30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਵਿਭਾਗ ਵਿਚ ਮਰਜ਼ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰੇ ਮੈਨੇਜਮੈਂਟ - ਕਮੇਟੀ ਆਗੂ <br/> ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵਲੋਂ ਲਗਾਤਾਰ ਪੱਕਾ ਧਰਨਾ ਸ਼ੁਰੂ

Ad Position 21
No active advertisement
ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਮੁੱਖ ਗੇਟ ਅੱਗੇ ਲੱਗੇ ਪੱਕੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਆਗੂ | ਤਸਵੀਰ : ਸੁਖਪਾਲ ਸਿੰਘ ਸੁੱਖੀ <br/> 10-06-2026
ਲਹਿਰਾ ਮੁਹੱਬਤ, 9 ਜੂਨ (ਸੁਖਪਾਲ ਸਿੰਘ ਸੁੱਖੀ): ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿਚ ਮਰਜ਼ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਪਰਿਵਾਰਾਂ ਸਮੇਤ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਹੈ | ਇਸ ਸਮੇਂ ਤਾਲਮੇਲ ਕਮੇਟੀ ਦੇ ਸੂਬਾ ਆਗੂ ਜਗਸੀਰ ਸਿੰਘ ਭੰਗੂ, ਲਛਮਣ ਸਿੰਘ ਰਾਮਪੁਰਾ, ਬਾਦਲ ਸਿੰਘ ਭੁੱਲਰ, ਬਲਜਿੰਦਰ ਸਿੰਘ ਮਾਨ ਅਤੇ ਹਰਦੀਪ ਸਿੰਘ ਤੱਗੜ ਨੇ ਕਿਹਾ ਕਿ ਸਮੁੱਚੇ ਪਾਵਰ ਕਾਰਪੋਰੇਸ਼ਨ ਸਮੇਤ ਸਰਕਾਰੀ ਥਰਮਲ ਪਲਾਂਟਾਂ, ਹਾਈਡਲ ਪ੍ਰੋਜੈਕਟਾਂ, ਗਰਿੱਡਾਂ, ਦਫ਼ਤਰਾਂ, ਸਟੋਰਾਂ ਅਤੇ ਸਮੁੱਚੇ ਫ਼ੀਲਡ ਵਿਚ ਹਜ਼ਾਰਾਂ ਆਊਟਸੋਰਸਡ ਠੇਕਾ ਮੁਲਾਜ਼ਮ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖ਼ਾਹਾਂ ਤੇ ਵੱਖ-ਵੱਖ ਪੋਸਟਾਂ ਤੇ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਵਿਭਾਗ ਵਿਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸ਼ਚਿਤ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ | ਪਰ ਪੰਜਾਬ ਸਰਕਾਰ ਅਤੇ ਵਿਭਾਗ ਦੀ ਮੈਨੇਜਮੈਂਟ ਵਿਭਾਗ ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਵਿਭਾਗ ਵਿਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸ਼ਚਿਤ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ | ਵਿਭਾਗ ਵਿਚ ਮਰਜ਼ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰਨ ਅਤੇ 15 ਜੂਨ ਤੱਕ ਵਿਭਾਗ ਵਿਚ ਮਰਜ਼ ਕਰਕੇ ਨਿਯੁਕਤੀ ਪੱਤਰ ਦੇਣ ਦੀ ਸਹਿਮਤੀ ਬਣੀ ਸੀ | ਪਰ ਸਰਕਾਰ ਤੇ ਪਾਵਰ ਮੈਨੇਜਮੈਂਟ ਟਾਲ ਮਟੋਲ ਵੱਟ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵਲੋਂ ਲਗਾਤਾਰ ਪੱਕਾ ਧਰਨਾ ਸ਼ੁਰੂ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਮਹਾਰਾਜਾ ਰਣਜੀਤ ਸਿੰਘ ਐਵਾਰਡ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨਾਲ ਮੁਲਾਕਾਤ
Ad Position 24