25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਅਦਾਲਤੀ ਕੰਪਲੈਕਸ ਦੇ ਸਾਰੇ ਦਰਵਾਜ਼ੇ ਬੰਦ ਕਰ ਕੇ ਕੀਤੀ ਜਾਂਚ-ਪੜਤਾਲ <br/> ਬਠਿੰਡਾ ਦੇ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਚੌਕਸੀ ਵਧਾਈ

Ad Position 21
No active advertisement
ਅਜੀਤ ਡੈਸਕ 03-06-2026
ਬਠਿੰਡਾ, 2 ਜੂਨ (ਸੱਤਪਾਲ ਸਿੰਘ ਸਿਵੀਆਂ)- ਬਠਿੰਡਾ ਦੇ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ | ਇਕੋਦਮ ਵੱਡੀ ਗਿਣਤੀ 'ਚ ਪੁੱਜੀ ਪੁਲਿਸ ਫੋਰਸ ਵਲੋਂ ਅਦਾਲਤੀ ਕੰਪਲੈਕਸ ਦੀ ਬਾਹਰੀ ਅਤੇ ਅੰਦਰੂਨੀ ਨਾਕਾਬੰਦੀ ਕਰਦੇ ਹੋਏ ਚੌਕਸੀ ਵਧਾ ਦਿੱਤੀ ਗਈ ਤੇ ਕੰਪਲੈਕਸ ਸਮੇਤ ਲੋਕਾਂ ਦੀ ਜਾਂਚ-ਪੜਤਾਲ ਕੀਤੀ ਗਈ | ਇਸ ਸਬੰਧੀ ਡੀ.ਐਸ.ਪੀ. (ਸਿਟੀ) ਅਰੁਣ ਮੁੰਡਨ ਦਾ ਕਹਿਣਾ ਸੀ ਕਿ ਬਠਿੰਡਾ ਦੇ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਸਬੰਧੀ ਅਦਾਲਤੀ ਪ੍ਰਬੰਧਨ ਨੂੰ ਈਮੇਲ ਰਾਹੀਂ ਇਕ ਪੱਤਰ ਪ੍ਰਾਪਤ ਹੋਇਆ ਹੈ, ਜਿਸ ਨੂੰ ਅਦਾਲਤੀ ਪ੍ਰਬੰਧਨ ਵਲੋਂ ਪੁਲਿਸ ਪ੍ਰਸ਼ਾਸਨ ਨਾਲ ਸਾਂਝਾ ਕਰਨ ਦੇ ਤੁਰੰਤ ਬਾਅਦ ਵੱਖ-ਵੱਖ ਪੁਲਿਸ ਟੀਮਾਂ ਅਦਾਲਤੀ ਕੰਪਲੈਕਸ 'ਚ ਜਾਂਚ ਲਈ ਪੁੱਜੀਆਂ, ਜਿੰਨਾਂ ਵਿਚ ਬੰਬ ਨਿਰੋਧਕ ਦਸਤੇ ਅਤੇ ਡਾਗ ਸੈਕੂਅਡ ਸ਼ਾਮਲ ਸਨ | ਉਨ੍ਹਾਂ ਦੱਸਿਆ ਕੰਪਲੈਕਸ ਦੇ ਮੁੱਖ ਦਰਵਾਜ਼ਿਆਂ ਨੂੰ ਕੁਝ ਸਮੇਂ ਲਈ ਬੰਦ ਕਰਦਿਆਂ ਅੰਦਰ ਜਾਂਚ ਮੁਹਿੰਮ ਚਲਾਈ ਗਈ ਅਤੇ ਕੰਪਲੈਕਸ ਦੇ ਬਾਹਰੀ ਅਤੇ ਅੰਦਰੂਨੀ ਸੀ.ਸੀ.ਟੀ.ਵੀ. ਕੈਮਰਿਆਂ ਤੋਂ ਇਲਾਵਾ ਪਾਰਕਿੰਗ ਸਥਾਨਾਂ ਸਮੇਤ ਹੋਰ ਵੱਖ-ਵੱਖ ਥਾਵਾਂ ਦੀ ਡੁੰਘਾਈ ਨਾਲ ਜਾਂਚ ਕੀਤੀ ਗਈ ਪਰ ਕਿਤੋਂ ਵੀ ਕੋਈ ਵੀ ਇਤਰਾਜ਼ਯੋਗ ਵਸਤੂ ਸਾਹਮਣੇ ਨਹੀਂ ਆਈ | ਡੀ.ਐਸ.ਪੀ. ਨੇ ਦਾਅਵਾ ਕੀਤਾ ਕਿ ਇਹ ਧਮਕੀ ਕਿਸੇ ਸ਼ਰਾਰਤੀ ਅਨਸਰ ਵਲੋਂ ਦਿੱਤੀ ਗਈ ਹੈ, ਜੋ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਕਰਨਾ ਚਾਹੁੰਦਾ ਹੈ ਪਰ ਪੰਜਾਬ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ, ਜਿਸ ਲਈ ਕਿਸੇ ਨਾਗਰਿਕ ਨੂੰ ਘਬਰਾਉਣ ਦੀ ਲੋੜ ਨਹੀਂ | ਉਨ੍ਹਾਂ ਕਿਹਾ ਕਿ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੇ ਮਿਲੇ ਪੱਤਰ ਦੀ ਤਕਨੀਕੀ ਤੇ ਹੋਰ ਵੱਖ-ਵੱਖ ਪਹਿਲੂਆਂ ਰਾਹੀਂ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਕੋਈ ਵੀ ਸ਼ਰਾਰਤੀ ਅਨਸਰ ਬਖ਼ਸ਼ਿਆ ਨਹੀਂ ਜਾਵੇਗਾ | ਦੱਸਣਯੋਗ ਹੈ ਕਿ ਬਠਿੰਡਾ 'ਚ ਅਜਿਹੀ ਧਮਕੀ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਸ਼ਹਿਰ ਦੇ ਵੱਖ-ਵੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ ਪਰ ਅਜੇ ਤੱਕ ਪੁਲਿਸ ਇਨ੍ਹਾਂ ਧਮਕੀਆਂ ਦੀ ਤੈਅ ਤੱਕ ਨਹੀਂ ਪੁੱਜ ਸਕੀ ਹੈ |
Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਦੇ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਚੌਕਸੀ ਵਧਾਈ ਅਗਲੀ ਖ਼ਬਰ ਅਕਾਲੀ ਦਲ ਤੋਂ ਬਾਅਦ ਭਾਜਪਾ ਵਲੋਂ ਨਗਰ ਨਿਗਮ ਚੋਣਾਂ 'ਚ ਧਾਂਦਲੀ ਦੇ ਦੋਸ਼ <br/>
Ad Position 24