13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਕਾਂਗਰਸ ਆਗੂ ਕਿ੍ਸ਼ਨ ਸਿੰਘ ਭਾਗੀਵਾਂਦਰ ਨੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਰਾਮਾਂ ਮੰਡੀ, 11 ਜੂਨ (ਤਰਸੇਮ ਸਿੰਗਲਾ)-ਸੀਨੀਅਰ ਕਾਂਗਰਸੀ ਆਗੂ ਕਿ੍ਸ਼ਨ ਸਿੰਘ ਭਾਗੀਵਾਂਦਰ ਨੇ ਵਰਕਰਾਂ ਦੀ ਟੀਮ ਨਾਲ ਅੱਜ ਪਿੰਡ ਸੇਖੂ ਵਿਖੇ ਸਤਿੰਦਰ ਪਾਲ ਨਿਪੀ ਅਤੇ ਪਿੰਡ ਕਣਕ ਵਾਲ ਵਿਖੇ ਮਨਮੋਹਨ ਸਿੰਘ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੇ ਪਰਿਵਾਰਾਂ ਨਾਲ ਉਨ੍ਹਾਂ ਦੇ ਗ੍ਰਹਿ ਨਿਵਾਸਾਂ ਤੇ ਪਹੁੰਚ ਕੇ ਦੁੱਖ ਸਾਂਝਾ ਕੀਤਾ | ਇਸ ਮੌਕੇ ਉਨ੍ਹਾਂ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹਲਕੇ ਦੇ ਲੋਕਾਂ ਦੇ ਸੁੱਖ-ਦੁੱਖ ਵਿਚ ਉਨ੍ਹਾਂ ਦੇ ਨਾਲ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਰਹੇਗੀ | ਉਨ੍ਹਾਂ ਵਾਹਿਗੁਰੂ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ | ਇਸ ਮੌਕੇ ਉਨ੍ਹਾਂ ਨਾਲ ਪਾਰਟੀ ਵਰਕਰ ਰਣਵੀਰ ਸਿੰਘ ਸ਼ੇਖਪੁਰਾ ਮੀਤ ਪ੍ਰਧਾਨ ਜ਼ਿਲ੍ਹਾ ਦਿਹਾਤੀ, ਰਾਮ ਸਿੰਘ ਲੇਲੇ ਵਾਲਾ, ਜਗਦੇਵ ਸਿੰਘ ਜੱਜਲ ਸਾਬਕਾ ਸਰਪੰਚ, ਦਿਲਪ੍ਰੀਤ ਸਿੰਘ ਸਾਬਕਾ ਬਲਾਕ ਪ੍ਰਧਾਨ ਜਗਾ ਰਾਮਤੀਰਥ, ਜਗਤਾਰ ਸਿੰਘ ਮੈਨੂੰਆਣਾ ਸਾਬਕਾ ਚੇਅਰਮੈਨ, ਦਰਸ਼ਨ ਸਿੰਘ ਤਲਵੰਡੀ ਸਾਬੋ, ਗੁਰਪ੍ਰੀਤ ਸਿੰਘ ਲਹਿਰੀ, ਗੁਰਤੇਜ ਸਿੰਘ, ਬੱਬੂ ਰਾਮ ਭਾਗੀਵਾਂਦਰ, ਮਨਪ੍ਰੀਤ ਸਿੰਘ ਤਲਵੰਡੀ ਸਾਬੋ ਵੀ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਹਰਜੀਤ ਮਲੂਕਾ ਸ਼੍ਰੋ.ਅ. ਦਲ ਬੀ.ਸੀ ਵਿੰਗ ਹਲਕਾ ਰਾਮਪੁਰਾ ਫੂਲ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਪਿੰਡ ਰਾਮਪੁਰਾ ਵਿਚ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ <br/>
Ad Position 24