ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਦਾ ਜ਼ਮੀਨੀ ਰਾਬਤਾ ਲੋਕਾਂ ’ਚ ਚਰਚਾ ਬਣਿਆ
ਸੰਗਤ ਮੰਡੀ, 13 ਸਤੰਬਰ (ਸੁਖਤੇਜ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਗੜ੍ਹ ਸਮਝੇ ਜਾਂਦੇ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ’ਚ 2012 ਦੀਆਂ ਚੋਣਾਂ ਤੋਂ ਬਾਅਦ ਲਗਾਤਾਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਹੋਈ ਵੱਡੀ ਜਿੱਤ ਨੂੰ ਬਰਕਰਾਰ ਰੱਖਣ ਲਈ ਪਾਰਟੀ ਵਲੋਂ ਹਲਕੇ ਦੀ ਵਾਗਡੋਰ ਇੱਕ ਆਗੂ ਨੂੰ ਸੰਭਾਲੀ ਗਈ ਹੈ । ਆਮ ਆਦਮੀ ਪਾਰਟੀ ਵਲੋਂ ਬਠਿੰਡਾ ਦਿਹਾਤੀ ਦੀ ਮਿਲੀ ਜ਼ਿੰਮੇਵਾਰੀ ਤੋਂ ਬਾਅਦ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਲਗਾਤਾਰ ਤੇਜ਼ ਕੀਤੀਆਂ ਰਾਜਨੀਤਕ ਸਰਗਰਮੀਆਂ ਲੋਕਾਂ ਵਿਚ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ ।
ਸੰਗਤ ਮੰਡੀ, 13 ਸਤੰਬਰ (ਸੁਖਤੇਜ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਗੜ੍ਹ ਸਮਝੇ ਜਾਂਦੇ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ’ਚ 2012 ਦੀਆਂ ਚੋਣਾਂ ਤੋਂ ਬਾਅਦ ਲਗਾਤਾਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਹੋਈ ਵੱਡੀ ਜਿੱਤ ਨੂੰ ਬਰਕਰਾਰ ਰੱਖਣ ਲਈ ਪਾਰਟੀ ਵਲੋਂ ਹਲਕੇ ਦੀ ਵਾਗਡੋਰ ਇੱਕ ਆਗੂ ਨੂੰ ਸੰਭਾਲੀ ਗਈ ਹੈ । ਆਮ ਆਦਮੀ ਪਾਰਟੀ ਵਲੋਂ ਬਠਿੰਡਾ ਦਿਹਾਤੀ ਦੀ ਮਿਲੀ ਜ਼ਿੰਮੇਵਾਰੀ ਤੋਂ ਬਾਅਦ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਲਗਾਤਾਰ ਤੇਜ਼ ਕੀਤੀਆਂ ਰਾਜਨੀਤਕ ਸਰਗਰਮੀਆਂ ਲੋਕਾਂ ਵਿਚ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ । ਉਨ੍ਹਾਂ ਵਲੋਂ ਹਲਕੇ ਦੇ ਲੋਕਾਂ ਨਾਲ ਲੋਕ ਮਿਲਣੀਆਂ ਰਾਹੀਂ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਾਧਾਰ ’ਤੇ ਹੱਲ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਕੋਟਫੱਤਾ ਦੀ ਹਲਕੇ ਦੇ ਲੋਕਾਂ ਵਿਚ ਨਿਵੇਕਲੀ ਕਾਰਜਸ਼ੈਲੀ ਦਾ ਇੱਕ ਅਹਿਮ ਪੱਖ ਇਹ ਵੀ ਹੈ ਕਿ ਉਹ ਸਿਰਫ਼ ਮੀਟਿੰਗਾਂ ਤੱਕ ਸੀਮਤ ਰਹਿਣ ਦੀ ਬਜਾਏ ਜ਼ਮੀਨੀ ਪੱਧਰ ਉੱਤੇ ਪਿੰਡਾਂ ਦੀਆਂ ਸੱਥਾਂ ਵਿਚ ਜਾਕੇ ਸਮੱਸਿਆਵਾਂ ਸੁਣਨ ’ਤੇ ਵਿਸ਼ੇਸ਼ ਜ਼ੋਰ ਦੇ ਰਹੇ ਹਨ । ਹਲਕੇ ਦੇ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਮੁਲਾਕਾਤਾਂ ਦੌਰਾਨ ਮਿਲ ਰਹੇ ਭਰਵੇਂ ਹੁੰਗਾਰੇ ਕਾਰਨ ਵਿਰੋਧੀ ਖੇਮੇ ਵਿਚ ਚਿੰਤਾ ਬਣੀ ਹੋਈ ਹੈ।