25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

'ਆਪ' ਦੇ ਜੇਤੂ ਕੌਂਸਲਰ ਸ਼ੁਕਰਾਨੇ ਵਜੋਂ ਤਖਤ ਸਾਹਿਬ ਹੋਏ ਨਤਮਸਤਕ <br/>

Ad Position 21
No active advertisement
ਅਜੀਤ ਡੈਸਕ 03-06-2026
ਤਲਵੰਡੀ ਸਾਬੋ, 2 ਜੂਨ (ਰਣਜੀਤ ਸਿੰਘ ਰਾਜੂ)-ਪਿਛਲੇ ਦਿਨੀਂ ਸੰਪੰਨ ਹੋਈਆਂ ਨਗਰ ਕੌਂਸਲ ਰਾਮਾਂ ਮੰਡੀ ਚੋਣਾਂ ਵਿਚ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬੀਬਾ ਬਲਜਿੰਦਰ ਕੌਰ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਲੋਂ 15 'ਚੋਂ 13 ਸੀਟਾਂ ਜਿੱਤ ਕੇ ਕੀਤੇ ਸ਼ਾਨਦਾਰ ਪ੍ਰਦਰਸ਼ਨ ਉਪਰੰਤ ਹੁਣ ਜੇਤੂ 'ਆਪ' ਕੌਂਸਲਰਾਂ ਨੇ ਹਲਕਾ ਵਿਧਾਇਕਾ ਦੀ ਅਗਵਾਈ ਹੇਠ ਸ਼ੁਕਰਾਨੇ ਵਜੋਂ ਤਖਤ ਸ੍ਰੀ ਦਮਦਮਾ ਸਾਹਿਬ ਮੱਥਾ ਟੇਕਿਆ | ਆਮ ਆਦਮੀ ਪਾਰਟੀ ਦੇ ਜੇਤੂ ਕੌਂਸਲਰਾਂ ਵਿਚੋਂ ਅਸ਼ੋਕ ਕੁਮਾਰ ਗੋਇਲ, ਸੁਖਵੰਤ ਸਿੰਘ ਕਾਲਾ ਰਾਮਾਂ, ਵਿਜੈਪਾਲ, ਸ਼ਿਵਾਨੀ ਗੋਇਲ, ਰੁਚਿਕਾ ਗੋਇਲ, ਰਾਜੂ, ਬੀਨਾ ਰਾਣੀ, ਪਰਮਪ੍ਰੀਤ ਕੌਰ, ਪੂਜਾ ਰਾਣੀ, ਰਾਕੇਸ਼ ਕੰਬੋਜ, ਨੀਰੂ ਬਾਂਸਲ ਅਤੇ ਬਿਨ੍ਹਾਂ ਮੁਕਾਬਲਾ ਜੇਤੂ ਰਹੇ ਬੀਬੀ ਕਰਮਜੀਤ ਕੌਰ ਅਤੇ ਬਲਵਿੰਦਰ ਸਿੰਘ ਅੱਜ ਵਿਧਾਇਕਾ ਬਲਜਿੰਦਰ ਕੌਰ ਦੀ ਅਗਵਾਈ ਹੇਠ ਤਖਤ ਸਾਹਿਬ ਪੁੱਜੇ | ਤਖਤ ਸਾਹਿਬ ਮੱਥਾ ਟੇਕਣ ਉਪਰੰਤ ਉਨ੍ਹਾਂ ਨੇ ਕੁਝ ਸਮਾਂ ਕੀਰਤਨ ਸਰਵਣ ਕੀਤਾ | ਮੱਥਾ ਟੇਕਣ ਉਪਰੰਤ ਗੱਲਬਾਤ ਕਰਦਿਆਂ ਵਿਧਾਇਕਾ ਬਲਜਿੰਦਰ ਕੌਰ ਨੇ ਕਿਹਾ ਕਿ ਵਿਧਾਨ ਸਭਾ 2027 ਦੀਆਂ ਸੈਮੀਫ਼ਾਈਨਲ ਮੰਨੀਆਂ ਗਈਆਂ ਨਗਰ ਨਿਗਮ/ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਚੋਣਾਂ 'ਚ ਸੂਬੇ ਦੇ ਲੋਕਾਂ ਵਲੋਂ ਆਮ ਆਦਮੀ ਪਾਰਟੀ ਦੇ ਹੱਕ 'ਚ ਦਿੱਤੇ ਫਤਵੇ ਨੇ ਦਰਸਾ ਦਿੱਤਾ ਹੈ ਕਿ ਸੂਬੇ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਹਾਮੀ ਹਨ ਅਤੇ ਨਤੀਜੇ ਇਹ ਸੰਕੇਤ ਵੀ ਦੇ ਗਏ ਹਨ ਕਿ ਪੰਜਾਬ ਦੇ ਲੋਕ ਇਕ ਵਾਰ ਫਿਰ 2027 ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦਾ ਮਨ ਬਣਾ ਚੁੱਕੇ ਹਨ ਕਿਉਂਕਿ ਉਹ ਭਲੀਭਾਂਤ ਸਮਝ ਚੁੱਕੇ ਹਨ ਕਿ ਇਸ ਤੋਂ ਪਹਿਲਾਂ ਰਾਜ ਕਰ ਚੁੱਕੀਆਂ ਧਿਰਾਂ ਨੇ ਉਨ੍ਹਾਂ ਨੂੰ ਲੁੱਟਣ ਅਤੇ ਕੁੱਟਣ ਤੋਂ ਸਿਵਾਏ ਕੱਖ ਵੀ ਨਹੀਂ ਕੀਤਾ | ਉਨ੍ਹਾਂ ਨੇ ਉਕਤ ਚੋਣਾਂ 'ਚ ਸਹਿਯੋਗ ਲਈ ਵੋਟਰਾਂ ਤੇ ਪਾਰਟੀ ਵਾਲੰਟੀਅਰਾਂ ਦਾ ਧੰਨਵਾਦ ਵੀ ਕੀਤਾ | ਇਸ ਮੌਕੇ ਪੰਜਾਬ ਮਹਿਲਾ ਕਮਿਸ਼ਨ ਦੀ ਮੈਂਬਰ ਬੀਬਾ ਜਸਵਿੰਦਰ ਕੌਰ ਸਰਪੰਚ ਜਗਾ ਰਾਮ ਤੀਰਥ, ਸੀ. ਆਗੂ ਗੁਰਤੇਜ ਸਿੰਘ ਜੋਗੇਵਾਲਾ ਤੇ ਅਲਬੇਲ ਸਿੰਘ ਰਾਮਾਂ ਆਦਿ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੇਂਡੂ ਜਲ ਘਰਾਂ ਦੇ ਪੰਪ ਆਪੇ੍ਰਟਰਾਂ ਵਲੋਂ ਪੱਕੇ ਕਰਨ ਦੀ ਮੰਗ <br/> ਅਗਲੀ ਖ਼ਬਰ ਅੱਜ ਤਿੰਨ ਪਿੰਡਾਂ ਦੀ ਬਿਜਲੀ ਬੰਦ ਰਹੇਗੀ
Ad Position 24