ਮਰਹੂਮ ਕਾਂਗਰਸੀ ਆਗੂ ਰਾਮਪਾਲ ਢੈਪਈ ਦੀ 7ਵੀਂ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ
ਭੀਖੀ, 30 ਅਗਸਤ (ਬਲਕਾਰ ਸਿੰਘ ਸਹੋਤਾ)- ਪਿੰਡ ਹਮੀਰਗੜ੍ਹ ਢੈਪਈ ਵਿਖੇ ਮਰਹੂਮ ਕਾਂਗਰਸੀ ਆਗੂ ਰਾਮਪਾਲ ਢੈਪਈ ਦੀ 7ਵੀਂ ਬਰਸੀ ਸ਼ਰਧਾ ਨਾਲ ਮਨਾਈ ਗਈ। ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ ਅਤੇ ਉਪਰੰਤ ਅਰਦਾਸ ਕਰ ਕੇ ਮਰਹੂਮ ਆਗੂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਨ
ਨਗਰ ਕੌਂਸਲ ਪਾਰਕ ਬਰੇਟਾ ਵਿਖੇ ਮੀਟਿੰਗ ਉਪਰੰਤ ਕਮੇਟੀ ਮੈਂਬਰ। ਤਸਵੀਰ : ਪਾਲ ਸਿੰਘ ਮੰਡੇਰ
31-08-2026
ਭੀਖੀ, 30 ਅਗਸਤ (ਬਲਕਾਰ ਸਿੰਘ ਸਹੋਤਾ)- ਪਿੰਡ ਹਮੀਰਗੜ੍ਹ ਢੈਪਈ ਵਿਖੇ ਮਰਹੂਮ ਕਾਂਗਰਸੀ ਆਗੂ ਰਾਮਪਾਲ ਢੈਪਈ ਦੀ 7ਵੀਂ ਬਰਸੀ ਸ਼ਰਧਾ ਨਾਲ ਮਨਾਈ ਗਈ। ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ ਅਤੇ ਉਪਰੰਤ ਅਰਦਾਸ ਕਰ ਕੇ ਮਰਹੂਮ ਆਗੂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਮਾਗਮ ਦੌਰਾਨ ਇਲਾਕੇ ਦੀਆਂ ਸੰਗਤਾਂ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂਆਂ, ਪਾਰਟੀ ਵਰਕਰਾਂ, ਸਮਰਥਕਾਂ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਨੇ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ। ਹਾਜ਼ਰ ਸ਼ਖ਼ਸੀਅਤਾਂ ਨੇ ਰਾਮਪਾਲ ਢੈਪਈ ਨਾਲ ਬਿਤਾਏ ਸਮੇਂ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਸਾਦਗੀ, ਮਿਲਾਪੜੇ ਸੁਭਾਅ ਅਤੇ ਲੋਕਾਂ ਨਾਲ ਜੁੜੇ ਰਹਿਣ ਦੀ ਭਾਵਨਾ ਨੂੰ ਯਾਦ ਕੀਤਾ। ਪੰਜਾਬ ਕਾਂਗਰਸ ਦੇ ਸਹਾਇਕ ਇੰਚਾਰਜ ਰਵਿੰਦਰ ਦਲਵੀ, ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫ਼ਰ, ਵਿਧਾਇਕ ਬਰਨਾਲਾ ਕੁਲਦੀਪ ਸਿੰਘ ਢਿੱਲੋਂ, ਹਰਦੀਪ ਸਿੰਘ ਕਿੰਗਰਾ, ਬਲਕੌਰ ਸਿੰਘ ਸਿੱਧੂ, ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਰਾਮਪਾਲ ਢੈਪਈ ਨੇ ਆਪਣੀ ਜ਼ਿੰਦਗੀ ਦੌਰਾਨ ਲੋਕਾਂ ਦੀ ਭਲਾਈ ਅਤੇ ਸਮਾਜ ਦੀ ਬਿਹਤਰੀ ਲਈ ਅਨੇਕਾਂ ਕਾਰਜ ਕੀਤੇ। ਉਹ ਹਮੇਸ਼ਾ ਲੋੜਵੰਦ ਲੋਕਾਂ ਦੀ ਮਦਦ ਕਰਨ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨਸ਼ੀਲ ਰਹੇ। ਸਾਬਕਾ ਵਿਧਾਇਕ ਕਾ. ਹਰਦੇਵ ਸਿੰਘ ਅਰਸ਼ੀ, ਬਲਜੀਤ ਰਿਸ਼ੀ ਖੀਵਾ, ਸਤਪਾਲ ਸਿੰਘ ਮੂਲੇਵਾਲਾ, ਕਾ. ਕ੍ਰਿਸ਼ਨ ਚੌਹਾਨ, ਮੱਖਣ ਹਾਜੀ, ਬਲਵੰਤ ਭੀਖੀ ਨੇ ਕਿਹਾ ਕਿ ਭਾਵੇਂ ਰਾਮਪਾਲ ਢੈਪਈ ਸਰੀਰਕ ਤੌਰ ’ਤੇ ਸਾਡੇ ਵਿਚਕਾਰ ਨਹੀਂ ਹਨ ਪਰ ਉਨ੍ਹਾਂ ਵਲੋਂ ਕੀਤੇ ਗਏ ਸਮਾਜ ਸੇਵੀ ਕਾਰਜ ਅਤੇ ਲੋਕਾਈ ਨਾਲ ਬਣਾਇਆ ਪਿਆਰ ਭਰਿਆ ਰਿਸ਼ਤਾ ਹਮੇਸ਼ਾ ਯਾਦ ਰਹੇਗਾ। ਅਮਨ ਸਿੰਗਲਾ ਢੈਪਈ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਵਲੋਂ ਦਿੱਤੇ ਸੰਸਕਾਰ, ਲੋਕ ਸੇਵਾ ਦੀ ਭਾਵਨਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਸੋਚ ਨੂੰ ਅੱਗੇ ਵਧਾਉਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਮੌਕੇ ਐਡਵੋਕੇਟ ਲਖਨਪਾਲ ਸਿੰਘ, ਪ੍ਰਿਤਪਾਲ ਸ਼ਰਮਾ ਮੌਂਟੀ, ਜੀਵਨ ਦਾਸ ਬਾਵਾ, ਮਨਜੀਤ ਸਿੰਘ ਰਾਣਾ, ਬਲਵਿੰਦਰ ਸਿੰਘ ਨਾਰੰਗ, ਨਵਜਿੰਦਰ ਸਿੰਘ ਡੇਲੂਆਣਾ, ਵਿਨੋਦ ਸਿੰਗਲਾ, ਐਡਵੋਕੇਟ ਮਨੋਜ ਸਿੰਗਲਾ, ਰਾਵਲ ਕੋਟੜਾ, ਕਰਮ ਸਿੰਘ ਚੌਹਾਨ, ਤੋਤਾ ਰਾਮ, ਰਾਜ ਕੁਮਾਰ, ਰਾਮਪਾਲ, ਹਰਦੀਪ ਸਿੰਘ ਬੂਟਾ, ਸੁਖਦੇਵ ਮਹੰਤ, ਵਿੱਕੀ ਸ਼ਰਮਾ, ਮਲਕੀਤ ਸਿੰਘ, ਧਨਜੀਤ ਸਿੰਘ ਭੀਖੀ, ਰਾਜਿੰਦਰ ਸ਼ਰਮਾ, ਰਾਜ ਕਮਲ, ਬਿੱਟੂ ਭੰਮਾ, ਅਸ਼ੋਕ ਕੁਮਾਰ, ਪ੍ਰਸ਼ੋਤਮ ਕੁਮਾਰ, ਮੁਨੀਸ਼ ਕੁਮਾਰ, ਸੁਰਿੰਦਰ ਪਿੰਟਾ, ਵਿਨੈ ਕੁਮਾਰ, ਜਤਿੰਦਰ ਕੁਮਾਰ ਆਗਰਾ ਆਦਿ ਹਾਜ਼ਰ ਸਨ।