂ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਜਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਦੱਸਣਯੋਗ ਹੈ ਕਿ ਉਨ੍ਹਾਂ ਨੇ ਜਿਲ੍ਹਾ ਪ੍ਰੀਸ਼ਦ ਦੇ ਬੋੜਾਵਾਲ ਜੋਨ ਤੋਂ ਸ਼ਾਨਦਾਰ ਜਿੱਤ ਹਾਸਲ ਕੀਤੀ ਸੀ। ਪਿਛਲੇ ਦਿਨੀਂ ਉਹ ਸਰਬਸੰਮਤੀ ਨਾਲ ਚੇਅਰਮੈਨ ਚੁਣੇ ਗਏ ਸਨ। ਸਮਾਗਮ ‘ਚ ਮੁੱਖ ਮੰਤਰੀ ਪੰਜਾਬ ਦੀ ਮਾਤਾ ਹਰਪਾਲ ਕੌਰ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਤਰੁਨਪ੍ਰੀਤ ਸਿੰਘ ਸੌਂਦ ਤੋਂ ਇਲਾਵਾ ਭਗਵੰਤ ਮਾਨ ਦੇ ਨਿੱਜੀ ਸਲਾਹਕਾਰ ਬਲਤੇਜ ਸਿੰਘ ਪੰਨੂ ਵਿਸ਼ੇਸ਼ ਤੌਰ ‘ਤੇ ਅਸ਼ੀਰਵਾਦ ਦੇਣ ਪਹੁੰਚੇ। ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਚਹਿਲ ਮਿਹਨਤੀ ਨੌਜਵਾਨ ਹੈ, ਨੇ ਨਸ਼ਿਆਂ ਦੇ ਖਾਤਮੇ ਲਈ ਮਾਲਵਾ ਖੇਤਰ ਦੇ ਇੱਧਰਲੇ ਜਿਲ੍ਹਿਆਂ ‘ਚ ਨਿੱਠ ਕੇ ਕੰਮ ਕੀਤਾ, ਜਿਸ ਦੇ ਸਾਰਥਿਕ ਸਿੱਟੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਚੁਸ਼ਪਿੰਦਰਬੀਰ ਆਮ ਘਰ ਦਾ ਮੁੰਡਾ ਹੈ, ਤੋਂ ਭਵਿੱਖ ‘ਚ ਵੱਡੀਆਂ ਆਸਾਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇੱਕ ਮਾਸਟਰ ਦੇ ਮੁੰਡੇ ਚੁਸ਼ਪਿੰਦਰਬੀਰ ਸਿੰਘ ਚਹਿਲ ਨੂੰ ਚੇਅਰਮੈਨ ਵਜੋਂ ਅੱਗੇ ਲਿਆ ਕੇ ਇਹ ਦਰਸਾ ਦਿੱਤਾ ਹੈ ਕਿ ਭਗਵੰਤ ਮਾਨ ਆਮ ਘਰਾਂ ਦੇ ਮੁੰਡਿਆਂ ਨਾਲ ਖੜ੍ਹਾ ਹੈ। ਚਹਿਲ ਨੇ ਕਿਹਾ ਕਿ ਉਹ ਜਿਲ੍ਹੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰੇਗਾ ਅਤੇ ਆਪਣੇ ਅਹੁਦੇ ਦੀ ਮਰਿਆਦਾ ਕਾਇਮ ਰੱਖ ਕੇ ਪਾਰਦਰਸ਼ੀ ਢੰਗ ਨਾਲ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਧੀਨ ਪੈਂਦੇ ਸਾਰੇ ਪਿੰਡਾਂ ਦਾ ਬਿਨਾਂ ਪੱਖਪਾਤ ਤੋਂ ਵਿਕਾਸ ਕੀਤਾ ਜਾਵੇਗਾ ਅਤੇ ਲੋਕ ਭਲਾਈ ਸਕੀਮਾਂ ਤੋਂ ਪੂਰੀ ਤਰ੍ਹਾਂ ਲਾਗੂ ਕਰਵਾਇਆ ਜਾਵੇਗਾ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਤੇ ਬੁੱਧ ਰਾਮ, ਬਲਤੇਜ਼ ਸਿੰਘ ਪੰਨੂ ਨੇ ਚੁਸ਼ਪਿੰਦਰਬੀਰ ਦੀ ਪਾਰਟੀ ਪ੍ਰਤੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਸੰਬੋਧਨ ਤੇ ਸ਼ਾਮਲ ਹੋਣ ਵਾਲਿਆਂ ‘ਚ ਵਿਧਾਇਕ ਡਾ. ਵਿਜੇ ਸਿੰਗਲਾ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਡੋਸ਼ ਤੇ ਲਾਭ ਸਿੰਘ ਉਗੋਕੇ, ਸਰਵਣ ਸਿੰਘ ਧੁੰਨ ਖੇਮਕਰਨ, ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜਨੈਜਾ, ਗੁਰਪ੍ਰੀਤ ਸਿੰਘ ਜੀ.ਪੀ., ਵੀਰ ਦਵਿੰਦਰ, ਗੁਰਪ੍ਰੀਤ ਸਿੰਘ ਸੇਖੋਂ ਮੁਦਕੀ, ਨਵਦੀਪ ਸਿੰਘ ਜੀਂਦਾ, ਚੇਅਰਮੈਨ ਸ਼ੂਗਰ ਫੈਡ ਪੰਜਾਬ, ਸੁਖਜੀਤ ਸਿੰਘ ਢਿੱਲਵਾ, ਜਿਲ੍ਹਾ ਯੋਜਨਾ ਕਮੇਟੀ ਮਾਨਸਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਸੰਗਰੂਰ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਂਚੋ, ਤਰਨਤਾਰਨ ਦੇ ਚੇਅਰਮੈਨ ਅੰਗਤਦੀਪ ਸਿੰਘ ਸੋਹਲ, ਜਗਰੂਪ ਸਿੰਘ ਲੁਧਿਆਣਾ, ਰਾਜਵਿੰਦਰ ਸਿੰਘ ਰਾਜੀ ਆਦਿ ਸਨ।
Ad Position 22
No active advertisement
ਪਿਛਲੀ ਖ਼ਬਰ ਭੇਦ ਭਰੇ ਹਾਲਾਤਾਂ ‘ਚ ਨੌਜਵਾਨ ਦੀ ਲਾਸ਼ ਮਿਲੀ ਅਗਲੀ ਖ਼ਬਰ ਨਿਗਮ ਚੋਣਾਂ—ਮਤ ਪੇਟੀਆਂ ‘ਚ ਬੰਦ ਹੋਈ ਉਮੀਦਵਾਰਾਂ ਦੀ ਕਿਸਮਤ, ਨਤੀਜੇ ਕੱਲ੍ਹ ਨੂੰ
Ad Position 24