24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਵਾਧਾ ਵਪਾਰੀਆਂ ਲਈ ਵੱਡਾ ਝਟਕਾ <br/>

Ad Position 21
No active advertisement
ਅਜੀਤ ਡੈਸਕ 03-06-2026
ਰਾਮਾਂ ਮੰਡੀ, 2 ਜੂਨ (ਤਰਸੇਮ ਸਿੰਗਲਾ)-ਵਪਾਰਕ ਐਲ.ਪੀ.ਜੀ. ਗੈਸ ਸਿਲੰਡਰ ਦੀਆਂ ਕੀਮਤਾਂ 'ਚ 42 ਰੁਪਏ ਦੇ ਵਾਧੇ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਰਾਮਾਂ ਵਪਾਰ ਮੰਡਲ ਦੇ ਪ੍ਰਧਾਨ ਮਹੇਸ਼ ਕੁਮਾਰ ਬਿੰਦਲ ਨੇ ਇਸ ਨੂੰ ਵਪਾਰੀਆਂ ਲਈ ਵੱਡਾ ਝਟਕਾ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਿਹਾ ਵਾਧਾ ਛੋਟੇ ਅਤੇ ਦਰਮਿਆਨੇ ਵਪਾਰੀਆਂ ਦੀਆਂ ਮੁਸ਼ਕਿਲਾਂ ਵਧਾ ਰਿਹਾ ਹੈ | ਸ੍ਰੀ ਬਿੰਦਲ ਨੇ ਕਿਹਾ ਕਿ ਹੋਟਲਾਂ, ਢਾਬਿਆਂ, ਮਠਿਆਈਆਂ ਦੀਆਂ ਦੁਕਾਨਾਂ, ਮੈਰਿਜ ਪੈਲੇਸਾਂ ਅਤੇ ਹੋਰ ਖਾਣ-ਪੀਣ ਨਾਲ ਜੁੜੇ ਕਾਰੋਬਾਰ ਪਹਿਲਾਂ ਹੀ ਵਧਦੀਆਂ ਲਾਗਤਾਂ ਅਤੇ ਮਹਿੰਗਾਈ ਦਾ ਸਾਹਮਣਾ ਕਰ ਰਹੇ ਹਨ | ਅਜਿਹੇ 'ਚ ਗੈਸ ਦੀਆਂ ਕੀਮਤਾਂ 'ਚ ਹੋਰ ਵਾਧਾ ਵਪਾਰ ਨੂੰ ਪ੍ਰਭਾਵਿਤ ਕਰੇਗਾ ਅਤੇ ਇਸ ਦਾ ਸਿੱਧਾ ਅਸਰ ਆਮ ਲੋਕਾਂ 'ਤੇ ਵੀ ਪਵੇਗਾ | ਉਨ੍ਹਾਂ ਕਿਹਾ ਕਿ ਦੇਸ਼ ਦੀ ਆਰਥਿਕਤਾ 'ਚ ਵਪਾਰੀ ਵਰਗ ਦਾ ਮਹੱਤਵਪੂਰਨ ਯੋਗਦਾਨ ਹੈ ਅਤੇ ਸਰਕਾਰੀ ਖ਼ਜ਼ਾਨੇ ਵਿਚ ਸਭ ਤੋਂ ਵੱਧ ਟੈਕਸ ਵੀ ਵਪਾਰੀ ਹੀ ਜਮ੍ਹਾਂ ਕਰਵਾਉਂਦੇ ਹਨ | ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਵਪਾਰ ਅਤੇ ਉਦਯੋਗ ਨੂੰ ਮਜ਼ਬੂਤ ਕਰਨ ਲਈ ਰਾਹਤਮਈ ਨੀਤੀਆਂ ਲਾਗੂ ਕੀਤੀਆਂ ਜਾਣ | ਮਹੇਸ਼ ਬਿੰਦਲ ਨੇ ਕੇਂਦਰ ਸਰਕਾਰ ਤੋਂ ਵਪਾਰਕ ਐਲ.ਪੀ.ਜੀ. ਗੈਸ ਸਿਲੰਡਰਾਂ ਦੀਆਂ ਵਧੀਆਂ ਕੀਮਤਾਂ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਜੇ ਦੇਸ਼ ਵਿ ਵਪਾਰ ਕਮਜ਼ੋਰ ਹੋਇਆ ਤਾਂ ਇਸ ਦਾ ਨੁਕਸਾਨ ਸਮੁੱਚੀ ਆਰਥਿਕਤਾ ਅਤੇ ਸਰਕਾਰੀ ਆਮਦਨ ਦੋਵਾਂ ਨੂੰ ਝੱਲਣਾ ਪਵੇਗਾ |

Ad Position 22
No active advertisement
ਪਿਛਲੀ ਖ਼ਬਰ 'ਆਪ' ਦੇ ਪੁਰਾਣੇ ਵਰਕਰਾਂ 'ਚੋਂ ਹੀ ਨਗਰ ਕੌਂਸਲ ਪ੍ਰਧਾਨ ਬਣਾਉਣ ਦੀ ਉੱਠੀ ਮੰਗ ਅਗਲੀ ਖ਼ਬਰ ਮੋਟਰਸਾਈਕਲ ਪਸ਼ੂ ਨਾਲ ਟਕਰਾਉਣ ਕਾਰਨ ਵਿਅਕਤੀ ਗੰਭੀਰ ਜ਼ਖ਼ਮੀ
Ad Position 24