25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸੰਯੁਕਤ ਕਿਸਾਨ ਮੋਰਚਾ ਦੇ ਝੰਡੇ ਹੇਠਾਂ ਕਿਸਾਨਾਂ-ਮਜ਼ਦੂਰਾਂ ਵਲੋਂ ਕੇਂਦਰ ਤੇ ਸੂਬਾ ਸਰਕਾਰ ਖਿਲਾਫ਼ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 03-06-2026

ਬਠਿੰਡਾ, 2 ਜੂਨ (ਸੱਤਪਾਲ ਸਿੰਘ ਸਿਵੀਆਂ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ 'ਤੇ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਡੀ.ਸੀ. ਦਫ਼ਤਰ ਨਜ਼ਦੀਕ ਧਰਨਾ ਲਗਾ ਕੇ ਕੇਂਦਰ ਅਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ | ਉਪਰੰਤ ਏ.ਡੀ.ਸੀ. ਨੇ ਧਰਨੇ 'ਚ ਪਹੁੰਚ ਕੇ ਕਿਸਾਨ ਆਗੂਆਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਉੱਪ-ਪ੍ਰਧਾਨ ਝੰਡਾ ਸਿੰਘ ਜੇਠੂਕੇ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ, ਭਾਕਿਯੂ ਡਕੌਂਦਾ ਬੁਰਜਗਿੱਲ ਦੇ ਸੂਬਾ ਉੱਪ-ਪ੍ਰਧਾਨ ਬਲਦੇਵ ਸਿੰਘ ਭਾਈਰੂਪਾ, ਭਾਕਿਯੂ ਡਕੌਦਾ ਧਨੇਰ ਦੇ ਸੂਬਾ ਉਪ-ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਸਵਰਨ ਸਿੰਘ ਪੂਹਲੀ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਧਾਲੀਵਾਲ, ਭਾਕਿਯੂ ਮਾਲਵਾ ਦੇ ਸੂਬਾ ਆਗੂ ਤਰਸੇਮ ਸਿੰਘ ਬੱਲੋ੍ਹ, ਜ਼ਿਲ੍ਹਾ ਆਗੂ ਗੁਰਤੇਜ ਸਿੰਘ ਬੱਲੋ੍ਹ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਮੋਹਨ ਲਾਲ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਲਗਾਤਾਰ ਕਿਸਾਨ-ਮਜ਼ਦੂਰ ਅਤੇ ਲੋਕ ਮਾਰੂ ਫ਼ੈਸਲੇ ਲਏ ਜਾ ਰਹੇ ਹਨ, ਜਿਸ ਦੇ ਖ਼ਿਲਾਫ਼ ਲੋਕ ਸੜਕਾਂ 'ਤੇ ਉੱਤਰਨ ਲਈ ਮਜਬੂਰ ਹਨ | ਉਨ੍ਹਾਂ ਮੰਗ ਕੀਤੀ ਕਿ ਡੀਜ਼ਲ, ਪੈਟਰੋਲ, ਰਸੋਈ ਗੈਸ ਤੇ ਖਾਦਾਂ ਦੀ ਕੀਮਤ 'ਚ ਕੀਤਾ ਵਾਧਾ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ 'ਚੋਂ ਪੰਜਾਬ ਦੀ ਨੁਮਾਇੰਦਗੀ ਰੱਦ ਕਰਨ ਵਾਲਾ ਨੋਟੀਫ਼ਿਕੇਸ਼ਨ ਤੁਰੰਤ ਵਾਪਸ ਲਿਆ ਜਾਵੇ, ਨਵੇਂ ਹੱਦ ਕਰਜ਼ੇ ਤੁਰੰਤ ਲਾਗੂ ਕੀਤੇ ਜਾਣ, ਸਵਾਮੀਨਾਥਨ ਕਮਿਸ਼ਨ ਅਨੁਸਾਰ ਫ਼ਸਲਾਂ ਦੀ ਖ਼ਰੀਦ ਦਾ ਗਰੰਟੀ ਕਾਨੂੰਨ ਬਣਾਇਆ ਜਾਵੇ, ਕਿਸਾਨਾਂ-ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕੀਤਾ ਜਾਵੇ, ਬੀਜ ਤੇ ਬਿਜਲੀ ਸੋਧ ਬਿੱਲ ਰੱਦ ਕੀਤਾ ਜਾਵੇ, ਭਾਰਤ-ਅਮਰੀਕਾ ਵਪਾਰ ਸਮਝੌਤਾ ਰੱਦ ਕੀਤਾ ਜਾਵੇ, ਨਹੀਂ ਤਾਂ ਮੋਰਚਾ ਸੰਘਰਸ਼ ਨੂੰ ਹੋਰ ਤੇਜ਼ ਕਰੇਗਾ | ਇਸ ਦੌਰਾਨ ਮੋਰਚੇ ਨੇ ਸੇਵਾ ਕੇਂਦਰ ਮੁਲਾਜ਼ਮਾਂ ਸਮੇਤ ਹੋਰ ਮੁਲਾਜ਼ਮਾਂ-ਮਜ਼ਦੂਰਾਂ ਦੇ ਚੱਲ ਰਹੇ ਸੰਘਰਸ਼ਾਂ ਦੀ ਹਮਾਇਤ ਕੀਤੀ | ਇਸ ਮੌਕੇ ਕਿਸਾਨ ਆਗੂ ਸ਼ਿੰਗਾਰਾ ਸਿੰਘ ਮਾਨ, ਜਸਵੀਰ ਸਿੰਘ ਆਕਲੀਆ, ਹਰਵਿੰਦਰ ਸਿੰਘ ਕੋਟਲੀ, ਕਰਮ ਸਿੰਘ ਭਾਈਰੂਪਾ, ਰਾਜ ਸਿੰਘ ਭੁੱਚੋ, ਜਗਸੀਰ ਸਿੰਘ ਝੁੰਬਾ, ਅਮਰਜੀਤ ਸਿੰਘ ਹਨੀ, ਔਰਤ ਆਗੂ ਹਰਿੰਦਰ ਕੌਰ ਬਿੰਦੂ, ਮਜ਼ਦੂਰ ਆਗੂ ਮਿੱਠੂ ਸਿੰਘ ਘੁੱਦਾ, ਮੱਖਣ ਸਿੰਘ ਗੁਰੂਸਰ,

Ad Position 22
No active advertisement
ਪਿਛਲੀ ਖ਼ਬਰ 7 ਜੂਨ ਨੂੰ ਲੱਗਣਗੇ ਪ੍ਰੀ-ਐਸ. ਆਈ. ਆਰ. ਆਧਾਰਿਤ ਵਿਸ਼ੇਸ਼ ਕੈਂਪ ਅਗਲੀ ਖ਼ਬਰ 'ਨੀਟ' ਪੇਪਰ ਲੀਕ ਮਾਮਲੇ ਖ਼ਿਲਾਫ਼ ਕਾਂਗਰਸ ਦਾ ਰੋਸ ਪ੍ਰਦਰਸ਼ਨ <br/>
Ad Position 24