31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਬਲਾਕ ਨਥਾਣਾ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਮੁਢਲੀ ਲੀਡਰਸ਼ਿਪ 'ਤੇ ਭਰੋਸਾ ਪ੍ਰਗਟ <br/>

Ad Position 21
No active advertisement
ਅਜੀਤ ਡੈਸਕ 10-06-2026
ਨਥਾਣਾ, 9 ਜੂਨ (ਗੁਰਦਰਸ਼ਨ ਲੁੱਧੜ)-ਬਲਾਕ ਨਥਾਣਾ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਦੇ ਇਕ ਗਰੁੱਪ ਵਲੋਂ ਪੰਜਾਬ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੁੱਢਲੀ ਲੀਡਰਸ਼ਿਪ ਦੀ ਅਗਵਾਈ ਵਿਚ ਭਰੋਸਾ ਪ੍ਰਗਟ ਕੀਤਾ ਗਿਆ | ਬਲਾਕ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਹਰਜੀਤ ਸਿੰਘ ਪੂਹਲਾ ਦੀ ਪ੍ਰਧਾਨਗੀ ਹੇਠ ਕੀਤੀ ਮੀਟਿੰਗ ਦੌਰਾਨ ਅਨੁਸ਼ਾਸਨੀ ਕਾਰਵਾਈ ਕਰਦਿਆਂ ਮੁੱਢਲੀ ਲੀਡਰਸ਼ਿਪ ਦੀ ਅਗਵਾਈ ਤੋਂ ਪਾਸੇ ਹੋਣ ਵਾਲੀ ਬਾਡੀ ਨੂੰ ਭੰਗ ਕੀਤਾ ਗਿਆ ਅਤੇ ਪੰਜਾਬ ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਬਲਾਕ ਨਥਾਣਾ ਦੀ ਨਵੀਂ ਇਕਾਈ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਇਸ ਚੋਣ ਦੌਰਾਨ ਬਲਾਕ ਪ੍ਰਧਾਨ ਹਰਜੀਤ ਸਿੰਘ ਪੂਹਲਾ, ਜਨਰਲ ਸਕੱਤਰ ਪਿ੍ਥੀਪਾਲ ਸਿੰਘ ਬੀਬੀਵਾਲਾ, ਚੇਅਰਮੈਨ ਮਨਜੀਤ ਸਿੰਘ ਸ਼ੇਰਪੁਰਾ, ਵਿੱਤ ਸਕੱਤਰ ਕੁਲਦੀਪ ਸਿੰਘ ਅਤੇ ਸਲਾਹਕਾਰ ਗੁਰਬਚਨ ਸਿੰਘ ਗੰਗਾ ਨੂੰ ਚੁਣਿਆ ਗਿਆ | ਇਸ ਮੀਟਿੰਗ ਵਿਚ ਜਥੇਬੰਦੀ ਦੇ ਸੂਬਾ ਪ੍ਰਧਾਨ ਵੈਦ ਧੰਨਾ ਮੱਲ ਗੋਇਲ, ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਘੁੱਦਾ ਅਤੇ ਹੋਰ ਸੂਬਾਈ ਆਗੂ ਵੀ ਉਚੇਚੇ ਤੌਰ 'ਤੇ ਪਹੁੰਚੇ ਹੋਏ ਸਨ | ਮੀਟਿੰਗ ਦੌਰਾਨ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਮੇਵਾ ਸਿੰਘ ਬਰਾੜ, ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਬੁਰਜ ਡੱਲਾ, ਭੁਪਿੰਦਰ ਸਿੰਘ ਬਰਾੜ, ਬੂਟਾ ਸਿੰਘ ਸਿਵੀਆਂ, ਪਰਗਟ ਸਿੰਘ, ਸੁਖਦਰਸ਼ਨ ਸਿੰਘ, ਬਲਾਕ ਭਗਤਾ ਦੇ ਪ੍ਰਧਾਨ ਨਿਰਭੈ ਸਿੰਘ, ਜਸਵੀਰ ਸਿੰਘ ਸੰਧੂ, ਬਲਾਕ ਬਠਿੰਡਾ ਦੇ ਪ੍ਰਧਾਨ ਰੇਸ਼ਮ ਸਿੰਘ ਸੰਧੂ, ਬਲਾਕ ਰਾਮਪੁਰਾ ਦੇ ਪ੍ਰਧਾਨ ਨਿਰਮਲ ਸਿੰਘ ਚਾਉਕੇ, ਬਲਾਕ ਮੌੜ ਦੇ ਪ੍ਰਧਾਨ ਨਾਨਕ ਚੰਦ ਅਤੇ ਹੋਰਨਾਂ ਅਹੁੱਦੇਦਾਰਾਂ ਵਲੋਂ ਐਸੋਸੀਏਸ਼ਨ ਦੀ ਮੁੱਢਲੀ ਲੀਡਰਸ਼ਿਪ ਦੀ ਅਗਵਾਈ ਵਿਚ ਭਰੋਸਾ ਪ੍ਰਗਟ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਯੋਜਨਾ 'ਮੇਰੀ ਰਸੋਈ' ਮੁਹਿੰਮ ਤਹਿਤ ਬਾਲਿਆਂਵਾਲੀ ਵਿਖੇ ਰਾਸ਼ਨ ਕਿੱਟਾਂ ਵੰਡੀਆਂ <br/> ਅਗਲੀ ਖ਼ਬਰ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵਲੋਂ ਲਗਾਤਾਰ ਪੱਕਾ ਧਰਨਾ ਸ਼ੁਰੂ
Ad Position 24