28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨਵ ਨਿਯੁਕਤ ਚੇਅਰਮੈਨ ਰਣਧੀਰ ਸਿੰਘ ਖੁੱਡੀਆਂ ਤਖਤ ਸਾਹਿਬ ਵਿਖੇ ਹੋਏ ਨਤਮਸਤਕ <br/>

Ad Position 21
No active advertisement
ਅਜੀਤ ਡੈਸਕ 11-06-2026
ਤਲਵੰਡੀ ਸਾਬੋ, 10 ਜੂਨ (ਰਣਜੀਤ ਸਿੰਘ ਰਾਜੂ)- ਪੰਜਾਬ ਸਟੇਟ ਕੰਟੇਨਰ ਐਂਡ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਨਵ ਨਿਯੁਕਤ ਚੇਅਰਮੈਨ ਰਣਧੀਰ ਸਿੰਘ ਧੀਰਾ ਖੁੱਡੀਆਂ ਸ਼ੁਕਰਾਨੇ ਵਜੋਂ ਆਪਣੇ ਵੱਡੀ ਗਿਣਤੀ ਸਮਰਥਕਾਂ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ | ਤਖਤ ਸਾਹਿਬ ਮੱਥਾ ਟੇਕ ਕੇ ਚੇਅਰਮੈਨ ਖੁੱਡੀਆਂ ਨੇ ਕੁਝ ਸਮਾਂ ਕੀਰਤਨ ਸ੍ਰਵਣ ਕੀਤਾ | ਉਨ੍ਹਾਂ ਨੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਵੀ ਮੱਥਾ ਟੇਕਿਆ | ਮੱਥਾ ਟੇਕਣ ਉਪਰੰਤ ਗੱਲਬਾਤ ਕਰਦਿਆਂ ਉਨ੍ਹਾਂ ਨੇ ਏਨਾ ਹੀ ਕਿਹਾ ਕਿ ਉਹ ਨਵੀਂ ਜ਼ਿੰਮੇਵਾਰੀ ਮਿਲਣ ਦੇ ਸ਼ੁਕਰਾਨੇ ਵਜੋਂ ਤਖਤ ਸਾਹਿਬ ਨਤਮਸਤਕ ਹੋਣ ਆਏ ਹਨ ਅਤੇ ਉਨ੍ਹਾਂ ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਵਾਈ ਹੈ | ਤਖਤ ਸਾਹਿਬ ਨਤਮਸਤਕ ਹੋਣ ਉਪਰੰਤ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬਲਜਿੰਦਰ ਕੌਰ ਦੇ ਪਿਤਾ ਅਤੇ ਪੰਥਕ ਸਫ਼ਾਂ 'ਚ ਵਿਸ਼ੇਸ਼ ਸਥਾਨ ਰੱਖਦੇ ਜਥੇਦਾਰ ਦਰਸ਼ਨ ਸਿੰਘ ਜਗ੍ਹਾ ਰਾਮ ਤੀਰਥ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਤੇ ਕਈ ਅਹਿਮ ਮਸਲਿਆਂ ਸਬੰਧੀ ਵਿਚਾਰ ਚਰਚਾ ਕੀਤੀ, ਜਦੋਂਕਿ ਇਸ ਮੌਕੇ ਇਲਾਕੇ ਦੇ ਵਪਾਰੀਆਂ ਨਾਲ ਵੀ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਿੱਤਾ | ਖੁੱਡੀਆਂ ਨਾਲ ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਟੇਕ ਸਿੰਘ ਬੰਗੀ, ਰਾਜਵੀਰ ਸਿੰਘ ਢਿੱਲੋਂ ਤੋਂ ਇਲਾਵਾ ਵੱਡੀ ਗਿਣਤੀ 'ਆਪ' ਆਗੂ ਤੇ ਵਰਕਰ ਨਜ਼ਰ ਆਏ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕਾ ਰੂਬੀ ਵਲੋਂ ਬੇਰੁਜ਼ਗਾਰ ਨੌਜਵਾਨਾਂ 'ਤੇ ਅੰਨ੍ਹੇਵਾਹ ਲਾਠੀਚਾਰਜ ਦੀ ਨਿਖੇਧੀ <br/> ਅਗਲੀ ਖ਼ਬਰ ਲੰਬੇ ਅਰਸੇ ਤੋਂ ਬੱਸ ਅੱਡੇ ਤੋਂ ਸੱਖਣਾ ਬਿਆਸ ਸਵਾਰੀਆਂ ਨੂੰ ਗਰਮੀਆਂ 'ਚ ਆ ਰਹੀ ਹੈ ਭਾਰੀ ਪ੍ਰੇਸ਼ਾਨੀ <br/>
Ad Position 24