ਬਠਿੰਡਾ, 2 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪਿੰਡ ਗੁਰੂਸਰ ਸੈਣੇਵਾਲਾ ਦੇ ਅਕਾਲੀ ਆਗੂ ਨਿਰਮਲ ਸਿੰਘ ਟੀਟੂ ਦੇ ਕਤਲ ਮਾਮਲੇ ਵਿਚ ਸਾਰੇ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਚੱਲ ਰਿਹਾ ਸੰਘਰਸ਼ ਅੱਜ ਉਸ ਵੇਲੇ ਹੋਰ ਤੇਜ਼ ਹੋ ਗਿਆ, ਜਦੋਂ ਪੀੜਤ ਪਰਿਵਾਰ ਤੇ ਸਮਰਥਕਾਂ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਰੋਸ ਮਾਰਚ ਕੱਢਣ ਉਪਰੰਤ ਬਠਿੰਡਾ ਬੱਸ ਅੱਡਾ ਜਾਮ ਕਰਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ¢ ਜਾਮ ਕਾਰਨ ਸ਼ਹਿਰ ਦੀ ਆਵਾਜਾਈ ਪ੍ਰਭਾਵਿਤ ਰਹੀ ਅਤੇ ਯਾਤਰੀਆਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ¢ ਇਸ ਮੌਕੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਮਹੀਨਾ ਪਹਿਲਾਂ ਹੋਏ ਕਤਲ ਮਾਮਲੇ ਵਿਚ ਪੁਲਿਸ ਵਲੋਂ ਅਜੇ ਤੱਕ ਸਾਰੇ ਦੋਸ਼ੀਆਂ ਨੂੰ ਕਾਬੂ ਨਹੀਂ ਕੀਤਾ ਗਿਆ, ਜਿਸ ਕਾਰਨ ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਲਗਾਤਾਰ ਧਰਨਾ ਦੇ ਰਹੇ ਹਨ¢ ਬੱਸ ਅੱਡਾ ਜਾਮ ਹੋਣ ਦੀ ਸੂਚਨਾ ਮਿਲਣ ਉਪਰੰਤ ਐਸ.ਪੀ. ਹੀਨਾ ਗੁਪਤਾ ਅਤੇ ਇਸ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਦੀ ਤਿੰਨ ਮੈਂਬਰੀ ਟੀਮ ਮੌਕੇ 'ਤੇ ਪੁੱਜੀ¢ ਜਿਨ੍ਹਾਂ ਨੇ ਧਰਨਾਕਾਰੀਆਂ ਨਾਲ ਗੱਲਬਾਤ ਕਰਦਿਆਂ ਭਰੋਸਾ ਦਿੱਤਾ ਕਿ ਮਾਮਲੇ ਦੇ ਮੁੱਖ ਦੋਸ਼ੀ ਨੂੰ ਕੱਲ੍ਹ ਤੱਕ ਗਿ੍ਫ਼ਤਾਰ ਕਰ ਲਿਆ ਜਾਵੇਗਾ ਅਤੇ ਨਜਾਇਜ਼ ਪਰਚੇ ਦੀ ਮੁੜ ਪੜਤਾਲ ਕੀਤੀ ਜਾਵੇਗੀ¢ ਪ੍ਰਸ਼ਾਸਨ ਵਲੋਂ ਦਿੱਤੇ ਭਰੋਸੇ ਮਗਰੋਂ ਧਰਨਾਕਾਰੀਆਂ ਨੇ ਜਾਮ ਖੋਲ੍ਹ ਦਿੱਤਾ¢ ਦੂਸਰੇ ਪਾਸੇ ਧਰਨੇ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਬਣਾਉਣ ਸਮੇਂ 'ਆਪ' ਸਰਕਾਰ ਗਰੰਟੀ ਦਿੰਦੀ ਸੀ ਕਿ ਕਿਸੇ ਨੂੰ ਵੀ ਧਰਨੇ ਲਾਉਣੇ ਨਹੀਂ ਪੈਣਗੇ ਪ੍ਰੰਤੂ ਨਿਰਮਲ ਸਿੰਘ ਟੀਟੂ ਦਾ ਪਰਿਵਾਰ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਵਾਉਣ ਲਈ ਪਿਛਲੇ 4 ਹਫ਼ਤਿਆਂ ਤੋਂ ਪਰਿਵਾਰ ਧਰਨੇ 'ਤੇ ਬੈਠਾ ਹੋਇਆ ਹੈ ਪਰ ਪੁਲਿਸ ਸਿਆਸੀ ਦਬਾਅ ਕਾਰਨ ਦੋਸ਼ੀਆਂ ਨੂੰ ਗਿ੍ਫ਼ਤਾਰ ਨਹੀਂ ਕਰ ਰਹੀ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪੁਲਿਸ ਆਪਣੇ ਭਰੋਸੇ ਮੁਤਾਬਿਕ ਕਾਰਵਾਈ ਕਰਨ ਵਿਚ ਅਸਫਲ ਰਹੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ¢ ਇਸ ਮੌਕੇ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ, ਹਲਕਾ ਭੁੱਚੋ ਦੇ ਇੰਚਾਰਜ ਡਾ. ਦਲਜੀਤ ਸਿੰਘ ਗੁਰੂ, ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਤੋਂ ਇਲਾਵਾ ਗੁਰਇਕਬਾਲ ਸਿੰਘ ਸੈਣੇਵਾਲਾ, ਫਤਿਹ ਸਿੰਘ ਸੈਣੇਵਾਲਾ, ਮੈਂਬਰ ਸਿੰਘ ਮਛਾਣਾ, ਬੂਟਾ ਸਿੰਘ ਤਲਵੰਡੀ ਸਾਬੋ, ਕੁਲਦੀਪ ਸਰਪੰਚ ਫੁੱਲੋ, ਜਥੇਦਾਰ ਸੁਖਮੰਦਰ ਸਿੰਘ ਭਾਗੀਵਾਂਦਰ, ਬਲਵੰਤ ਸਿੰਘ ਲਹਿਰਾ ਬੇਗਾ, ਰਾਜਵਿੰਦਰ ਸਿੰਘ, ਹਰਮੀਤ ਸਿੰਘ, ਭਲਵਿੰਦਰ ਸਿੰਘ ਆਕਲੀਆ, ਟਹਿਲ ਸਿੰਘ ਬੱਲੂਆਣਾ, ਗਰਦੌਰ ਸਿੰਘ ਸੰਧੂ, ਤਾਰਾ ਸਿੰਘ ਅਬਲੂ, ਸ਼ਿਵਨੰਦਨ ਗਰਗ, ਸਵਰਨ ਆਕਲੀਆ, ਡਾ. ਓਮ ਪ੍ਰਕਾਸ਼ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਅਤੇ ਪਿੰਡ ਵਾਸੀ ਮੌਜੂਦ ਸਨ¢