ਭਗਤਾ ਭਾਈਕਾ, 2 ਜੂਨ (ਸੁਖਪਾਲ ਸਿੰਘ ਸੋਨੀ)- ਬੀ.ਆਰ.ਸੀ. ਕਾਨਵੈਂਟ ਸਕੂਲ ਸਮਾਧ ਭਾਈ ਵਿਖੇ ਮਾਪੇ-ਅਧਿਆਪਕ ਮਿਲਣੀ ਬੜੇ ਉਤਸ਼ਾਹ ਅਤੇ ਸਫਲਤਾ ਪੂਰਵਕ ਨਾਲ ਹੋ ਨਿੱਬੜੀ¢ ਇਸ ਮੌਕੇ ਮਾਪਿਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ¢ ਮੀਟਿੰਗ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਪੜ੍ਹਾਈ, ਅਨੁਸ਼ਾਸਨ, ਹਾਜ਼ਰੀ ਅਤੇ ਸਰਵਪੱਖੀ ਵਿਕਾਸ ਸੰਬੰਧੀ ਜਾਣਕਾਰੀ ਮਾਪਿਆਂ ਨਾਲ ਸਾਂਝੀ ਕੀਤੀ¢ ਮਾਪਿਆਂ ਨੂੰ ਨਵੇਂ ਸੈਸ਼ਨ ਦੇ ਅਕਾਦਮਿਕ ਟੀਚਿਆਂ, ਸਕੂਲੀ ਗਤੀਵਿਧੀਆਂ ਅਤੇ ਸਕੂਲ ਦੀਆਂ ਨੀਤੀਆਂ ਬਾਰੇ ਵੀ ਜਾਣੂ ਕਰਵਾਇਆ ਗਿਆ ¢ ਸਕੂਲ ਪਿ੍ੰਸੀਪਲ ਸ੍ਰੀਮਤੀ ਕਿਰਨਾ ਰਾਣੀ ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਦੀ ਬਿਹਤਰ ਸਿੱਖਿਆ ਅਤੇ ਉੱਜਵਲ ਭਵਿੱਖ ਲਈ ਸਕੂਲ ਅਤੇ ਮਾਪਿਆਂ ਵਿਚਕਾਰ ਆਪਸੀ ਸਹਿਯੋਗ ਬਹੁਤ ਜ਼ਰੂਰੀ ਹੈ¢ ਉਨ੍ਹਾਂ ਦੇ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਅਤੇ ਨੈਤਿਕ ਕਦਰਾਂ-ਕੀਮਤਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਬੱਚਿਆਂ ਨੂੰ ਫੋਨ ਤੋਂ ਦੂਰ ਰੱਖਣ ਦੀ ਅਪੀਲ ਕੀਤੀ ਗਈ¢ ਉਨ੍ਹਾਂ ਕਿਹਾ ਕਿ ਹੁਣ ਬੱਚਿਆਂ ਨੂੰ ਪੜਾਈ ਨਾਲ ਸੰਬੰਧਿਤ ਸਕੂਲ ਦਾ ਕੰਮ ਡਾਇਰੀ ਉੱਪਰ ਦਿੱਤਾ ਜਾਵੇਗਾ¢ ਗਰਮੀਆਂ ਦੀਆਂ ਛੁੱਟੀਆਂ ਦਾ ਕੰਮ ਵੀ ਲਿਖਤੀ ਰੂਪ ਵਿਚ ਹੀ ਦਿੱਤਾ ਗਿਆ ਹੈ¢ ਮਾਪਿਆਂ ਨੂੰ ਵੀ ਬੱਚਿਆਂ ਦੀ ਪੜ੍ਹਾਈ ਵੱਲ ਧਿਆਨ ਦੇਣਾ ਚਾਹੀਦਾ ਹੈ, ਇਸ ਲਈ ਉਨ੍ਹਾਂ ਨੂੰ ਫੋਨ ਤੋਂ ਜਿਨ੍ਹਾਂ ਹੋ ਸਕੇ ਦੂਰ ਰੱਖਿਆ ਜਾਵੇ ¢ ਇਸ ਮੌਕੇ ਮਾਪਿਆਂ ਨੇ ਵੀ ਸਕੂਲ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਬੱਚਿਆਂ ਦੀ ਤਰੱਕੀ ਲਈ ਆਪਣੇ ਸੁਝਾਅ ਸਾਂਝੇ ਕੀਤੇ¢ ਮੀਟਿੰਗ ਦੌਰਾਨ ਸਕੂਲ ਅਤੇ ਮਾਪਿਆਂ ਵਿਚਕਾਰ ਸਕਾਰਾਤਮਿਕ ਵਿਚਾਰ-ਵਟਾਂਦਰਾ ਹੋਇਆ, ਜਿਸ ਨਾਲ ਬੱਚਿਆਂ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਹੋਰ ਮਜ਼ਬੂਤ ਹੋਇਆ¢ ਸਕੂਲ ਚੇਅਰਮੈਨ ਲਾਭ ਸਿੰਘ ਖੋਖਰ ਅਤੇ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਖੋਖਰ ਵਲੋਂ ਮਾਪਿਆਂ ਦਾ ਧੰਨਵਾਦ ਕੀਤਾ ਗਿਆ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੇ ਸਹਿਯੋਗ ਦੀ ਆਸ ਪ੍ਰਗਟਾਈ ਗਈ¢