25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਦੋਸ਼ੀਆਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਥਾਣੇ ਅੱਗੇ ਧਰਨਾ ਲਗਾਇਆ

Ad Position 21
No active advertisement
ਅਜੀਤ ਡੈਸਕ 03-06-2026
ਬਰੇਟਾ, 2 ਜੂਨ (ਪਾਲ ਸਿੰਘ ਮੰਡੇਰ)- ਬੀਤੇ ਦਿਨੀਂ ਸਥਾਨਕ ਕਿ੍ਸ਼ਨਾ ਮੰਦਰ ਚੌਂਕ 'ਚ ਪਰਚੂਨ ਦੀ ਦੁਕਾਨ ਕਰਦੇ ਪਿ੍ੰਸ ਕੁਮਾਰ ਨਾਂਅ ਦੇ ਵਿਅਕਤੀ 'ਤੇ ਸ਼ਹਿਰ ਦੇ ਕੁਝ ਵਿਅਕਤੀਆਂ ਵਲੋਂ ਹਮਲਾ ਕੀਤਾ ਗਿਆ ਸੀ, ਜਿਸ 'ਚ ਪੁਲਿਸ ਨੇ ਪਿ੍ੰਸ ਕੁਮਾਰ ਦੇ ਬਿਆਨਾਂ 'ਤੇ 3 ਨਾਮਜ਼ਦ ਅਤੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ ਪਰ ਕਈ ਦਿਨ ਬੀਤ ਜਾਣ ਤੋਂ ਬਾਅਦ ਵੀ ਮੁਲਜ਼ਮਾਂ ਦੀ ਗਿ੍ਫ਼ਤਾਰੀ ਨਾ ਹੋਣ ਕਾਰਨ ਸਥਾਨਕ ਲੋਕਾਂ ਨੇ ਥਾਣੇ ਦਾ ਘਿਰਾਓ ਕਰ ਕੇ ਰੋਸ ਪ੍ਰਦਰਸ਼ਨ ਕਰਦਿਆਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ | ਬੁਲਾਰਿਆਂ ਨੇ ਕਿਹਾ ਹੈ ਕਿ ਜੇਕਰ ਜਲਦ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕੀਤਾ ਗਿਆ ਤਾਂ ਪੁਲਿਸ ਥਾਣੇ ਅੱਗੇ ਤਿੱਖਾ ਰੋਸ ਧਰਨਾ ਦਿੱਤਾ ਜਾਵੇਗਾ | ਉੱਧਰ ਥਾਣਾ ਮੁਖੀ ਕੁਲਵੰਤ ਸਿੰਘ ਨੇ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਗਿ੍ਫ਼ਤਾਰ ਕਰ ਲਿਆ ਜਾਵੇਗਾ | ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਮੋਹਨ ਗਰਗ, ਕਾਂਗਰਸ ਆਗੂ ਕੁਲਵੰਤ ਰਾਏ ਸਿੰਗਲਾ ਤੋਂ ਇਲਾਵਾ ਕਰਿਆਨਾ ਯੂਨੀਅਨ ਦੇ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭੁਪਿੰਦਰਜੀਤ ਸਿੰਘ ਨੇ ਐਸ.ਐਚ.ਓ. ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਸੜਕ ਦੇ ਨਵ-ਨਿਰਮਾਣ ਨੂੰ ਲੈ ਕੇ ਵਾਰਡ ਵਾਸੀਆਂ ਵਲੋਂ ਨਾਅਰੇਬਾਜ਼ੀ <br/>
Ad Position 24