25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਜੀਤਮਹਿੰਦਰ ਸਿੰਘ ਸਿੱਧੂ ਨੇ ਕਾਂਗਰਸ ਦੇ ਬੂਥ ਲੇਵਲ ਏਜੰਟਾਂ ਨਾਲ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 03-06-2026
ਚਾਉਕੇ, 2 ਜੂਨ (ਮਨਜੀਤ ਸਿੰਘ ਘੜੈਲੀ)- ਪਿਛਲੇ ਕਾਫ਼ੀ ਸਮੇਂ ਤੋਂ ਵਿਧਾਨ ਸਭਾ ਹਲਕਾ ਮੌੜ ਤੋਂ ਸਰਗਰਮ ਕਾਂਗਰਸ ਦੇ ਸੀਨੀਅਰ ਆਗੂ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਨੇ ਅੱਜ ਹਲਕਾ ਮੌੜ ਦੇ ਰਾਮਪੁਰਾ ਬਲਾਕ ਦੇ ਪਿੰਡ ਪਿੱਥੋ ਵਿਖੇ ਕਾਂਗਰਸ ਦੇ ਬੂਥ ਲੇਵਲ ਏਜੰਟਾਂ 'ਤੇ ਬੂਥ ਕਮੇਟੀਆਂ ਦੇ ਵਰਕਰਾਂ ਨਾਲ ਇਕ ਜ਼ਰੂਰੀ ਮੀਟਿੰਗ ਕੀਤੀ ¢ ਵਰਕਰਾਂ ਤੇ ਆਗੂਆਂ ਨੂੰ ਸੰਬੋਧਨ ਹੁੰਦਿਆਂ ਜੀਤਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ 2027 ਵਿਧਾਨ ਸਭਾ ਚੋਣਾਂ ਲਈ ਸਾਨੂੰ ਹੁਣ ਤੋਂ ਦਿਨ-ਰਾਤ ਇਕ ਕਰਨਾ ਪਵੇਗਾ ਤਾਂ ਫਿਰ ਅਸੀਂ 2027 ਚ ਹਲਕਾ ਮੌੜ ਤੋਂ ਕਾਂਗਰਸੀਆਂ ਨੂੰ ਵਿਧਾਨ ਸਭਾ ਜਿੱਤ ਦੀ ਖ਼ੁਸ਼ੀ ਚ ਗੁਲਾਲ ਖੇਡਦਿਆਂ ਦੇਖਣ ਤੋਂ ਖੁੰਝਾਂਗੇ ਨਹੀ ¢ ਉਨ੍ਹਾਂ ਕਿਹਾ ਕਿ ਅੱਜ ਸਭ ਤੋਂ ਵੱਡੀ ਲੋੜ ਹੈ ਕਿ ਅਸੀਂ ਘਰ- ਘਰ ਤੱਕ ਪਹੁੰਚ ਕਰਕੇ ਲੋਕਾਂ ਨੂੰ ਇਹ ਦੱਸ ਸਕੀਏ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਨੇ ਲੋਕਾਂ ਨਾਲ ਕੀਤਾ ਕੋਈ ਵਾਅਦਾ ਪੂਰਾ ਨਹੀ ਕੀਤਾ ਸਗੋਂ ਪੰਜਾਬ ਨੂੰ ਆਰਥਿਕ ਪੱਖੋਂ ਕੰਗਾਲੀ ਵੱਲ ਧਕੇਲ ਦਿੱਤਾ ਹੈ ਅਤੇ ਸੂਬੇ 'ਚ ਅਮਨ ਕਾਨੂੰਨ ਦੀ ਹਾਲਤ ਦੇਖਦਿਆਂ ਕੋਈ ਕਾਰਪੋਰੇਟ ਘਰਾਣਾ ਨਿਵੇਸ਼ ਕਰਨ ਨੂੰ ਤਿਆਰ ਨਹੀਂ ¢ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਖ਼ੁਸ਼ਹਾਲੀ ਤੇ ਤਰੱਕੀ ਦੀ ਰਾਹ ਤੇ ਕੇਵਲ ਤੇ ਕੇਵਲ ਕਾਂਗਰਸ ਪਾਰਟੀ ਹੀ ਲੈ ਜਾ ਸਕਦੀ ਹੈ ¢ ਇਸ ਮੌਕੇ ਕਾਂਗਰਸੀ ਆਗੂਆਂ ਨੇ ਸਿੱਧੂ ਨੂੰ ਯਕੀਨ ਦਿਵਾਇਆ ਕਿ ਉਹ ਮਿਸ਼ਨ 2027 ਤਹਿਤ ਕਾਂਗਰਸ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰ ਦੇਣਗੇ ¢ ਸਿੱਧੂ ਨਾਲ ਇਸ ਮੌਕੇ ਨਿੱਜੀ ਸਹਾਇਕ ਅਮਰਜੀਤ ਸਿੰਘ ਚੀਮਾ ਤੋਂ ਇਲਾਵਾ ਹੋਰ ਕਾਂਗਰਸੀ ਆਗੂ ਵੀ ਮੌਜੂਦ ਸਨ ¢
Ad Position 22
No active advertisement
ਪਿਛਲੀ ਖ਼ਬਰ ਅੱਜ ਤਿੰਨ ਪਿੰਡਾਂ ਦੀ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਸ਼ਹਿਰੀ ਚੋਣਾਂ ਤੋਂ ਬਾਅਦ ਜਨਤਕ ਨਜ਼ਰਾਂ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਚੋਣ 'ਤੇ ਟਿਕੀਆਂ <br/>
Ad Position 24