ਭਗਤਾ ਭਾਈਕਾ, 9 ਜੂਨ (ਸੁਖਪਾਲ ਸਿੰਘ ਸੋਨੀ)-ਪਾਵਰਕਾਮ ਐਂਡ ਟਰਾਂਸਕੋ ਤਾਲਮੇਲ ਕਮੇਟੀ ਦੇ ਸੱਦੇ 'ਤੇ ਅੱਜ ਆਊਟਸੋਰਸ ਕਾਮਿਆਂ ਵਲੋਂ ਸਥਾਨਕ ਸਬ ਡਵੀਜ਼ਨ ਵਿਖੇ ਰੋਸ ਧਰਨਾ ਦਿੱਤਾ ਗਿਆ | ਧਰਨਾਕਾਰੀ ਕਾਮਿਆਂ ਵਲੋਂ ਬਿਜਲੀ ਬੋਰਡ ਦੀ ਮੈਨੇਜਮੈਂਟ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਧਰਨੇ ਦੌਰਾਨ ਆਗੂਆਂ ਨੇ ਦੱਸਿਆ ਕਿ ਬਿਜਲੀ ਬੋਰਡ ਦੀ ਮੈਨੇਜਮੈਂਟ ਵਲੋਂ ਪਿਛਲੇ ਦਿਨੀਂ ਜਥੇਬੰਦੀ ਨਾਲ ਹੋਈ ਸਹਿਮਤੀ ਦੇ ਬਾਵਜੂਦ ਵੀ ਨੋਟੀਫਿਕੇਸ਼ਨ ਨਹੀਂ ਕੀਤਾ ਗਿਆ | ਉਸ ਦੇ ਵਿਰੋਧ ਵਿਚ ਪੀ. ਐਸ. ਪੀ. ਸੀ. ਐਲ. ਅਤੇ ਪੀ. ਐਸ. ਟੀ. ਸੀ. ਐਲ. ਕੰਟਰੈਕਚੁਅਲ ਵਰਕਰਜ਼ ਯੂਨੀਅਨ ਪੰਜਾਬ ਦੇ ਝੰਡੇ ਹੇਠ ਆਊਟਲੈਟ ਸਟੋਰ ਭਗਤਾ ਭਾਈਕਾ ਦੇ ਸਾਰੇ ਆਊਟਸੋਰਸ ਕਾਮਿਆਂ ਵਲੋਂ ਆਪਣੀਆਂ ਮੰਗਾਂ ਰੱਖੀਆਂ ਗਈਆਂ ਹਨ | ਆਗੂਆਂ ਨੇ ਦੱਸਿਆ ਕਿ ਕਾਮਿਆਂ ਦੀਆਂ ਮੰਗਾਂ ਪ੍ਰਵਾਨ ਹੋਣ ਤੱਕ ਅਤੇ ਨੋਟੀਫ਼ਿਕੇਸ਼ਨ ਜਾਰੀ ਕਰਨ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਸਮੇਂ ਬਲਵਿੰਦਰ ਸਿੰਘ, ਜਗਸੀਰ ਸਿੰਘ, ਬਲਜਿੰਦਰ ਸਿੰਘ, ਸੁਖਪ੍ਰੀਤ ਸਿੰਘ, ਆਸ਼ੂ ਗਰਗ, ਜਗਤਾਰ ਸਿੰਘ, ਜੋਗਾ ਸਿੰਘ, ਲਛਮਣ ਸਿੰਘ, ਸਤਨਾਮ ਸਿੰਘ, ਮਨਪ੍ਰੀਤ ਸਿੰਘ, ਹਾਜ਼ਰ ਸਨ |
ਆਊਟਸੋਰਸ ਕਾਮਿਆਂ ਵਲੋਂ ਬਿਜਲੀ ਬੋਰਡ ਦੀ ਮੈਨੇਜਮੈਂਟ ਖਿਲਾਫ਼ ਧਰਨਾ <br/>
ਅਜੀਤ ਡੈਸਕ
10-06-2026