14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਬੇਅੰਤ ਸਿੰਘ ਮਹਿਰਾਜ ਹਲਕਾ ਰਾਮਪੁਰਾ ਫੂਲ ਐਸ.ਸੀ. ਵਿੰਗ ਦੇ ਪ੍ਰਧਾਨ ਨਿਯੁਕਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਮਹਿਰਾਜ, 11 ਜੂਨ (ਸੁਖਪਾਲ ਮਹਿਰਾਜ)- ਸ਼੍ਰੋਮਣੀ ਅਕਾਲੀ ਦਲ ਵਲੋਂ ਬੇਅੰਤ ਸਿੰਘ ਮਹਿਰਾਜ ਨੂੰ ਹਲਕਾ ਰਾਮਪੁਰਾ ਫੂਲ ਐਸ.ਸੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਨਿਯੁਕਤੀ ਉਪਰੰਤ ਬੇਅੰਤ ਸਿੰਘ ਮਹਿਰਾਜ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ, ਹਲਕਾ ਇੰਚਾਰਜ ਹਰਿੰਦਰ ਮਹਿਰਾਜ ਅਤੇ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਹਲਕੇ ਅੰਦਰ ਐਸ.ਸੀ. ਵਿੰਗ ਨੂੰ ਹੋਰ ਮਜ਼ਬੂਤ ਕਰਨ, ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਵਰਕਰਾਂ ਨੂੰ ਨਾਲ ਲੈ ਕੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉੱਚ ਪੱਧਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ | ਇਸ ਮੌਕੇ ਬਲਕੋਰ ਸਿੰਘ ਕਾਂਗੜ, ਕੁਲਵੰਤ ਸਿੰਘ ਘੰਡਾਬੰਨਾ, ਜੱਸ ਪਿੱਪਲੀ, ਗੁਰਚੇਤ ਸਿੰਘ, ਪਵਨਦੀਪ ਸਿੰਘ, ਬਲਵੀਰ ਸਿੰਘ, ਸਾਬਕਾ ਸਰਪੰਚ ਗਮਦੂਰ ਸਿੰਘ, ਸੈਬਰ ਸਿੰਘ, ਉਜਾਗਰ ਸਿੰਘ, ਲੱਖੂ ਭੁੱਲਰ, ਐਮ.ਸੀ ਚਰਨਾ ਸਿੰਘ, ਜਥੇਦਾਰ ਭਰਪੂਰ ਸਿੰਘ, ਜਥੇਦਾਰ ਬੂਟਾ ਸਿੰਘ , ਸੋਸ਼ਲ ਮੀਡੀਆ ਇੰਚਾਰਜ ਮਨਿੰਦਰਜੀਤ ਮਿੰਦੀ, ਕੁਲਦੀਪ ਸਿੰਘ ਆਦਿ ਨੇ ਕਿਹਾ ਕਿ ਬੇਅੰਤ ਸਿੰਘ ਮਹਿਰਾਜ ਦੀ ਅਗਵਾਈ ਹੇਠ ਹਲਕਾ ਰਾਮਪੁਰਾ ਫੂਲ ਵਿਚ ਐਸ.ਸੀ. ਵਿੰਗ ਹੋਰ ਮਜ਼ਬੂਤੀ ਨਾਲ ਕੰਮ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਕੈਬਨਿਟ ਦੇ ਫੈਸਲਿਆਂ ਨਾਲ ਨੌਜਵਾਨਾਂ, ਕਿਸਾਨਾਂ ਤੇ ਖੇਡਾਂ ਨੂੰ ਮਿਲੇਗੀ ਨਵੀਂ ਦਿਸ਼ਾ-ਬਰਾੜ <br/> ਅਗਲੀ ਖ਼ਬਰ ਮਾਪ-ਤੋਲ ਮਹਿਕਮੇ ਦੇ ਦਫ਼ਤਰ ਤੋਂ ਵੱਟਿਆਂ ਸਮੇਤ ਹੋਰ ਸਾਜੋ-ਸਮਾਨ ਚੋਰੀ
Ad Position 24