31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਪਿੰਡਾਂ ’ਚ ਕਾਂਗਰਸ ਦੀ ਮਜ਼ਬੂਤੀ ਲਈ ਵਰਕਰਾਂ ਦੀ ਇਕਜੁੱਟਤਾ ਜ਼ਰੂਰੀ- ਕ੍ਰਿਸ਼ਨ ਸਿੰਘ ਭਾਗੀਵਾਂਦਰ

ਰਾਮਾਂ ਮੰਡੀ, 30 ਅਗਸਤ (ਤਰਸੇਮ ਸਿੰਗਲਾ)- ਹਲਕਾ ਤਲਵੰਡੀ ਸਾਬੋ ਵਿਚ ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵਲੋਂ ਪਿੰਡ ਪੱਧਰ ‘ਤੇ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸ਼ਨੀਵਾਰ ਸ਼ਾਮ ਨੂੰ ਪਿੰਡ ਕਮਾਲੂ ਵਿਖੇ ਪਾਰਟੀ ਆਗੂ ਅੰਗਰੇਜ਼ ਸਿੰਘ ਨੰਬਰਦਾਰ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

Ad Position 21
No active advertisement
ਪਿੰਡ ਕਮਾਲੂ ਵਿਖੇ ਕਰਵਾਈ ਮੀਟਿੰਗ ਦੌਰਾਨ ਵਰਕਰਾਂ ਨਾਲ ਵਿਚਾਰ ਵਟਾਂਦਰਾ ਕਰਦੇ ਹੋਏ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ। 31-08-2026
ਰਾਮਾਂ ਮੰਡੀ, 30 ਅਗਸਤ (ਤਰਸੇਮ ਸਿੰਗਲਾ)- ਹਲਕਾ ਤਲਵੰਡੀ ਸਾਬੋ ਵਿਚ ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵਲੋਂ ਪਿੰਡ ਪੱਧਰ ‘ਤੇ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸ਼ਨੀਵਾਰ ਸ਼ਾਮ ਨੂੰ ਪਿੰਡ ਕਮਾਲੂ ਵਿਖੇ ਪਾਰਟੀ ਆਗੂ ਅੰਗਰੇਜ਼ ਸਿੰਘ ਨੰਬਰਦਾਰ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਸਿਰਫ਼ ਸੱਤਾ ਬਦਲਣ ਦੀ ਲੜਾਈ ਨਹੀਂ, ਸਗੋਂ ਪੰਜਾਬ ਦੇ ਹਿੱਤਾਂ ਨੂੰ ਮਜ਼ਬੂਤ ਕਰਨ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਵਿਧਾਨ ਸਭਾ ਤੋਂ ਲੈ ਕੇ ਸੜਕ ਤੱਕ ਉਠਾਇਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਅਤੇ ਵਰਕਰਾਂ ਦੀਆਂ ਮੁਸ਼ਕਿਲਾਂ ਸੁਣਨਾ ਉਨ੍ਹਾਂ ਦੀ ਪਹਿਲ ਹੈ। ਜਿਸ ਪਾਰਟੀ ਦਾ ਵਰਕਰ ਆਪਣੇ ਲੋਕਾਂ ਦੇ ਨਾਲ ਖੜ੍ਹਾ ਰਹਿੰਦਾ ਹੈ, ਉਸ ਪਾਰਟੀ ਨੂੰ ਕੋਈ ਤਾਕਤ ਹਰਾ ਨਹੀਂ ਸਕਦੀ। ਕਾਂਗਰਸ ਦਾ ਹਰ ਵਰਕਰ ਪਾਰਟੀ ਦੀ ਤਾਕਤ ਹੈ ਅਤੇ ਅਸੀਂ ਮਿਲ ਕੇ ਹਲਕੇ ਵਿਚ ਕਾਂਗਰਸ ਨੂੰ ਹੋਰ ਮਜ਼ਬੂਤ ਕਰਾਂਗੇ। ਇਸ ਦੌਰਾਨ ਮੀਟਿੰਗ ਵਿਚ ਹਾਜ਼ਰ ਵਰਕਰਾਂ ਨੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਆਮ ਲੋਕਾਂ ਤੋਂ ਇਲਾਵਾ ਪਾਰਟੀ ਵਰਕਰ ਬਲਾਕ ਬੇਅੰਤ ਸਿੰਘ ਬੰਗੀ ਸਾਬਕਾ ਚੇਅਰਮੈਨ ਬਲਾਕ ਸੰਮਤੀ ਤਲਵੰਡੀ ਸਾਬੋ, ਪ੍ਰਧਾਨ ਦਿਲਪ੍ਰੀਤ ਸਿੰਘ ਜਗ੍ਹਾ ਰਾਮ ਤੀਰਥ, ਜਗਤਾਰ ਸਿੰਘ ਮੈਨੂਆਣਾ ਚੇਅਰਮੈਨ ਲੈਂਡ ਮਾਰਕਾ ਬੈਂਕ ਤਲਵੰਡੀ ਸਾਬੋ, ਰਾਜਾ ਸਿੰਘ ਕਮਾਲੂ, ਰਾਮ ਸਿੰਘ ਲੇਲੇ ਵਾਲਾ, ਰਣਵੀਰ ਸਿੰਘ ਸੇਖਪੁਰਾ, ਬਲਵਿੰਦਰ ਸਿੰਘ, ਮਾਸ਼ਾ ਸਿੰਘ ਸੀਗੋ, ਮੇਜਰ ਸਿੰਘ ਜਗਾ ਰਾਮ ਤੀਰਥ, ਗੁਰਪ੍ਰੀਤ ਲਹਿਰੀ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੂਲਾਂ/ ਕਾਲਜਾਂ ਦੇ ਵਿਦਿਆਰਥੀਆਂ ਨੇ ਲਗਾਈ ਧਾਰਮ... ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਕੋਟਸ਼ਮੀਰ ਵਿਖੇ ਖੇਡ ਦਿਵਸ ਮਨਾਇਆ
Ad Position 24