25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਅਕਾਲੀ ਦਲ ਤੋਂ ਬਾਅਦ ਭਾਜਪਾ ਵਲੋਂ ਨਗਰ ਨਿਗਮ ਚੋਣਾਂ 'ਚ ਧਾਂਦਲੀ ਦੇ ਦੋਸ਼ <br/>

Ad Position 21
No active advertisement
ਅਜੀਤ ਡੈਸਕ 03-06-2026
ਬਠਿੰਡਾ, 2 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਵਿਵਾਦ ਹੋਰ ਵਧਦਾ ਜਾ ਰਿਹਾ ਹੈ¢ ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਹੁਣ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਵੀ ਵੋਟਾਂ ਦੀ ਮੁੜ ਗਿਣਤੀ ਦੀ ਮੰਗ ਕਰਦਿਆਂ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ¢ ਭਾਜਪਾ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੋਸ਼ ਲਗਾਇਆ ਕਿ ਵੋਟਾਂ ਦੀ ਗਿਣਤੀ ਦੌਰਾਨ ਵੱਡੇ ਪੱਧਰ 'ਤੇ ਹੇਰਾ-ਫੇਰੀ ਕਰਕੇ ਪਾਰਟੀ ਦੇ ਜਿੱਤ ਰਹੇ ਉਮੀਦਵਾਰਾਂ ਨੂੰ ਹਰਾਇਆ ਗਿਆ¢ ਸਿੰਗਲਾ ਨੇ ਕਿਹਾ ਕਿ ਭਾਜਪਾ ਸਭ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਕੋਲ ਮੁੜ ਗਿਣਤੀ ਦੀ ਮੰਗ ਰੱਖੇਗੀ ਅਤੇ ਜੇਕਰ ਇਨਸਾਫ਼ ਨਾ ਮਿਲਿਆ ਤਾਂ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਲਿਜਾਇਆ ਜਾਵੇਗਾ¢ ਉਨ੍ਹਾਂ ਦਾਅਵਾ ਕੀਤਾ ਕਿ ਚੋਣਾਂ ਵਿਚ ਭਾਜਪਾ ਨੂੰ ਲੋਕਾਂ ਦਾ ਭਰਭੂਰ ਸਮਰਥਨ ਮਿਲਿਆ ਤੇ ਪਾਰਟੀ ਨੂੰ ਸ਼ਹਿਰ ਵਿਚੋਂ ਕਰੀਬ 25 ਹਜ਼ਾਰ ਵੋਟਾਂ ਮਿਲੀਆਂ, ਪਰ ਪ੍ਰਸ਼ਾਸਨਿਕ ਦਖ਼ਲਅੰਦਾਜ਼ੀ ਅਤੇ ਸੱਤਾਧਾਰੀ ਪਾਰਟੀ ਦੇ ਦਬਾਅ ਕਾਰਨ ਨਤੀਜਿਆਂ ਨੂੰ ਪ੍ਰਭਾਵਿਤ ਕੀਤਾ ਗਿਆ¢ ਭਾਜਪਾ ਆਗੂ ਨੇ ਦੋਸ਼ ਲਗਾਇਆ ਕਿ ਗਿਣਤੀ ਦੌਰਾਨ ਸਵੇਰੇ 11 ਵਜੇ ਤੱਕ ਵਿਰੋਧੀ ਧਿਰਾਂ ਦੇ ਕਈ ਉਮੀਦਵਾਰ ਅੱਗੇ ਚੱਲ ਰਹੇ ਸਨ, ਪਰ ਇਸ ਤੋਂ ਬਾਅਦ ਗਿਣਤੀ ਪ੍ਰਕਿਰਿਆ ਰੋਕ ਦਿੱਤੀ ਗਈ¢ ਉਨ੍ਹਾਂ ਕਿਹਾ ਕਿ ਦੁਬਾਰਾ ਗਿਣਤੀ ਸ਼ੁਰੂ ਹੋਣ ਸਮੇਂ ਸਟਾਫ਼ ਵਿਚ ਤਬਦੀਲੀਆਂ ਕੀਤੀਆਂ ਗਈਆਂ ਅਤੇ ਨਤੀਜੇ ਅਚਾਨਕ ਬਦਲ ਗਏ¢ਸਿੰਗਲਾ ਨੇ ਦਾਅਵਾ ਕੀਤਾ ਕਿ ਭਾਜਪਾ ਦੇ 14 ਉਮੀਦਵਾਰ ਜਿੱਤ ਦੀ ਸਥਿਤੀ ਵਿਚ ਸਨ, ਪਰ ਕਥਿਤ ਘਪਲੇਬਾਜ਼ੀ ਕਾਰਨ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ¢ ਉਨ੍ਹਾਂ ਕਿਹਾ ਕਿ ਪਾਰਟੀ ਪ੍ਰਭਾਵਿਤ ਉਮੀਦਵਾਰਾਂ ਨਾਲ ਖੜ੍ਹੀ ਹੈ ਅਤੇ ਇਸ ਮਾਮਲੇ ਵਿਚ ਕਾਨੂੰਨੀ ਤੇ ਲੋਕਤੰਤਰੀ ਲੜਾਈ ਲੜੀ ਜਾਵੇਗੀ ¢ ਇਸ ਮੌਕੇ ਨਗਰ ਨਿਗਮ ਚੋਣਾਂ ਲੜਨ ਵਾਲੇ ਕਈ ਭਾਜਪਾ ਉਮੀਦਵਾਰ ਅਤੇ ਸੀਨੀਅਰ ਆਗੂ ਮੌਜੂਦ ਸਨ¢

Ad Position 22
No active advertisement
ਪਿਛਲੀ ਖ਼ਬਰ ਅਦਾਲਤੀ ਕੰਪਲੈਕਸ ਦੇ ਸਾਰੇ ਦਰਵਾਜ਼ੇ ਬੰਦ ਕਰ ਕੇ ਕੀਤੀ ਜਾਂਚ-ਪੜਤਾਲ <br/> ਬਠਿੰਡਾ ਦੇ ਅਦਾਲਤੀ ਕੰਪਲੈਕਸ ਨੂੰ ਬੰ... ਅਗਲੀ ਖ਼ਬਰ ਏਮਜ਼ ਬਠਿੰਡਾ ਦੀ ਦੂਜੀ ਕਾਨਵੋਕੇਸ਼ਨ 'ਚ ਸ਼ਾਮਿਲ ਹੋਏ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਕਈ ਅਤਿ-ਆਧੁਨਿਕ ਸਿਹਤ ਸਹੂਲ...
Ad Position 24