31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਕੇਂਦਰੀ ਰਾਜ ਮੰਤਰੀ ਕਮਲੇਸ਼ ਪਾਸਵਾਨ ਨੂੰ ਮਿਲੇ ਬਠਿੰਡਾ ਦੇ ਕੈਮਿਸਟ

Ad Position 21
No active advertisement
ਅਜੀਤ ਡੈਸਕ 10-06-2026
ਬਠਿੰਡਾ, 9 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ):- ਕੇਂਦਰੀ ਪੇਂਡੂ ਵਿਕਾਸ ਰਾਜ ਮੰਤਰੀ ਕਮਲੇਸ਼ ਪਾਸਵਾਨ ਦੇ ਬਠਿੰਡਾ ਦੌਰੇ ਮੌਕੇ ਜ਼ਿਲ੍ਹਾ ਬਠਿੰਡਾ ਕੈਮਿਸਟ ਐਸੋਸੀਏਸ਼ਨ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਨੂੰ ਮਿਲਿਆ ਅਤੇ ਮੈਮੋਰੰਡਮ ਦੇ ਕੇ ਆਨਲਾਈਨ ਦਵਾਈਆਂ ਦੇ ਕਾਰੋਬਾਰ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ, ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਵਿੱਤ ਸਕੱਤਰ ਰਮੇਸ਼ ਗਰਗ, ਨਥਾਣਾ ਯੂਨਿਟ ਦੇ ਪ੍ਰਧਾਨ ਵਿਜੇਂਦਰ ਸ਼ਰਮਾ, ਹੋਲਸੇਲ ਯੂਨਿਟ ਦੇ ਪ੍ਰਧਾਨ ਕ੍ਰਿਸ਼ਨ ਗੋਇਲ, ਸਾਬਕਾ ਪ੍ਰਧਾਨ ਦਰਸ਼ਨ ਜੌੜਾ, ਗੁਰਜਿੰਦਰ ਸਿੰਘ ਸਾਹਨੀ ਅਤੇ ਰਾਕੇਸ਼ ਕਾਂਸਲ ਵੀ ਹਾਜ਼ਰ ਸਨ¢ ਇਸ ਦੌਰਾਨ ਕੇਂਦਰੀ ਰਾਜ ਮੰਤਰੀ ਨੇ ਵਫ਼ਦ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਸੁਣਨ ਉਪਰੰਤ ਭਰੋਸਾ ਦਿੱਤਾ ਕਿ ਉਹ ਮੈਮੋਰੰਡਮ ਨੂੰ ਸਬੰਧਿਤ ਪੱਧਰ 'ਤੇ ਅੱਗੇ ਭੇਜਣਗੇ ਅਤੇ ਢੱੁਕਵੇਂ ਮੰਚ 'ਤੇ ਇਸ ਮੁੱਦੇ ਨੂੰ ਉਠਾਉਣ ਦੀ ਕੋਸ਼ਿਸ਼ ਕਰਨਗੇ¢ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਕਿਹਾ ਕਿ ਦੇਸ਼ ਭਰ ਦੇ ਕੈਮਿਸਟ ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟਸ ਐਂਡ ਡਰੱਗਿਸਟਸ ਦੀ ਅਗਵਾਈ ਹੇਠ ਆਨਲਾਈਨ ਦਵਾਈਆਂ ਦੇ ਕਾਰੋਬਾਰ 'ਤੇ ਪਾਬੰਦੀ ਲਗਾਉਣ ਦੀ ਮੰਗ ਕਰ ਰਹੇ ਹਨ¢ ਮੌਜੂਦਾ ਸਮੇਂ ਵਿਚ ਆਨਲਾਈਨ ਪਲੇਟਫ਼ਾਰਮਾਂ ਰਾਹੀਂ ਕਈ ਤਰ੍ਹਾਂ ਦੀਆਂ ਪਾਬੰਦੀਸ਼ੁਦਾ ਦਵਾਈਆਂ ਵੀ ਆਸਾਨੀ ਨਾਲ ਉਪਲੱਬਧ ਹੋ ਰਹੀਆਂ ਹਨ, ਜਿਸ ਨਾਲ ਆਮ ਲੋਕਾਂ ਦੀ ਸਿਹਤ ਨਾਲ ਗੰਭੀਰ ਖਿਲਵਾੜ ਹੋ ਰਿਹਾ ਹੈ¢ ਉਨ੍ਹਾਂ ਕਿਹਾ ਕਿ ਦਵਾਈਆਂ ਦੀ ਵਿੱਕਰੀ ਇੱਕ ਸੰਵੇਦਨਸ਼ੀਲ ਵਿਸ਼ਾ ਹੈ, ਜਿਸ ਵਿਚ ਯੋਗ ਫਾਰਮਾਸਿਸਟਾਂ ਅਤੇ ਨਿਰਧਾਰਿਤ ਨਿਯਮਾਂ ਦੀ ਅਹਿਮ ਭੂਮਿਕਾ ਹੁੰਦੀ ਹੈ¢ ਆਨਲਾਈਨ ਕਾਰੋਬਾਰ ਦੇ ਵਧਦੇ ਪ੍ਰਭਾਵ ਕਾਰਨ ਨਾ ਸਿਰਫ਼ ਰਵਾਇਤੀ ਕੈਮਿਸਟਾਂ ਦਾ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ, ਸਗੋਂ ਦਵਾਈਆਂ ਦੀ ਗਲਤ ਵਰਤੋਂ ਅਤੇ ਦੁਰਵਰਤੋਂ ਦੀਆਂ ਸੰਭਾਵਨਾਵਾਂ ਵੀ ਵੱਧ ਰਹੀਆਂ ਹਨ¢ ਬਾਲਿਆਂਵਾਲੀ ਨੇ ਕਿਹਾ ਕਿ ਜਦੋਂ ਤੱਕ ਭਾਰਤ ਸਰਕਾਰ ਆਨਲਾਈਨ ਦਵਾਈਆਂ ਦੇ ਕਾਰੋਬਾਰ 'ਤੇ ਪਾਬੰਦੀ ਲਗਾਉਣ ਸੰਬੰਧੀ ਕੋਈ ਠੋਸ ਫ਼ੈਸਲਾ ਨਹੀਂ ਲੈਂਦੀ, ਉਦੋਂ ਤੱਕ ਦੇਸ਼ ਭਰ ਦੇ ਕੈਮਿਸਟਾਂ ਦਾ ਸੰਘਰਸ਼ ਜਾਰੀ ਰਹੇਗਾ¢
Ad Position 22
No active advertisement
ਪਿਛਲੀ ਖ਼ਬਰ ਦੋ ਕਿਸਾਨ ਜਥੇਬੰਦੀਆਂ ਵਲੋਂ 4 ਜੁਲਾਈ ਨੂੰ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਦੀ ਤਿਆਰੀ ਲਈ ਮੀਟਿੰਗ ਅਗਲੀ ਖ਼ਬਰ ਸਵਰਨਕਾਰ ਸੰਘ ਵਲੋਂ ਗਰਮੀ ਦੀਆਂ ਛੁੱਟੀਆਂ 17 ਤੋਂ 20 ਤੱਕ
Ad Position 24