31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਮਿਸ਼ਨ 2027 ਲਈ ਪੰਜਾਬ ਪ੍ਰਦੇਸ਼ ਐੱਸ.ਸੀ. ਵਿੰਗ ਕਾਂਗਰਸ ਲਾਮਬੰਦ, ਭੁੱਚੋ ਕੈਂਚੀਆਂ ਵਿਖੇ ਵਿਸ਼ੇਸ਼ ਮੀਟਿੰਗ ਦੌਰਾਨ ਨਵੇਂ ਅਹੁਦੇਦਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਭੁੱਚੋ ਮੰਡੀ, 30 ਅਗਸਤ (ਬਿੱਕਰ ਸਿੰਘ ਸਿੱਧੂ)- ਆਗਾਮੀ ਵਿਧਾਨ ਸਭਾ ਚੋਣਾਂ ਦੇ ‘ਮਿਸ਼ਨ 2027’ ਨੂੰ ਮੁੱਖ ਰੱਖਦਿਆਂ ਪੰਜਾਬ ਪ੍ਰਦੇਸ਼ ਐਸ ਸੀ ਵਿੰਗ ਕਾਂਗਰਸ ਪਾਰਟੀ ਵਲੋਂ ਅੱਜ ਰਾਜ ਪੈਲੇਸ ਭੁੱਚੋ ਮੰਡੀ ਕੈਂਚੀਆਂ ਵਿਖੇ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦੌਰਾਨ ਜ਼ਿਲ੍ਹਾ ਅਤੇ ਬਲਾਕ ਪੱਧਰ ‘ ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ।

Ad Position 21
No active advertisement
ਅਜੀਤ ਡੈਸਕ 31-08-2026
ਭੁੱਚੋ ਮੰਡੀ, 30 ਅਗਸਤ (ਬਿੱਕਰ ਸਿੰਘ ਸਿੱਧੂ)- ਆਗਾਮੀ ਵਿਧਾਨ ਸਭਾ ਚੋਣਾਂ ਦੇ ‘ਮਿਸ਼ਨ 2027’ ਨੂੰ ਮੁੱਖ ਰੱਖਦਿਆਂ ਪੰਜਾਬ ਪ੍ਰਦੇਸ਼ ਐਸ ਸੀ ਵਿੰਗ ਕਾਂਗਰਸ ਪਾਰਟੀ ਵਲੋਂ ਅੱਜ ਰਾਜ ਪੈਲੇਸ ਭੁੱਚੋ ਮੰਡੀ ਕੈਂਚੀਆਂ ਵਿਖੇ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦੌਰਾਨ ਜ਼ਿਲ੍ਹਾ ਅਤੇ ਬਲਾਕ ਪੱਧਰ ‘ ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਸਮਾਗਮ ਦੌਰਾਨ ਐਸ ਸੀ ਵਿੰਗ ਪੰਜਾਬ ਦੇ ਇੰਚਾਰਜ ਸੁਧੀਰ ਚੌਧਰੀ ਅਤੇ ਕੋ-ਇੰਚਾਰਜ ਮਨੀ ਰਾਮ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਮੀਟਿੰਗ ਦੀ ਅਗਵਾਈ ਐਸ ਸੀ ਵਿੰਗ ਪੰਜਾਬ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋਕੇ, ਵਾਈਸ ਚੇਅਰਮੈਨ ਮੈਡਮ ਡਾ. ਜੀਵਨਜੋਤ, ਵਾਈਸ ਚੇਅਰਮੈਨ ਪੰਜਾਬ ਤੇ ਬਠਿੰਡਾ ਇੰਚਾਰਜ ਕੁਲਵੰਤ ਸਿੰਘ ਗਾਓ, ਜ਼ਿਲ੍ਹਾ ਦਿਹਾਤੀ ਬਠਿੰਡਾ ਦੇ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਰਾਜਨ ਗਰਗ ਅਤੇ ਐਸ ਸੀ ਵਿੰਗ ਬਠਿੰਡਾ ਦੇ ਜ਼ਿਲ੍ਹਾ ਚੇਅਰਮੈਨ ਸਰਦੂਲ ਸਿੰਘ ਨੇ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਆਖਿਆ ਕਿ ‘ਮਿਸ਼ਨ 2027’ ਦੀ ਸਫਲਤਾ ਲਈ ਪਾਰਟੀ ਦਾ ਹਰ ਇਕ ਵਰਕਰ ਅਤੇ ਅਹੁਦੇਦਾਰ ਜ਼ਮੀਨੀ ਪੱਧਰ ‘ਤੇ ਦਿਨ-ਰਾਤ ਮਿਹਨਤ ਕਰੇਗਾ। ਇਸ ਮੌਕੇ ਸਾਬਕਾ ਵਿਧਾਇਕਾ ਮੈਡਮ ਰੁਪਿੰਦਰ ਕੌਰ ਰੂਬੀ ਅਤੇ ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਹਲਕਾ ਤਲਵੰਡੀ ਸਾਬੋ ਤੋਂ ਕ੍ਰਿਸ਼ਨ ਸਿੰਘ ਭਾਗੀ ਵਾਂਦਰ ਅਤੇ ਹਲਕਾ ਮੌੜ ਮੰਡੀ ਤੋਂ ਜਗਦੇਵ ਕਮਾਲੂ ਦਾ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਵਿਸ਼ੇਸ਼ ਯੋਗਦਾਨ ਰਿਹਾ। ਮੀਟਿੰਗ ਵਿਚ ਐਸ ਸੀ ਵਿੰਗ ਦੇ ਬਲਾਕ ਪ੍ਰਧਾਨ ਪਰਗਟ ਸਿੰਘ ਤੁੰਗਵਾਲੀ , ਬਲਾਕ ਪ੍ਰਧਾਨ ਗੁਰਤੇਜ ਸਿੰਘ ਭੋਲਾ ਭੈਣੀ, ਯੂਥ ਬਲਾਕ ਪ੍ਰਧਾਨ ਪਰਿੰਦਰ ਪੈਵੀ ਨਥਾਣਾ, ਸਿਟੀ ਪ੍ਰਧਾਨ ਭੁੱਚੋ ਮੰਡੀ ਮੁਕੇਸ਼ ਸ਼ਰਮਾ, ਜ਼ਿਲ੍ਹਾ ਵਾਈਸ ਪ੍ਰਧਾਨ ਯੂਥ ਸੁਖਪ੍ਰੀਤ ਕੌਰ, ਬਲਾਕ ਮੀਤ ਪ੍ਰਧਾਨ ਬਲਵੀਰ ਸਿੰਘ ਵੀਰਾ, ਮੋਹਣਾ ਸਿੰਘ ਅਤੇ ਸੁਰਿੰਦਰ ਸਿੰਘ ਭੁੱਚੋ ਕਲਾਂ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਅਗਲੀ ਖ਼ਬਰ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੂਲਾਂ/ ਕਾਲਜਾਂ ਦੇ ਵਿਦਿਆਰਥੀਆਂ ਨੇ ਲਗਾਈ ਧਾਰਮ...
Ad Position 24