13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪ੍ਰਭਜੋਤ ਸਿੰਘ ਨੇ ਸੀਨੀਅਰ ਰਾਸ਼ਟਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ’ਚ ਜਿੱਤਿਆ ਸੋਨ ਤਗਮਾ

ਮਲੋਟ, 13 ਸਤੰਬਰ (ਪਾਟਿਲ)-ਮੱਧ ਪ੍ਰਦੇਸ਼ ਦੇ ਇੰਦੌਰ ਸ਼ਹਿਰ ਵਿਚ 8 ਸਤੰਬਰ ਤੋਂ 12 ਸਤੰਬਰ 2026 ਤੱਕ ਹੋਈ ਸੀਨੀਅਰ ਰਾਸ਼ਟਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਖਿਡਾਰੀ ਪ੍ਰਭਜੋਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨੇ ਦਾ ਤਗਮਾ ਆਪਣੇ ਨਾਮ ਕੀਤਾ ਹੈ। ਪ੍ਰਭਜੋਤ ਸਿੰਘ ਨੇ 94 ਕਿਲੋਗ੍ਰਾਮ ਭਾਰ ਵਰਗ ਵਿਚ ਹਿੱਸਾ ਲੈਂਦਿਆਂ ਸ਼ੁਰੂਆਤ ਤੋਂ ਹੀ ਆਪਣੇ ਵਿਰੋਧੀਆਂ ’ਤੇ ਬੜ੍ਹਤ ਬਣਾਈ ਰੱਖੀ।

Ad Position 21
repet_subhas-goyals [Copy P29]
ਸੋਨੇ ਦਾ ਤਗਮਾ ਜਿੱਤਣ ਵਾਲਾ ਖਿਡਾਰੀ ਪ੍ਰਭਜੋਤ ਸਿੰਘ ਆਪਣੀ ਟਰਾਫੀ ਨਾਲ। ਅਜੀਤ ਤਸਵੀਰ 14-09-2026
ਮਲੋਟ, 13 ਸਤੰਬਰ (ਪਾਟਿਲ)-ਮੱਧ ਪ੍ਰਦੇਸ਼ ਦੇ ਇੰਦੌਰ ਸ਼ਹਿਰ ਵਿਚ 8 ਸਤੰਬਰ ਤੋਂ 12 ਸਤੰਬਰ 2026 ਤੱਕ ਹੋਈ ਸੀਨੀਅਰ ਰਾਸ਼ਟਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਖਿਡਾਰੀ ਪ੍ਰਭਜੋਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨੇ ਦਾ ਤਗਮਾ ਆਪਣੇ ਨਾਮ ਕੀਤਾ ਹੈ। ਪ੍ਰਭਜੋਤ ਸਿੰਘ ਨੇ 94 ਕਿਲੋਗ੍ਰਾਮ ਭਾਰ ਵਰਗ ਵਿਚ ਹਿੱਸਾ ਲੈਂਦਿਆਂ ਸ਼ੁਰੂਆਤ ਤੋਂ ਹੀ ਆਪਣੇ ਵਿਰੋਧੀਆਂ ’ਤੇ ਬੜ੍ਹਤ ਬਣਾਈ ਰੱਖੀ। ਫਾਈਨਲ ਦੇ ਬੇਹੱਦ ਰੋਮਾਂਚਕ ਅਤੇ ਫਸਵੇਂ ਮੁਕਾਬਲੇ ਵਿਚ ਪ੍ਰਭਜੋਤ ਨੇ ਉੜੀਸਾ ਦੇ ਖਿਡਾਰੀ ਨੂੰ ਕਰਾਰੀ ਹਾਰ ਦੇ ਕੇ ਖਿਤਾਬ ’ਤੇ ਕਬਜ਼ਾ ਕੀਤਾ। ਇਸ ਇਤਿਹਾਸਕ ਜਿੱਤ ਦੇ ਨਾਲ ਹੀ ਪ੍ਰਭਜੋਤ ਸਿੰਘ ਨੇ 26ਵੀਂ ਏਸ਼ੀਅਨ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਲਈ ਭਾਰਤੀ ਟੀਮ ਵਿਚ ਆਪਣੀ ਥਾਂ ਪੱਕੀ ਕਰ ਲਈ ਹੈ। ਰਾਸ਼ਟਰੀ ਪੱਧਰ ’ਤੇ ਪ੍ਰਭਜੋਤ ਦੀ ਇਸ ਪ੍ਰਾਪਤੀ ਨਾਲ ਖੇਡ ਜਗਤ ਅਤੇ ਮਲੋਟ ਇਲਾਕੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਖ਼ੇਡ ਪ੍ਰਬੰਧਕਾਂ ਅਤੇ ਕੋਚਾਂ ਨੇ ਪ੍ਰਭਜੋਤ ਦੀ ਇਸ ਸਫ਼ਲਤਾ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਸ ਨੂੰ ਵਧਾਈ ਦਿੱਤੀ। ਉਨ੍ਹਾਂ ਆਸ ਪ੍ਰਗਟਾਈ ਕਿ ਪ੍ਰਭਜੋਤ ਏਸ਼ੀਅਨ ਚੈਂਪੀਅਨਸ਼ਿਪ ਵਿਚ ਵੀ ਆਪਣੇ ਬਹਿਤਰੀਨ ਪ੍ਰਦਰਸ਼ਨ ਨਾਲ ਦੇਸ਼ ਅਤੇ ਰਾਜ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੋਸ਼ਨ ਕਰੇਗਾ। ਪ੍ਰਭਜੋਤ ਨੇ ਆਪਣੀ ਇਸ ਸਫ਼ਲਤਾ ਦਾ ਸਿਹਰਾ ਆਪਣੇ ਕੋਚ, ਪਰਿਵਾਰ ਅਤੇ ਪ੍ਰਸ਼ੰਸਕਾਂ ਦੀਆਂ ਅਰਦਾਸਾਂ ਨੂੰ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਅੰਦਰ ਈ-ਰਿਕਸ਼ਾ ਵਾਲਿਆਂ ਨੇ ਆਮ ਜਨਤਾ ਨੂੰ ਕੀਤਾ ਪ੍ਰੇਸ਼ਾਨ ਅਗਲੀ ਖ਼ਬਰ ਗੁਰਦਾਸ ਗਿਰਧਰ ਵਲੋਂ ਪ੍ਰਧਾਨ ਮੰਤਰੀ ਨੂੰ ਕੂਟਨੀਤਕ ਮਰਿਆਦਾ ਬਣਾਈ ਰੱਖਣ ਦੀ ਅਪੀਲ
Ad Position 24