ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਵਲੋਂ ਸਮਾਜ ਵਿਰੋਧੀ ਅਨਸਰਾਂ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ
ਬਠਿੰਡਾ, 12 ਸਤੰਬਰ (ਪੱਤਰ ਪ੍ਰੇਰਕ)- ਲੁਧਿਆਣਾ ’ਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦਾ ਅਪਮਾਨ ਕਰਨ ਦੇ ਰੋਸ ਵਜੋਂ ਅੱਜ ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਜ਼ਿਲ੍ਹਾ ਬਠਿੰਡਾ ਵਲੋਂ ਬਲਾਕ ਪ੍ਰਧਾਨ ਰਾਜਿੰਦਰ ਸਿੰਘ ਅਗਵਾਈ ਹੇਠ ਨਗਰ ਨਿਗਮ ਦਫ਼ਤਰ ਅੱਗੇ ਸਮਾਜ ਵਿਰੋਧੀ ਅਨਸਰਾਂ ਦਾ ਪੁਤਲਾ ਫੂਕਿਆ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ।
ਬਠਿੰਡਾ, 12 ਸਤੰਬਰ (ਪੱਤਰ ਪ੍ਰੇਰਕ)- ਲੁਧਿਆਣਾ ’ਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦਾ ਅਪਮਾਨ ਕਰਨ ਦੇ ਰੋਸ ਵਜੋਂ ਅੱਜ ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਜ਼ਿਲ੍ਹਾ ਬਠਿੰਡਾ ਵਲੋਂ ਬਲਾਕ ਪ੍ਰਧਾਨ ਰਾਜਿੰਦਰ ਸਿੰਘ ਅਗਵਾਈ ਹੇਠ ਨਗਰ ਨਿਗਮ ਦਫ਼ਤਰ ਅੱਗੇ ਸਮਾਜ ਵਿਰੋਧੀ ਅਨਸਰਾਂ ਦਾ ਪੁਤਲਾ ਫੂਕਿਆ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਲੋਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਕੁਮਾਰ ਗਹਿਰੀਵਾਲਾ ਨੇ ਕਿਹਾ ਕਿ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸਰਕਾਰ ਦੀ ਮਾੜੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਡਾ. ਅੰਬੇਡਕਾਰ ਸਾਹਿਬ ਦੀ ਮੂਰਤੀ ਦੀਆਂ ਬੇਅਦਬੀ ਹੋ ਰਹੀਆਂ ਹਨ। ਅਜਿਹੀਆਂ ਘਟਨਾਵਾਂ ਨੂੰ ਸਰਕਾਰ ਤੇ ਪ੍ਰਸ਼ਾਸਨ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਪਰ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਸ਼ਰਾਰਤੀ ਅਨਸਰਾਂ ਦੇ ਹੌਸਲੇ ਵਧ ਰਹੇ ਹਨ ਅਤੇ ਉਹ ਆਏ ਦਿਨ ਕਿਸੇ ਨਾ ਕਿਸੇ ਘਟਨਾ ਨੂੰ ਅੰਜਾਮ ਦੇ ਰਹੇ ਹਨ । ਉਨ੍ਹਾਂ ਮੰਗ ਕੀਤੀ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਲੋਜਪਾ ਵਲੋਂ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।