ਸ੍ਰੋ.ਅ. ਦਲ (ਬਾਦਲ) ਵਲੋਂ 10 ਅਕਾਲੀ ਆਗੂਆਂ ਦਾ ਸਨਮਾਨ ਕੱਲ੍ਹ
ਭਗਤਾ ਭਾਈਕਾ, 13 ਸਤੰਬਰ (ਸੁਖਪਾਲ ਸਿੰਘ ਸੋਨੀ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਯੂਥ ਵਿੰਗ ਵਲੋਂ ਗੁਰਦੁਆਰਾ ਸਾਹਿਬ ਛੇਵੀਂ ਅਤੇ ਦਸਵੀਂ ਪਾਤਿਸ਼ਾਹੀ ਭਗਤਾ ਭਾਈਕਾ ਵਿਖੇ 15 ਸਤੰਬਰ ਨੂੰ ਬੀਤੇ ਦਿਨੀਂ ਨਿਯੁਕਤ ਗਏ ਦਸ ਆਗੂਆਂ ਦਾ ਸਨਮਾਨ ਕੀਤਾ ਜਾ ਰਿਹਾ ਹੈ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਬਾਦਲ) ਯੂਥ ਵਿੰਗ ਸਰਕਲ ਭਗਤਾ ਭਾਈਕਾ ਦੇ ਪ੍ਰਧਾਨ ਜਸਪਾਲ ਸਿੰਘ ਵੜਿੰਗ ਨੇ ਦੱਸਿਆ ਕਿ ਨਵ ਨਿਯੁਕਤ ਆਗੂਆਂ ਦਾ ਸਨਮਾਨ ਕਰਨ ਦੀ ਰਸਮ ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ ਅਤੇ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਅਦਾ ਕੀਤੀ ਜਾਵੇਗੀ।
ਭਗਤਾ ਭਾਈਕਾ, 13 ਸਤੰਬਰ (ਸੁਖਪਾਲ ਸਿੰਘ ਸੋਨੀ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਯੂਥ ਵਿੰਗ ਵਲੋਂ ਗੁਰਦੁਆਰਾ ਸਾਹਿਬ ਛੇਵੀਂ ਅਤੇ ਦਸਵੀਂ ਪਾਤਿਸ਼ਾਹੀ ਭਗਤਾ ਭਾਈਕਾ ਵਿਖੇ 15 ਸਤੰਬਰ ਨੂੰ ਬੀਤੇ ਦਿਨੀਂ ਨਿਯੁਕਤ ਗਏ ਦਸ ਆਗੂਆਂ ਦਾ ਸਨਮਾਨ ਕੀਤਾ ਜਾ ਰਿਹਾ ਹੈ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਬਾਦਲ) ਯੂਥ ਵਿੰਗ ਸਰਕਲ ਭਗਤਾ ਭਾਈਕਾ ਦੇ ਪ੍ਰਧਾਨ ਜਸਪਾਲ ਸਿੰਘ ਵੜਿੰਗ ਨੇ ਦੱਸਿਆ ਕਿ ਨਵ ਨਿਯੁਕਤ ਆਗੂਆਂ ਦਾ ਸਨਮਾਨ ਕਰਨ ਦੀ ਰਸਮ ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ ਅਤੇ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਅਦਾ ਕੀਤੀ ਜਾਵੇਗੀ। ਸਰਕਲ ਪ੍ਰਧਾਨ ਵੜਿੰਗ ਨੇ ਦੱਸਿਆ ਕਿ ਯੂਥ ਵਿੰਗ ਵਲੋਂ ਸਮਾਗਮ ਦੌਰਾਨ ਨੌਜਵਾਨ ਆਗੂ ਹਰਿੰਦਰ ਸਿੰਘ ਹਿੰਦਾ ਵਰਕਿੰਗ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ, ਸਿਵਇੰਦਰ ਸਿੰਘ ਸਲਾਬਤਪੁਰਾ ਸੀਨੀਅਰ ਆਗੂ ਕੈਨੇਡਾ, ਜਗਮੋਹਨ ਲਾਲ ਗਰਗ ਜਨਰਲ ਕੌਂਸਲ ਮੈਂਬਰ ਸ਼੍ਰੋਮਣੀ ਅਕਾਲੀ ਦਲ, ਰਾਕੇਸ਼ ਕੁਮਾਰ ਗੋਇਲ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਕਾਲੀ ਦਲ, ਗਗਨਦੀਪ ਸਿੰਘ ਗਰੇਵਾਲ ਸੀਨੀਅਰ ਮੀਤ ਪ੍ਰਧਾਨ ਯੂਥ ਵਿੰਗ ਪੰਜਾਬ, ਸਤਵਿੰਦਰਪਾਲ ਸਿੰਘ ਪਿੰਦਰ ਜ਼ਿਲ੍ਹਾ ਪ੍ਰਚਾਰ ਸਕੱਤਰ ਅਕਾਲੀ ਦਲ, ਗੁਰਚਰਨ ਸਿੰਘ ਪੁਰੀ ਜ਼ਿਲ੍ਹਾ ਜੁਆਇੰਟ ਸਕੱਤਰ ਅਕਾਲੀ ਦਲ, ਗੁਰਵਿੰਦਰ ਕੌਰ ਭਗਤਾ ਪ੍ਰਧਾਨ ਮਹਿਲਾ ਵਿੰਗ ਹਲਕਾ ਰਾਮਪੁਰਾ ਫੂਲ, ਸੁਖਜਿੰਦਰ ਸਿੰਘ ਖਾਨਦਾਨ ਸਰਕਲ ਪ੍ਰਧਾਨ ਅਕਾਲੀ ਦਲ, ਦਵਿੰਦਰ ਸਿੰਘ ਮਠਾੜੂ ਸਰਕਲ ਪ੍ਰਧਾਨ ਬੀਸੀ ਵਿੰਗ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਸਮਾਗਮ ਵਿਚ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ।