28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਬੱਚਿਆਂ ਲਈ ਗੁਰਮਤਿ ਸਿਖਲਾਈ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 11-06-2026
ਬਠਿੰਡਾ, 10 ਜੂਨ (ਅਵਤਾਰ ਸਿੰਘ ਕੈਂਥ)- ਗਰਮੀ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਲਈ 7 ਰੋਜ਼ਾ ਗੁਰਮਤਿ ਸਿਖਲਾਈ ਕੈਂਪ 1 ਜੂਨ ਤੋਂ 7 ਜੂਨ ਤੱਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ ਵਿਖੇ ਖਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਸਵੇਰੇ 8 ਵਜੇ ਤੋਂ 12 ਵਜੇ ਤੱਕ ਲਗਾਇਆ ਗਿਆ | ਇਸ ਕੈਂਪ 'ਚ ਬੱਚਿਆਂ ਨੂੰ ਧਾਰਮਿਕ ਗੁਰੂ ਸਾਹਿਬਾਨ ਦੀਆਂ ਸਾਖੀਆਂ ਤੋਂ ਇਲਾਵਾ ਦਸਤਾਰ ਸਜਾਉਣੀ ਅਤੇ ਪੁਰਾਤਨ ਗਤਕੇ ਦੇ ਜੌਹਰਾਂ ਦੀ ਸਿਖਲਾਈ ਵੀ ਦਿੱਤੀ ਗਈ | ਇਸ ਬਾਰੇ ਮੁੱਖ ਸੇਵਾਦਾਰ ਸੂਬੇਦਾਰ ਜਗਰਾਜ ਸਿੰਘ ਅਤੇ ਮੁੱਖ ਗ੍ਰੰਥੀ ਭਾਈ ਨਵਜੋਤ ਸਿੰਘ ਗੁਲਾਬਗੜ੍ਹ ਵਾਲਿਆਂ ਨੇ ਦੱਸਿਆਂ ਕਿ ਬੱਚਿਆਂ ਨੂੰ ਕੈਂਪ ਦੇ ਅਖ਼ੀਰਲੇ ਦਿਨ ਪੰਜਵੇਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦਰਸ਼ਨ ਵੀ ਕਰਵਾਏ ਗਏ |

Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ <br/> ਅਗਲੀ ਖ਼ਬਰ ਸ਼ਾਰਟ ਸਰਕਟ ਘਟਨਾਵਾਂ ਨੂੰ ਰੋਕਣ ਲਈ ਜਥੇਦਾਰ ਬਾਬਾ ਟੇਕ ਸਿੰਘ ਨੇ ਜਾਰੀ ਕੀਤੇ ਨਿਰਦੇਸ਼ <br/>
Ad Position 24