25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

'ਨੀਟ' ਪੇਪਰ ਲੀਕ ਮਾਮਲੇ ਖ਼ਿਲਾਫ਼ ਕਾਂਗਰਸ ਦਾ ਰੋਸ ਪ੍ਰਦਰਸ਼ਨ <br/>

Ad Position 21
No active advertisement
'ਨੀਟ' ਪੇਪਰ ਲੀਕ ਮਾਮਲੇ 'ਚ ਕੇਂਦਰੀ ਸਿੱਖਿਆ ਮੰਤਰੀ ਦਾ ਪੁਤਲਾ ਫੂਕਦੇ ਹੋਏ ਕਾਂਗਰਸੀ ਆਗੂ ਤੇ ਵਰਕਰ | ਤਸਵੀਰ: ਲਵਲੀ <br/> 03-06-2026

ਬਠਿੰਡਾ, 2 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- 'ਨੀਟ' ਪੇਪਰ ਲੀਕ ਮਾਮਲੇ ਅਤੇ ਜਾਂਚ ਏਜੰਸੀਆਂ ਦੀ ਕਾਰਗੁਜ਼ਾਰੀ ਨੂੰ ਲੈ ਕੇ ਕਾਂਗਰਸ ਵਲੋਂ ਅੱਜ ਬਠਿੰਡਾ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ¢ 'ਨੀਟ' ਪ੍ਰੀਖਿਆ ਤੋਂ ਪ੍ਰਭਾਵਿਤ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕਾਂਗਰਸੀ ਵਰਕਰਾਂ ਨੇ ਕਾਂਗਰਸ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਹੇਠ ਸ਼ਹਿਰ ਵਿਚ ਰੋਸ ਮਾਰਚ ਕੀਤਾ ਅਤੇ ਹਨੂੰਮਾਨ ਚੌਕ ਵਿਚ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਪੁਤਲਾ ਫੂਕਿਆ ¢ ਇਸ ਮੌਕੇ ਸੰਬੋਧਨ ਕਰਦਿਆਂ ਰਾਜਨ ਗਰਗ ਨੇ ਕਿਹਾ ਕਿ 'ਨੀਟ' ਪ੍ਰੀਖਿਆ ਵਿਚ ਪੇਪਰ ਲੀਕ ਹੋਣ ਦੇ ਮਾਮਲੇ ਨੇ ਪ੍ਰੀਖਿਆ ਪ੍ਰਣਾਲੀ ਦੀ ਭਰੋਸੇਯੋਗਤਾ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ¢ ਉਨ੍ਹਾਂ ਕਿਹਾ ਕਿ 22 ਲੱਖ ਵਿਦਿਆਰਥੀਆਂ ਨੇ 'ਨੀਟ' ਦੀ ਪ੍ਰੀਖਿਆ ਦਿੱਤੀ ਪਰ ਬਾਅਦ ਵਿਚ ਪਤਾ ਚੱਲਿਆ ਕਿ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਲੀਕ ਹੋ ਗਿਆ | ਇਹ ਪੇਪਰ ਲੀਕ ਦਾ ਇਹ ਪਹਿਲਾਂ ਮੌਕਾ ਨਹੀਂ, ਅਨੇਕਾਂ ਵਾਰ 'ਨੀਟ' ਸਮੇਤ ਹੋਰ ਪ੍ਰੀਖਿਆ ਦੇ ਪੇਪਰ ਭਾਜਪਾ ਸਰਕਾਰ ਦੇ ਰਾਜ ਵਿਚ ਲੀਕ ਹੋ ਚੁੱਕੇ ਹਨ | ਹੈਰਾਨੀ ਦੀ ਗੱਲ ਇਹ ਹੈ ਕਿ ਕੇਂਦਰ ਸਰਕਾਰ ਇਸ ਮਾਮਲੇ 'ਤੇ ਵਿਦਿਆਰਥੀਆਂ ਦੀ ਜ਼ਿੰਦਗੀ ਨਾਲ ਵੀ ਖਿਲਵਾੜ ਕਰ ਰਹੀ ਹੈ ਤੇ ਕੋਈ ਐਕਸ਼ਨ ਨਹੀਂ ਲਿਆ ਜਾ ਰਿਹਾ | ਉਨ੍ਹਾਂ ਮੰਗ ਕੀਤੀ ਕਿ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਅਹੁਦੇ ਤੋਂ ਬਰਖ਼ਾਸਤ ਕਰਕੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ¢ ਉਨ੍ਹਾਂ ਕਿਹਾ ਕਿ 'ਨੀਟ' ਵਰਗੀ ਮਹੱਤਵਪੂਰਨ ਪ੍ਰੀਖਿਆ ਦੇ ਪ੍ਰਬੰਧਾਂ ਵਿਚ ਹੋਈਆਂ ਖ਼ਾਮੀਆਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪਾਰਦਰਸ਼ੀ ਪ੍ਰਬੰਧ ਕੀਤੇ ਜਾਣ¢ ਉਨ੍ਹਾਂ ਨੇ ਕਿਹਾ ਕਿ ਇਸ ਮੁੱਦੇ ਨੂੰ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਿਚ ਸੰਸਦ ਦੇ ਆਉਣ ਵਾਲੇ ਸੈਸ਼ਨ ਵਿਚ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ¢ ਇਸ ਮੌਕੇ ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ, ਅਸ਼ੋਕ ਕੁਮਾਰ, ਬਲਜਿੰਦਰ ਠੇਕੇਦਾਰ, ਕਿਰਨਜੀਤ ਗਹਿਰੀ, ਬਲਵੰਤ ਰਾਏ ਨਾਥ, ਨਰਿੰਦਰ ਸਿੰਘ ਸਿੱਧੂ, ਜ਼ਿਲ੍ਹਾ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ ਸਮੇਤ ਕਈ ਕਾਂਗਰਸੀ ਆਗੂ, ਵਰਕਰ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਦੇ ਝੰਡੇ ਹੇਠਾਂ ਕਿਸਾਨਾਂ-ਮਜ਼ਦੂਰਾਂ ਵਲੋਂ ਕੇਂਦਰ ਤੇ ਸੂਬਾ ਸਰਕਾਰ ਖਿਲਾਫ਼ ਪ੍ਰਦਰਸ਼ਨ ਅਗਲੀ ਖ਼ਬਰ ਕੇਂਦਰੀ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ <br/> 'ਨੀਟ' ਪੇਪਰ ਲੀਕ ਮਾਮਲੇ ਖ਼ਿਲਾਫ਼ ਕਾਂਗਰਸ ਦਾ ਰੋਸ ਪ੍ਰਦਰਸ਼ਨ <b...
Ad Position 24