ਗੋਨਿਆਣਾ, 2 ਜੂਨ (ਲਛਮਣ ਦਾਸ ਗਰਗ)- ਦੇਸ਼ ਵਿੱਚ ਵਧ ਰਹੀ ਮਹਿੰਗਾਈ ਅਤੇ ਈਧਨ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਦੇ ਵਿਰੋਧ 'ਚ ਗੋਨਿਆਣਾ ਮੰਡੀ ਕਾਂਗਰਸ ਵਲੋਂ ਅੱਜ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ¢ ਇਹ ਪ੍ਰਦਰਸ਼ਨ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤਾ ਗਿਆ¢ ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਰੁਪਿੰਦਰ ਸਿੰਘ ਕੋਟਭਾਈ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਇਕੱਠੇ ਹੋਏ ਅਤੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ¢ ਪ੍ਰਦਰਸ਼ਨ ਦੌਰਾਨ ਐਡਵੋਕੇਟ ਰੁਪਿੰਦਰ ਸਿੰਘ ਕੋਟਭਾਈ, ਲਖਵਿੰਦਰ ਸਿੰਘ ਲੱਖਾ ਅਤੇ ਹੋਰਨਾਂ ਕਾਂਗਰਸੀ ਆਗੂਆਂ ਨੇ ਖੱਚਰ-ਰੇਹੜੇ 'ਤੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ¢ ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧੇ ਨੇ ਆਮ ਲੋਕਾਂ ਦੀ ਕਮਰ ਤੋੜ ਦਿੱਤੀ ਹੈ¢ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾ ਰਹੀਆਂ ਹਨ¢ ਉਨ੍ਹਾਂ ਕਿਹਾ ਕਿ ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ ਵੀ ਬਹੁਤ ਵੱਧ ਗਈਆਂ ਹਨ ਅਤੇ ਪੈਟਰੋਲ-ਡੀਜ਼ਲ ਮਹਿੰਗਾ ਹੋਣ ਕਾਰਨ ਆਵਾਜਾਈ ਖ਼ਰਚ ਵਧਿਆ ਹੈ, ਜਿਸ ਦਾ ਅਸਰ ਰੋਜ਼ਮਰ੍ਹਾ ਦੀਆਂ ਵਸਤੂਆਂ ਦੀਆਂ ਕੀਮਤਾਂ 'ਤੇ ਵੀ ਪਿਆ ਹੈ¢ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮਹਿੰਗਾਈ 'ਤੇ ਕਾਬੂ ਨਾ ਪਾਇਆ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ¢ ਇਸ ਮੌਕੇ ਰੁਪਿੰਦਰ ਸਿੰਘ ਕੋਟਭਾਈ, ਲਖਵਿੰਦਰ ਸਿੰਘ ਲੱਖਾ ਮਹਿਮਾ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਬਠਿੰਡਾ, ਸੰਦੀਪ ਸਿੰਘ ਬਲਾਕ ਪ੍ਰਧਾਨ ਗੋਨਿਆਣਾ ਭੋਲਾ ਸਿੰਘ, ਰਾਜ ਕੁਮਾਰ ਗੋਨਿਆਣਾ, ਸਤੀਸ਼ ਕੁਮਾਰ, ਜਸਵਿੰਦਰ ਸਿੰਘ ਬੱਜੋਆਣਾ, ਗੁਰਦੀਪ ਸਿੰਘ ਭੋਖੜਾ, ਅਵਤਾਰ ਸਿੰਘ ਗੋਨਿਆਣਾ, ਕੁਲਦੀਪ ਸਿੰਘ ਦਾਨ ਸਿੰਘ ਵਾਲਾ, ਕਾਕਾ ਆਕਲੀਆ ਆਦਿ ਤੋਂ ਇਲਾਵਾ ਕਾਫ਼ੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ¢