16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਦੋ-ਰੋਜ਼ਾ ਵਰਕਸ਼ਾਪ ਕਰਵਾਈ

ਬਠਿੰਡਾ, 16 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ’ਹੌਸਪਿਟੈਲਿਟੀ ਅਤੇ ਟੂਰਿਜ਼ਮ ਮੈਨੇਜਮੈਂਟ ਵਿਭਾਗ’ ਨੇ ‘ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ’ ਦੇ ਸਹਿਯੋਗ ਨਾਲ ‘ਤਕਨਾਲੋਜੀ ਅਤੇ ਉੱਦਮਤਾ ਰਾਹੀਂ ਮਹਿਮਾਨ ਨਿਵਾਜੀ ਅਤੇ ਸੈਰ-ਸਪਾਟਾ ਖੇਤਰ ਵਿਚ ਨਵੀਆਂ ਸੰਭਾਵਨਾਵਾਂ’ ਵਿਸ਼ੇ ’ਤੇ ਦੋ-ਰੋਜ਼ਾ ‘ਤਕਨੀਕੀ ਜਾਗਰੂਕਤਾ ਵਰਕਸ਼ਾਪ’ ਕਰਵਾਈ। ਇਹ ਵਰਕਸ਼ਾਪ ਕਾਰਜਕਾਰੀ ਵਾਈਸ-ਚਾਂਸਲਰ ਪ੍ਰੋਫੈਸਰ ਰਾਮਕ੍ਰਿਸ਼ਨ ਵੁਸੀਰਿਕਾ ਦੀ ਸਰਪ੍ਰਸਤੀ ਹੇਠ ਕਰਵਾਈ ਗਈ ਸੀ।

Ad Position 21
repet_subhas-goyals [Copy P29]
Ad Position 21
drinking water
ਅਜੀਤ ਡੈਸਕ 17-09-2026
ਬਠਿੰਡਾ, 16 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ’ਹੌਸਪਿਟੈਲਿਟੀ ਅਤੇ ਟੂਰਿਜ਼ਮ ਮੈਨੇਜਮੈਂਟ ਵਿਭਾਗ’ ਨੇ ‘ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ’ ਦੇ ਸਹਿਯੋਗ ਨਾਲ ‘ਤਕਨਾਲੋਜੀ ਅਤੇ ਉੱਦਮਤਾ ਰਾਹੀਂ ਮਹਿਮਾਨ ਨਿਵਾਜੀ ਅਤੇ ਸੈਰ-ਸਪਾਟਾ ਖੇਤਰ ਵਿਚ ਨਵੀਆਂ ਸੰਭਾਵਨਾਵਾਂ’ ਵਿਸ਼ੇ ’ਤੇ ਦੋ-ਰੋਜ਼ਾ ‘ਤਕਨੀਕੀ ਜਾਗਰੂਕਤਾ ਵਰਕਸ਼ਾਪ’ ਕਰਵਾਈ। ਇਹ ਵਰਕਸ਼ਾਪ ਕਾਰਜਕਾਰੀ ਵਾਈਸ-ਚਾਂਸਲਰ ਪ੍ਰੋਫੈਸਰ ਰਾਮਕ੍ਰਿਸ਼ਨ ਵੁਸੀਰਿਕਾ ਦੀ ਸਰਪ੍ਰਸਤੀ ਹੇਠ ਕਰਵਾਈ ਗਈ ਸੀ। ਇਸ ਵਰਕਸ਼ਾਪ ਵਿਚ ਵੁੱਡਬਰੀ, ਮਿਨੀਸੋਟਾ (ਅਮਰੀਕਾ) ਦੀ ਕੰਪਨੀ ‘ਆਈਟੀਪ੍ਰੋਫਾਉਂਡ ਇੰਕ.’ ਦੇ ਸੰਸਥਾਪਕ ਅਤੇ ਸੀ.ਈ.ਓ. ਜੀ.ਐਸ. ਮੋਹਨ ਕ੍ਰਿਸ਼ਨ ਨੇ ਮਹਿਮਾਨ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਦਘਾਟਨੀ ਸੈਸ਼ਨ ਦੀ ਸ਼ੁਰੂਆਤ ’ਹੌਸਪਿਟੈਲਿਟੀ ਅਤੇ ਟੂਰਿਜ਼ਮ ਮੈਨੇਜਮੈਂਟ ਵਿਭਾਗ’ ਦੇ ਮੁਖੀ ਪ੍ਰੋਫੈਸਰ ਆਨੰਦ ਠਾਕੁਰ ਦੇ ਸ਼ੁਰੂਆਤੀ ਸੰਬੋਧਨ ਨਾਲ ਹੋਈ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਤਕਨਾਲੋਜੀ ਅਤੇ ਉੱਦਮਤਾ ਦੇ ਖੇਤਰ ਵਿੱਚ ਹੋ ਰਹੀਆਂ ਨਵੀਆਂ ਤਬਦੀਲੀਆਂ ਤੋਂ ਜਾਣੂ ਕਰਵਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਸਮਾਗਮ ਦੇ ਕਨਵੀਨਰ ਡਾ. ਕੇਤਨ ਭੱਟ ਨੇ ਵਰਕਸ਼ਾਪ ਬਾਰੇ ਜਾਣਕਾਰੀ ਦਿੱਤੀ, ਡਾ. ਸਤੇਂਦਰ ਚੌਧਰੀ ਨੇ ਮੁੱਖ ਬੁਲਾਰੇ ਦੀ ਜਾਣ-ਪਛਾਣ ਕਰਵਾਈ। ਆਪਣੇ ਸਫ਼ਰ ਬਾਰੇ ਦੱਸਦਿਆਂ ਜੀ.ਐਸ. ਮੋਹਨ ਕ੍ਰਿਸ਼ਨ ਨੇ ਜ਼ਿਕਰ ਕੀਤਾ ਕਿ ਕਿਵੇਂ ਉਨ੍ਹਾਂ ਦੇ ਸ਼ੁਰੂਆਤੀ ਤਜ਼ਰਬਿਆਂ ਨੇ ਹੌਲੀ-ਹੌਲੀ ਸੈਰ-ਸਪਾਟਾ ਅਤੇ ਉੱਦਮਤਾ ਵਿਚ ਉਨ੍ਹਾਂ ਦੀ ਦਿਲਚਸਪੀ ਨੂੰ ਆਕਾਰ ਦਿੱਤਾ। ਭਾਗੀਦਾਰਾਂ ਨੂੰ ਸੰਬੋਧਨ ਕਰਦੇ ਹੋਏ ਪ੍ਰੋ. ਅੰਜਨਾ ਮੁਨਸ਼ੀ, ਡਾਇਰੈਕਟਰ ਖੋਜ ਅਤੇ ਵਿਕਾਸ ਨੇ ਵਰਕਸ਼ਾਪ ਦੇ ਆਯੋਜਨ ਲਈ ਵਿਭਾਗ ਨੂੰ ਵਧਾਈ ਦਿੱਤੀ । ਸੰਸਥਾ ਦੀ ਇਨੋਵੇਸ਼ਨ ਕੌਂਸਲ ਦੀ ਪ੍ਰਧਾਨ ਪ੍ਰੋ. ਮੋਨੀਸ਼ਾ ਧੀਮਾਨ ਨੇ ਵਿਦਿਆਰਥੀਆਂ ਨੂੰ ਨਵੇਂ ਹੁਨਰ ਵਿਕਸਤ ਕਰਨ, ਰਚਨਾਤਮਕ ਸੋਚਣ ਅਤੇ ਉੱਦਮੀ ਮਾਨਸਿਕਤਾ ਪੈਦਾ ਕਰਨ ਲਈ ਉਤਸ਼ਾਹਿਤ ਕੀਤਾ । ਰਜਿਸਟਰਾਰ ਡਾ. ਵਿਜੇ ਸ਼ਰਮਾ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਵਰਕਸ਼ਾਪਾਂ ਵਿਦਿਆਰਥੀਆਂ ਦੀ ਸੋਚ ਦਾ ਦਾਇਰਾ ਵਧਾਉਣ ਅਤੇ ਅਜਿਹੇ ਹੁਨਰ ਵਿਕਸਤ ਕਰਨ ਵਿੱਚ ਮਦਦ ਕਰਦੀਆਂ ਹਨ । ਦੋ-ਰੋਜ਼ਾ ਵਰਕਸ਼ਾਪ ਨੇ ਵਿਦਿਆਰਥੀਆਂ ਨੂੰ ਆਪਣੇ ਗਿਆਨ ਦਾ ਵਿਸਥਾਰ ਕਰਨ ਅਤੇ ਮਹਿਮਾਨ ਨਿਵਾਜੀ ਤੇ ਸੈਰ-ਸਪਾਟਾ ਪ੍ਰਬੰਧਨ ਦੇ ਖੇਤਰ ਵਿਚ ਨਵੀਨਤਮ ਕਾਢਾਂ ਅਤੇ ਤਕਨੀਕੀ ਵਿਕਾਸ ਬਾਰੇ ਜਾਣਕਾਰੀ ਹਾਸਲ ਕਰਨ ਦਾ ਮੌਕਾ ਪ੍ਰਦਾਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਅਤੇ ਸਕੂਟਰੀਆਂ ਚੋਰੀ ਕਰਨ ਵਾਲੇ ਦੋ ਜਣੇ ਗ੍ਰਿਫ਼ਤਾਰ ਅਗਲੀ ਖ਼ਬਰ ਮਿੰਨੀ ਪ੍ਰਾਇਮਰੀ ਸਿਹਤ ਕੇਂਦਰ ਕੋਟਸ਼ਮੀਰ ਦੀ ਖਸਤਾ ਹੋ ਚੁੱਕੀ ਇਮਾਰਤ ਨੂੰ ਦੁਬਾਰਾ ਬਣਾਉਣ ਦੀ ਮੰਗ 40 ਤੋਂ 45 ਸਾਲ ਪੁਰਾ...
Ad Position 24