25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

7 ਜੂਨ ਨੂੰ ਲੱਗਣਗੇ ਪ੍ਰੀ-ਐਸ. ਆਈ. ਆਰ. ਆਧਾਰਿਤ ਵਿਸ਼ੇਸ਼ ਕੈਂਪ

Ad Position 21
No active advertisement
ਅਜੀਤ ਡੈਸਕ 03-06-2026
ਬਠਿੰਡਾ, 2 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ 7 ਜੂਨ (ਦਿਨ ਐਤਵਾਰ) ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਜ਼ਿਲ੍ਹਾ ਬਠਿੰਡਾ ਦੇ ਪੋਲਿੰਗ ਬੂਥਾਂ ਵਿਚ ਪ੍ਰੀ-ਐਸ.ਆਈ.ਆਰ 'ਤੇ ਆਧਾਰਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਨੂੰ ਬਿਲਕੱੁਲ ਸਹੀ ਅਤੇ ਅਪਡੇਟ ਕਰਨ ਲਈ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਤਹਿਤ ਸਾਰੇ ਬੂਥ ਲੈਵਲ ਅਫ਼ਸਰ, 7 ਜੂਨ ਦਿਨ ਐਤਵਾਰ ਨੂੰ ਆਪੋ-ਆਪਣੇ ਬੂਥਾਂ 'ਤੇ ਮੌਜੂਦ ਰਹਿਣਗੇ | ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼, ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀਆਂ ਨਾਲ ਸਬੰਧਤ ਕੰਮਾਂ ਨੂੰ ਹੋਰ ਪਾਰਦਰਸ਼ੀ, ਤਰੁੱਟੀ-ਰਹਿਤ ਅਤੇ ਸੁਖਾਲਾ ਬਣਾਉਣਾ ਹੈ | ਜਿਹੜੇ ਵੋਟਰਾਂ ਦੀ ਵੋਟ ਸਾਲ 2003 ਦੀ ਵੋਟਰ ਸੂਚੀ ਨਾਲ ਅਜੇ ਤੱਕ ਮੈਪ ਨਹੀਂ ਹੋਈ, ਉਹ ਵੋਟਰ ਇਸ ਵਿਸ਼ੇਸ਼ ਕੈਂਪ ਵਿਚ ਆਪਣੀ ਵੋਟ ਮੈਪ ਕਰਵਾ ਲੈਣ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਪਹਿਲਾਂ ਜਾਰੀ ਵਿਸ਼ੇਸ਼ ਗਹਿਰੀ ਸੁਧਾਈ ਦੇ ਸ਼ਡਿਊਲ ਵਿਚ ਅੰਸ਼ਿਕ ਸੋਧ ਕੀਤੀ ਗਈ ਹੈ, ਜਿਸ ਤਹਿਤ ਹੁਣ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 31 ਜੁਲਾਈ ਦੀ ਥਾਂ 'ਤੇ 3 ਅਗਸਤ 2026 ਨੂੰ ਕੀਤੀ ਜਾਵੇਗੀ | ਇਸੇ ਤਰ੍ਹਾਂ ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਇਨ੍ਹਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ ਤੱਕ ਕੀਤਾ ਜਾਵੇਗਾ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬਾਕੀ ਸ਼ਡਿਊਲ ਉਸੇ ਤਰ੍ਹਾਂ ਜਾਰੀ ਰਹੇਗਾ ਜਿਸ ਤਹਿਤ 25 ਜੂਨ ਤੋਂ 24 ਜੁਲਾਈ ਤੱਕ ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ ਵੋਟਰਾਂ ਨੂੰ ਇਨੁਮੀਰੇਸ਼ਨ ਫਾਰਮ ਦੀ ਵੰਡ ਕਰਨਗੇ ਅਤੇ ਸਬੰਧਿਤ ਵੋਟਰ ਪਾਸੋਂ ਲੋੜੀਂਦੀ ਜਾਣਕਾਰੀ ਭਰਵਾਕੇ ਹਸਤਾਖਰਸ਼ੁਦਾ ਫਾਰਮ ਇਕੱਤਰ ਕਰਨਗੇ | ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੈਬਨਿਟ ਮੰਤਰੀ ਮਲੂਕਾ ਵਲੋਂ ਹਾਰੇ ਕੌਂਸਲਰਾਂ ਨੂੰ ਮਾਣ ਸਨਮਾਨ ਦੇਣ ਦਾ ਭਰੋਸਾ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਦੇ ਝੰਡੇ ਹੇਠਾਂ ਕਿਸਾਨਾਂ-ਮਜ਼ਦੂਰਾਂ ਵਲੋਂ ਕੇਂਦਰ ਤੇ ਸੂਬਾ ਸਰਕਾਰ ਖਿਲਾਫ਼ ਪ੍ਰਦਰਸ਼ਨ
Ad Position 24