30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਲਹਿਰਾ ਥਰਮਲ ਦੇ ਗੇਟ ਅੱਗੇ ਪਾਵਰ ਕਾਰਪੋਰੇਸ਼ਨ ਦੇ ਮੁਲਾਜ਼ਮਾਂ ਵਲੋਂ ਧਰਨਾ ਜਾਰੀ

Ad Position 21
No active advertisement
ਅਜੀਤ ਡੈਸਕ 11-06-2026
ਲਹਿਰਾ ਮੁਹੱਬਤ, 10 ਜੂਨ (ਸੁਖਪਾਲ ਸਿੰਘ ਸੁੱਖੀ): ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ 'ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਮੁੱਖ ਗੇਟ ਅੱਗੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿਚ ਮਰਜ਼ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਪਰਿਵਾਰਾਂ ਤੇ ਬੱਚਿਆਂ ਸਮੇਤ ਲਾਇਆ ਪੱਕਾ ਧਰਨਾ ਦੂਜੇ ਦਿਨ ਵਿਚ ਦਾਖ਼ਲ ਹੋ ਗਿਆ ਹੈ | ਇਸ ਸਮੇਂ ਤਾਲਮੇਲ ਕਮੇਟੀ ਦੇ ਸੂਬਾ ਆਗੂ ਜਗਸੀਰ ਸਿੰਘ ਭੰਗੂ, ਲਛਮਣ ਸਿੰਘ ਰਾਮਪੁਰਾ, ਬਾਦਲ ਸਿੰਘ ਭੁੱਲਰ, ਬਲਜਿੰਦਰ ਸਿੰਘ ਮਾਨ, ਜਗਤਾਰ ਸੰਧੂ, ਗੁਰਸ਼ਰਨ ਕੋਟੜਾ ਅਤੇ ਹਰਦੀਪ ਸਿੰਘ ਤੱਗੜ ਨੇ ਕਿਹਾ ਕਿ ਸਮੁੱਚੇ ਪਾਵਰ ਕਾਰਪੋਰੇਸ਼ਨ ਸਮੇਤ ਸਰਕਾਰੀ ਥਰਮਲ ਪਲਾਂਟਾਂ, ਹਾਈਡਲ ਪ੍ਰੋਜੈਕਟਾਂ, ਗਰਿੱਡਾਂ, ਦਫ਼ਤਰਾਂ, ਸਟੋਰਾਂ ਅਤੇ ਸਮੁੱਚੇ ਫ਼ੀਲਡ ਵਿਚ ਹਜ਼ਾਰਾਂ ਆਊਟਸੋਰਸਡ ਠੇਕਾ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਨਿਗੂਣੀਆਂ ਉਜ਼ਰਤਾਂ ਤੇ ਵੱਖ-ਵੱਖ ਪੋਸਟਾਂ ਤੇ ਵਿਭਾਗਾਂ ਵਿਚ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਵਿਭਾਗ ਵਿਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸ਼ਚਿਤ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ | ਵਿਭਾਗ ਵਿਚ ਮਰਜ਼ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰਨ ਅਤੇ 15 ਜੂਨ ਤੱਕ ਵਿਭਾਗ ਵਿਚ ਮਰਜ਼ ਕਰਕੇ ਨਿਯੁਕਤੀ ਪੱਤਰ ਦੇਣ ਦੀ ਪਾਵਰ ਮੈਨੇਜਮੈਂਟ ਨਾਲ ਸਹਿਮਤੀ ਬਣੀ ਸੀ | ਪਰ ਸਰਕਾਰ ਤੇ ਪਾਵਰ ਮੈਨੇਜਮੈਂਟ ਆਪਣੇ ਵਾਅਦੇ ਤੋਂ ਭੱਜ ਰਹੀ ਹੈ | ਇਸ ਸਥਿਤੀ ਦੀ ਜ਼ਿੰਮੇਵਾਰੀ
Ad Position 22
No active advertisement
ਪਿਛਲੀ ਖ਼ਬਰ ਕੋਟਸ਼ਮੀਰ ਵਿਖੇ ਮਹਾਜਨ ਪਰਿਵਾਰ ਦੇ ਘਰ ਚੋਰੀ ਅਗਲੀ ਖ਼ਬਰ 4 ਜੁਲਾਈ ਦੇ ਚੰਡੀਗੜ੍ਹ ਕੂਚ 'ਚ ਭਾਕਿਯੂ ਧਨੇਰ ਕਰੇਗੀ ਭਰਵੀਂ ਸ਼ਮੂਲੀਅਤ <br/>
Ad Position 24