ਸ਼੍ਰੀ ਖਾਟੂ ਸ਼ਿਆਮ ਸੇਵਾ ਮੰਡਲ ਵਲੋਂ ਸਾਲਾਸਰ ਤੇ ਖਾਟੂ ਸ਼ਿਆਮ ਲਈ ਬੱਸ ਰਵਾਨਾ
ਭੀਖੀ, 30 ਅਗਸਤ (ਬਲਕਾਰ ਸਿੰਘ ਸਹੋਤਾ)- ਸ਼੍ਰੀ ਖਾਟੂ ਸ਼ਿਆਮ ਸੇਵਾ ਮੰਡਲ ਭੀਖੀ ਵਲੋਂ ਸ਼ਰਧਾਲੂਆਂ ਲਈ ਸਾਲਾਸਰ ਬਾਲਾ ਜੀ ਅਤੇ ਖਾਟੂ ਸ਼ਿਆਮ ਜੀ ਦੇ ਦਰਸ਼ਨਾਂ ਲਈ 6ਵੀਂ ਬੱਸ ਯਾਤਰਾ ਰਵਾਨਾ ਕੀਤੀ ਗਈ। ਯਾਤਰਾ ਨੂੰ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ।
ਭੀਖੀ, 30 ਅਗਸਤ (ਬਲਕਾਰ ਸਿੰਘ ਸਹੋਤਾ)- ਸ਼੍ਰੀ ਖਾਟੂ ਸ਼ਿਆਮ ਸੇਵਾ ਮੰਡਲ ਭੀਖੀ ਵਲੋਂ ਸ਼ਰਧਾਲੂਆਂ ਲਈ ਸਾਲਾਸਰ ਬਾਲਾ ਜੀ ਅਤੇ ਖਾਟੂ ਸ਼ਿਆਮ ਜੀ ਦੇ ਦਰਸ਼ਨਾਂ ਲਈ 6ਵੀਂ ਬੱਸ ਯਾਤਰਾ ਰਵਾਨਾ ਕੀਤੀ ਗਈ। ਯਾਤਰਾ ਨੂੰ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਮੰਡਲ ਦੇ ਮੈਂਬਰਾਂ ਤੇ ਸ਼ਰਧਾਲੂਆਂ ਵਲੋਂ ਧਾਰਮਿਕ ਰਸਮਾਂ ਅਦਾ ਕੀਤੀਆਂ ਗਈਆਂ ਅਤੇ ਖਾਟੂ ਸ਼ਿਆਮ ਜੀ ਦੇ ਜੈਕਾਰਿਆਂ ਨਾਲ ਮਾਹੌਲ ਭਗਤੀ ਮਈ ਹੋ ਗਿਆ। ਯਾਤਰਾ ’ਚ ਵੱਡੀ ਗਿਣਤੀ ਸ਼ਰਧਾਲੂਆਂ ਨੇ ਉਤਸ਼ਾਹ ਨਾਲ ਭਾਗ ਲਿਆ। ਚੇਅਰਮੈਨ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਕਿਹਾ ਕਿ ਧਾਰਮਿਕ ਯਾਤਰਾਵਾਂ ਲੋਕਾਂ ਨੂੰ ਆਪਣੀ ਵਿਰਾਸਤ ਅਤੇ ਧਾਰਮਿਕ ਸਭਿਆਚਾਰ ਨਾਲ ਜੋੜਨ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਸੁਰੱਖਿਅਤ ਤੇ ਸੁਖਦ ਯਾਤਰਾ ਦੀ ਕਾਮਨਾ ਕੀਤੀ। ਮੰਡਲ ਦੇ ਪ੍ਰਧਾਨ ਸੁਰੇਸ਼ ਕੁਮਾਰ ਸ਼ਸ਼ੀ ਨੇ ਕਿਹਾ ਕਿ ਮੰਡਲ ਦਾ ਮੁੱਖ ਉਦੇਸ਼ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਨਾਲ-ਨਾਲ ਸੇਵਾ ਅਤੇ ਭਲਾਈ ਦੇ ਕਾਰਜਾਂ ਨਾਲ ਜੋੜਨਾ ਹੈ। ਇਸ ਮੌਕੇ ਰਜਨੀਸ਼ ਸ਼ਰਮਾ, ਬਲਰਾਜ ਬਾਂਸਲ, ਪ੍ਰਦੀਪ ਗਰਗ, ਮੁਨੀਸ਼ ਸਿੰਗਲਾ ਆਦਿ ਹਾਜ਼ਰ ਸਨ।