ਝੁਨੀਰ, 2 ਜੂਨ (ਸੰਜੀਵ ਸਿੰਗਲਾ)-ਸਬ ਇੰਸਪੈਕਟਰ ਭੁਪਿੰਦਰਜੀਤ ਸਿੰਘ ਨੇ ਸਥਾਨਕ ਥਾਣੇ ਵਿਖੇ ਐਸ.ਐਚ.ਓ. ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਕਿਹਾ ਕਿ ਇਲਾਕੇ 'ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣਾ ਪਹਿਲੀ ਤਰਜੀਹ ਹੋਵੇਗੀ | ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ 'ਚ ਸ਼ਾਮਿਲ ਵਿਅਕਤੀਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਅਪਰਾਧ ਸੰਬੰਧੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ | ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਥਾਣੇ ਅਧੀਨ ਆਉਂਦੇ ਖੇਤਰਾਂ 'ਚ ਸ਼ਾਂਤੀ, ਭਾਈਚਾਰਕ ਸਾਂਝ ਅਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ | ਇਸ ਮੌਕੇ ਮੁੱਖ ਮੁਨਸ਼ੀ ਦੀਦਾਰ ਸਿੰਘ ਛੀਨਾ, ਏ.ਐਸ.ਆਈ. ਜਗਜੀਤ ਸਿੰਘ ਆਦਿ ਹਾਜ਼ਰ ਸਨ |