13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਕਿਰਤੀ ਕਿਸਾਨ ਯੂਨੀਅਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਦਾ ਦਿਹਾਂਤ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਦਾ ਦਿਹਾਂਤ ਹੋ ਗਿਆ। ਉਹ 74 ਵਰਿ੍ਹਆਂ ਦੇ ਸਨ ਅਤੇ ਕਿਸਾਨੀ ਸੰਘਰਸ਼ਾਂ ਵਿਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਉਂਦੇ ਰਹੇ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਦਾ ਦਿਹਾਂਤ ਹੋ ਗਿਆ। ਉਹ 74 ਵਰਿ੍ਹਆਂ ਦੇ ਸਨ ਅਤੇ ਕਿਸਾਨੀ ਸੰਘਰਸ਼ਾਂ ਵਿਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਉਂਦੇ ਰਹੇ। ਅੱਜ ਪਿੰਡ ਭੁੱਟੀਵਾਲਾ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਅੰਤਿਮ ਸਸਕਾਰ ਤੋਂ ਪਹਿਲਾਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਜਸਵਿੰਦਰ ਸਿੰਘ ਝਬੇਲਵਾਲੀ, ਸੂਬਾ ਕਮੇਟੀ ਮੈਂਬਰ ਬਲਵਿੰਦਰ ਸਿੰਘ ਥਾਂਦੇਵਾਲਾ ਅਤੇ ਹੋਰ ਆਗੂਆਂ ਵਲੋਂ ਮ੍ਰਿਤਕ ਦੇਹ ’ਤੇ ਯੂਨੀਅਨ ਦਾ ਝੰਡਾ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਉਪਰੰਤ ਉਨ੍ਹਾਂ ਦੀ ਚਿਖਾ ਨੂੰ ਅਗਨੀ ਸਪੁੱਤਰਾਂ ਗੁਰਜੀਤ ਸਿੰਘ ਢਿੱਲੋਂ ਅਤੇ ਮਲਕੀਤ ਸਿੰਘ ਢਿੱਲੋਂ ਵਲੋਂ ਦਿੱਤੀ ਗਈ। ਇਸ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸਾਕ-ਸਬੰਧੀਆਂ ਅਤੇ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ ਕਿਸਾਨ ਆਗੂ ਜਸਵਿੰਦਰ ਸਿੰਘ ਝਬੇਲਵਾਲੀ ਅਤੇ ਬਲਵਿੰਦਰ ਸਿੰਘ ਥਾਂਦੇਵਾਲਾ ਨੇ ਕਿਹਾ ਕਿ ਬਲਵਿੰਦਰ ਸਿੰਘ ਭੁੱਟੀਵਾਲਾ ਇਕ ਸੂਝਵਾਨ, ਦਲੇਰ ਅਤੇ ਕਿਸਾਨੀ ਹੱਕਾਂ ਲਈ ਹਮੇਸ਼ਾ ਅੱਗੇ ਹੋ ਕੇ ਸੰਘਰਸ਼ ਕਰਨ ਵਾਲੇ ਆਗੂ ਸਨ। ਉਨ੍ਹਾਂ ਦੇ ਸਦੀਵੀ ਵਿਛੋੜੇ ਨਾਲ ਪਰਿਵਾਰ ਦੇ ਨਾਲ-ਨਾਲ ਕਿਰਤੀ ਕਿਸਾਨ ਯੂਨੀਅਨ ਨੂੰ ਵੀ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਸਾਨ ਆਗੂ ਦੇ ਵਿਛੋੜੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦਾ ਅੰਗੀਠਾ ਸੰਭਾਲਣ ਦੀ ਰਸਮ 15 ਸਤੰਬਰ, ਦਿਨ ਮੰਗਲਵਾਰ ਨੂੰ ਸਵੇਰੇ 9 ਵਜੇ ਪਿੰਡ ਭੁੱਟੀਵਾਲਾ ਵਿਖੇ ਹੋਵੇਗੀ। ਅੰਤਿਮ ਸਸਕਾਰ ਮੌਕੇ ਪਿੰਡ ਅਤੇ ਇਲਾਕੇ ਦੇ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮੱਲਣ ਦੇ ਕਈ ਪਰਿਵਾਰ ‘ਆਪ ’ਚ ਸ਼ਾਮਿਲ ਅਗਲੀ ਖ਼ਬਰ ਦਰਸ਼ਨ ਲਾਲ ਗਰੋਵਰ ਦਾ ਅੰਗੀਠਾ ਸੰਭਾਲਿਆ
Ad Position 24