ਸਵੀਪ ਟੀਮ ਵਲੋਂ ਵੋਟਰ ਜਾਗਰੂਕਤਾ ਪ੍ਰੋਗਰਾਮ
ਬਠਿੰਡਾ, 16 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ. ਡੀ.
ਬਠਿੰਡਾ, 16 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ. ਡੀ. ਐਮ. ਬਠਿੰਡਾ ਅਮਨਦੀਪ ਸਿੰਘ ਮਾਵੀ ਦੀ ਅਗਵਾਈ ਹੇਠ ਸਵੀਪ ਗਤੀਵਿਧੀਆਂ ਤਹਿਤ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ)-92 ’ਚ ਸਵੀਪ ਟੀਮ ਵਲੋਂ ਪੰਜਾਬੀ ਯੂਨੀਵਰਸਿਟੀ ਰਿਜਨਲ ਸੈਂਟਰ ਪੋਸਟ ਗ੍ਰੈਜੂਏਟ ਕਾਲਜ ਬਠਿੰਡਾ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਗੁਰਬਖ਼ਸ਼ ਲਾਲ ਨੇ ਵੋਟ ਦੇ ਮਹੱਤਵ, ਨਵੇਂ ਵੋਟਰ ਰਜਿਸਟਰੇਸ਼ਨ ਲਈ ਫਾਰਮ-6 ਅਤੇ ਵੋਟਰ ਵੇਰਵਿਆਂ ਵਿਚ ਸੋਧ ਲਈ ਫਾਰਮ-8 ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਫਾਰਮ ਆਫ਼ਲਾਈਨ ਦੇ ਨਾਲ-ਨਾਲ ਘਰ ਬੈਠੇ ਮੋਬਾਈਲ ਫੋਨ ਰਾਹੀਂ ਆਨਲਾਈਨ ਵੀ ਭਰੇ ਜਾ ਸਕਦੇ ਹਨ। ਇਸ ਮੌਕੇ ਸਵੀਪ ਟੀਮ ਮੈਂਬਰ ਸੁਮੀਤ ਗੋਇਲ ਅਤੇ ਜੋਨੀ ਸਿੰਗਲਾ ਦੀ ਅਗਵਾਈ ਪੋਸਟਰ ਭਾਸ਼ਣ ਮੁਕਾਬਲੇ ਕਰਵਾਏ ਗਏ। ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਅਤੇ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆ ਨੂੰ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਸੁਭਾਸ਼ ਚੰਦ ਨੇ ਵਿਦਿਆਰਥੀਆਂ ਨੂੰ ਈ.ਸੀ.ਆਈ. ਨੈੱਟ ਐਪ ਦੀ ਵਰਤੋਂ ਅਤੇ ਇਸ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ । ਉਨ੍ਹਾਂ ਨੇ ਫਾਰਮ ਨੰਬਰ 6 ਨਵੀਂ ਵੋਟ ਬਣਾਉਣ ਦੇ ਸਟੈਪ ਵਿਸਥਾਰਪੂਰਵਕ ਦੱਸੇ, ਫਾਰਮ ਨੰ: 7 ਵੋਟ ਕਟਵਾਉਣ ਲਈ ਅਤੇ ਫਾਰਮ ਨੰਬਰ 8 ਵੋਟ ਵਿਚ ਸੋਧ ਅਤੇ ਵੋਟ ਸ਼ਿਫਟ ਕਰਵਾਉਣ ਦੇ ਸਟੈਪ ਬਾਰੇ ਵੀ ਦੱਸਿਆ। ਇਸ ਮੌਕੇ ਲਵਨੀਲ, ਸੰਸਥਾ ਦੇ ਇੰਚਾਰਜ ਡਾ. ਸ਼ਵੇਤਾ ਗਰਗ, ਸਵੀਪ ਟੀਮ ਦੇ ਮੈਂਬਰ ਨੀਰੂ ਚਾਵਲਾ, ਦੀਪਕ ਕੁਮਾਰ, ਡਾ. ਬਲਵਿੰਦਰ ਕੌਰ, ਡਾ. ਰਾਜਿੰਦਰ ਸਿੰਘ, ਡਾ. ਰਵਿੰਦਰ ਸੰਧੂ ਆਦਿ ਹਾਜ਼ਰ ਸਨ।