14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪਰਮਜੀਤ ਸਿੰਘ ਕੋਟਫੱਤਾ ਵਲੋਂ ਨਵ-ਨਿਯੁਕਤ ਚੇਅਰਮੈਨ ਰਣਧੀਰ ਸਿੰਘ ਧੀਰਾ ਖੁੱਡੀਆਂ ਦਾ ਸਨਮਾਨ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਬਠਿੰਡਾ, 11 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ): ਆਮ ਆਦਮੀ ਪਾਰਟੀ (ਆਪ) ਦੇ ਕਿਸਾਨ ਵਿੰਗ ਪੰਜਾਬ ਦੇ ਸੂਬਾ ਸਕੱਤਰ ਪਰਮਜੀਤ ਸਿੰਘ ਕੋਟਫੱਤਾ ਨੇ ਪੰਜਾਬ ਕੰਟੇਨਰ ਐਂਡ ਵੇਅਰ ਹਾਊਸ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਹੋਣ 'ਤੇ ਆਪਣੇ ਪੁਰਾਣੇ ਸਾਥੀ ਰਣਧੀਰ ਸਿੰਘ ਧੀਰਾ ਖੁੱਡੀਆਂ ਨਾਲ ਮੁਲਾਕਾਤ ਕਰਕੇ ਵਧਾਈ ਦਿੰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਹੈ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਯੋਜਨਾ ਬੋਰਡ ਬਠਿੰਡਾ ਦੇ ਚੇਅਰਮੈਨ ਐਡਵੋਕੇਟ ਹਰਦੀਪ ਸਿੰਘ ਸਰਾਂ ਵੀ ਮੌਜੂਦ ਸਨ | ਪਰਮਜੀਤ ਸਿੰਘ ਕੋਟਫੱਤਾ ਨੇ ਕਿਹਾ ਕਿ ਉਨ੍ਹਾਂ ਅਤੇ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਯੂਥ ਕਾਂਗਰਸ ਵਿਚ ਲਗਭਗ 15 ਤੋਂ 20 ਸਾਲ ਤੱਕ ਵੱਖ-ਵੱਖ ਅਹੁਦਿਆਂ 'ਤੇ ਰਹਿ ਕੇ ਇਕੱਠੇ ਕੰਮ ਕੀਤਾ ਹੈ ਤੇ ਖੁੱਡੀਆਂ ਮਿਹਨਤੀ, ਅਣਥੱਕ ਤੇ ਜ਼ਮੀਨੀ ਪੱਧਰ ਨਾਲ ਜੁੜੇ ਹੋਏ ਆਗੂ ਹਨ, ਜਿੰਨ੍ਹਾਂ ਨੂੰ ਪੰਜਾਬ ਸਰਕਾਰ ਨੇ ਵੇਅਰ ਹਾਊਸ ਦਾ ਚੇਅਰਮੈਨ ਨਿਯੁਕਤ ਕਰਕੇ ਬਹੁਤ ਹੀ ਸਹੀ ਤੇ ਸ਼ਲਾਘਾਯੋਗ ਫ਼ੈਸਲਾ ਲਿਆ ਤੇ ਇਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਨੂੰ ਹਲਕਾ ਲੰਬੀ ਸਮੇਤ ਪੰਜਾਬ ਭਰ 'ਚ ਹੋਰ ਮਜ਼ਬੂਤੀ ਮਿਲੇਗੀ | ਕੋਟਫੱਤਾ ਨੇ ਵਿਸ਼ਵਾਸ ਪ੍ਰਗਟਾਇਆ ਕਿ ਚੇਅਰਮੈਨ ਵਜੋਂ ਧੀਰਾ ਖੁੱਡੀਆਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣਗੇ |
Ad Position 22
No active advertisement
ਪਿਛਲੀ ਖ਼ਬਰ ਸ਼ਿੰਦਾ ਰਾਮ ਸਫ਼ਾਈ ਸੇਵਕ ਯੂਨੀਅਨ ਕੋਟਸ਼ਮੀਰ ਦੇ ਪ੍ਰਧਾਨ ਬਣੇ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਹਰਿੰਦਰ ਮਹਿਰਾਜ ਨੂੰ ਹਲਕਾ ਭੁੱਚੋ ਦਾ ਅਬਜ਼ਰਵਰ ਕੀਤਾ ਨਿਯੁਕਤ <br/>
Ad Position 24