28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਹਰ ਰੋਜ਼ ਵਧ ਰਹੀ ਮਹਿੰਗਾਈ ਨੇ ਆਮ ਲੋਕਾਂ ਦਾ ਜਿਊਣਾ ਦੁੱਭਰ ਕੀਤਾ- ਐਡਵੋਕੇਟ ਬੱਜੋਆਣਾ

Ad Position 21
No active advertisement
ਅਜੀਤ ਡੈਸਕ 11-06-2026

ਰਾਮਪੁਰਾ ਫੂਲ, 10 ਜੂਨ (ਹੇਮੰਤ ਕੁਮਾਰ ਸ਼ਰਮਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਹਰ ਰੋਜ਼ ਪੈਟਰੋਲ ਡੀਜ਼ਲ ਤੇ ਘਰੇਲੂ ਗੈਸ ਦੀਆਂ ਕੀਮਤਾਂ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ, ਜਿਸ ਨਾਲ ਆਮ ਲੋਕਾਂ ਦਾ ਜੀਵਨ ਪੱਧਰ ਪ੍ਰਭਾਵਿਤ ਹੋ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਰਾਮਪੁਰਾ ਫੂਲ ਦੇ ਸੀਨੀਅਰ ਕਾਂਗਰਸੀ ਆਗੂ ਤੇ ਸਪੈਸ਼ਲ ਇਨਵਾਇਟੀ ਮੈਂਬਰ ਐਡਵੋਕੇਟ ਜਸਵਿੰਦਰ ਸਿੰਘ ਜੱਸ ਬੱਜੋਆਣਾ ਨੇ ਕੀਤਾ | ਉਨ੍ਹਾਂ ਕਿਹਾ ਕਿ ਦਿਨੋਂ-ਦਿਨ ਵਧ ਰਹੀ ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਤੇ ਘਰੇਲੂ ਵਸਤਾਂ ਦੀਆਂ ਚੀਜ਼ਾਂ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਰਹੀਆਂ ਹਨ ਤੇ ਮਹਿੰਗਾਈ ਦੇ ਕਾਰਨ ਲੋਕਾਂ ਵਿਚ ਹਾਹਾਕਾਰ ਮੱਚੀ ਹੋਈ ਹੈ, ਪਰ ਮੋਦੀ ਸਰਕਾਰ ਨੂੰ ਆਮ ਲੋਕਾਂ ਦਾ ਕੋਈ ਧਿਆਨ ਨਹੀਂ ਹੈ, ਕਿਉਂਕਿ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨਾਲ ਮਿਲ ਕੇ ਤੇਲ ਦੀਆਂ ਕੀਮਤਾਂ ਤੇ ਰਸੋਈ ਗੈਸ ਦੀਆਂ ਕੀਮਤਾਂ ਵਧਾ ਰਹੀ ਹੈ, ਜਿਸ ਕਾਰਨ ਆਮ ਵਰਗ ਦਾ ਰਸੋਈ ਬਜਟ ਵਿਗੜ ਗਿਆ ਹੈ | ਗਰੀਬ ਲੋਕਾਂ ਨੂੰ ਦੋ ਡੰਗ ਦੀ ਰੋਟੀ ਕਮਾਉਣ ਦੇ ਬੋਝ ਹੋਰਨਾਂ ਪ੍ਰੇਸ਼ਾਨੀਆਂ ਵੱਲ ਧੱਕ ਦਿੱਤਾ ਹੈ | ਕੇਂਦਰ ਸਰਕਾਰ ਦੇ ਇਸ ਕਦਮਾਂ ਨਾਲ ਲੋਕਾਂ ਨੂੰ ਮਹਿੰਗਾਈ ਦੇ ਹੋਰ ਝਟਕੇ ਲੱਗਣ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ |

Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵਾ ਦੇ ਖੇਤਰ 'ਚ ਯੋਗਦਾਨ ਲਈ ਹੈਲਪ ਲਾਈਨ ਵੈੱਲਫ਼ੇਅਰ ਸੁਸਾਇਟੀ ਸਨਮਾਨਿਤ <br/> ਅਗਲੀ ਖ਼ਬਰ ਪੰਜਾਬ ਸਰਕਾਰ ਨੇ ਨੌਜਵਾਨਾਂ ਦਾ ਭਵਿੱਖ ਸਵਾਰਨ ਲਈ ਨੌਕਰੀਆਂ ਤੇ ਤਕਨੀਕੀ ਸੈਕਟਰ ਮਜ਼ਬੂਤ ਬਣਾਇਆ-ਚੇਅਰਮੈਨ ਗਿੱਲ
Ad Position 24