16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਬਿਜਲੀ ਦੇ ਕੱਟਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਡੀ.ਸੀ. ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ

ਬਠਿੰਡਾ, 16 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਵਿਚ ਬਿਜਲੀ ਦੇ ਲਗਾਏ ਜਾ ਰਹੇ ਅਣ-ਐਲਾਨੇ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਬਠਿੰਡਾ ਸ਼ਹਿਰੀ ਇਕਾਈ ਵਲੋਂ ਡੀ. ਸੀ.

Ad Position 21
repet_subhas-goyals [Copy P29]
Ad Position 21
drinking water
ਅਜੀਤ ਡੈਸਕ 17-09-2026

ਬਠਿੰਡਾ, 16 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਵਿਚ ਬਿਜਲੀ ਦੇ ਲਗਾਏ ਜਾ ਰਹੇ ਅਣ-ਐਲਾਨੇ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਬਠਿੰਡਾ ਸ਼ਹਿਰੀ ਇਕਾਈ ਵਲੋਂ ਡੀ.ਸੀ. ਦਫ਼ਤਰ ਦੇ ਸਾਹਮਣੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਤੇ ਸੂਬਾ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਬਠਿੰਡਾ ਸ਼ਹਿਰੀ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਨੂੰ ਬਿਜਲੀ ਦੇ ਖੇਤਰ ਵਿਚ ਸਰਪਲੱਸ ਸੂਬਾ ਬਣਾਉਂਦੇ ਹੋਏ ਤਿੰਨ ਨਵੇਂ ਥਰਮਲ ਪਾਵਰ ਪਲਾਂਟ ਸਥਾਪਿਤ ਕੀਤੇ ਸਨ, ਜਦਕਿ ਇਸ ਤੋਂ ਬਾਅਦ ਸੱਤਾ ਵਿਚ ਆਈ ਕਾਂਗਰਸ ਸਰਕਾਰ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੀਆਂ ਬਿਜਲੀ ਲੋੜਾਂ ਨੂੰ ਧਿਆਨ ਵਿਚ ਰਖਦਿਆਂ ਲੋੜੀਂਦੀ ਯੋਜਨਾਬੰਦੀ ਨਹੀਂ ਕੀਤੀ, ਜਿਸ ਦਾ ਖਮਿਆਜ਼ਾ ਪੰਜਾਬ ਦੇ ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾ ਕਰਕੇ ਭੁਗਤਣਾ ਪੈ ਰਿਹਾ ਹੈ। ਖੇਤੀਬਾੜੀ ਅਤੇ ਸਨਅਤੀ ਖੇਤਰ ਲਗਾਤਾਰ ਪ੍ਰਭਾਵਿਤ ਹੋ ਰਿਹਾ ਹੈ, ਜਿਸ ਦਾ ਅਸਰ ਉੱਤਪਾਦਨ, ਕਾਰੋਬਾਰ ਅਤੇ ਰੁਜ਼ਗਾਰ ’ਤੇ ਪਵੇਗਾ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਸਮੱਸਿਆ ਦਾ ਤੁਰੰਤ ਹੱਲ ਕਰਦਿਆਂ ਪੰਜਾਬ ਵਿਚ 24 ਘੰਟੇ ਬਿਜਲੀ ਸਪਲਾਈ ਬਹਾਲ ਨਾ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਦੌਰਾਨ ਬਲਜੀਤ ਸਿੰਘ ਬੀੜ ਬਹਿਮਣ, ਦਲਜੀਤ ਸਿੰਘ ਬਰਾੜ, ਚਮਕੌਰ ਸਿੰਘ ਮਾਨ, ਬਲਵਿੰਦਰ ਕੌਰ, ਮੋਹਨਜੀਤ ਪੁਰੀ, ਹਰਵਿੰਦਰ ਸ਼ਰਮਾ ਗੰਜੂ, ਜਗਦੀਪ ਸਿੰਘ ਗਹਿਰੀ, ਵਿਕਰਮ ਸਿੰਘ ਵਾਲੀਆ, ਰੋਸ਼ਨ ਗਿਆਨਾ, ਚਰਨਜੀਤ ਕੌਰ ਤੇ ਹੰਸ ਰਾਜ ਮਿੱਠੂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਗੁਰਸੇਵਕ ਮਾਨ, ਡਾ: ਓਮ ਪ੍ਰਕਾਸ਼ ਸ਼ਰਮਾ, ਕੁਲਦੀਪ ਸਿੰਘ ਨੰਬਰਦਾਰ, ਗੁਰਪ੍ਰੀਤ ਸੰਧੂ , ਮਨਮੋਹਨ ਕੁਕੂ, ਹਰਸ਼ ਸੈਣੀ, ਵਿਨੋਦ ਬੋਦੀ, ਮਨਿੰਦਰ ਸੋਢੀ, ਹਰਪ੍ਰੀਤ ਹੈਪੀ, ਗੁਰਦੀਪ ਫੌਜੀ, ਇਕਬਾਲ ਮਿਠੜੀ, ਸੁਖਜਿੰਦਰ ਸਿੰਘ, ਬਲਵਿੰਦਰ ਸਿੱਧੂ, ਪਰਮਪਾਲ ਸਿੱਧੂ, ਪ੍ਰਿਤਪਾਲ ਸਿੰਘ, ਰਵਿੰਦਰ ਚੀਮਾ, ਸੁਨੀਲ ਫੌਜੀ, ਕਰਮਜੀਤ ਸਿੰਘ, ਨਰਿੰਦਰ ਪਾਲ ਲਾਡੀ, ਭੋਲਾ ਸਿੰਘ, ਮਨਜੀਤ ਸਿੰਘ, ਬਿੱਟੂ ਮਹਿਣਾ, ਪਰਮਜੀਤ ਕੌਰ ਪੰਮੀ, ਚਰਨਜੀਤ ਚਰਨਾ, ਸੇਵਕ ਸਿੰਘ, ਸੁਖਮੰਦਰ ਬੋਬੀ, ਰਾਜੂ ਪਰਿੰਦਾ, ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ, ਗੁਰਜੀਤ ਸਿੰਘ, ਮਨਦੀਪ ਲਾਡੀ, ਨਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਰਕਰ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੇ ਕੱਟਾਂ ਨੂੰ ਲੈ ਕੇ ਅਕਾਲੀ ਦਲ (ਬਾਦਲ) ਵਲੋਂ ਗਰਿਡ ਭੋਖੜਾ ਵਿਖੇ ਰੋਸ ਧਰਨਾ ਅਗਲੀ ਖ਼ਬਰ ਪੁਲਿਸ ਹਿਰਾਸਤ ‘ਚ ਹਾਲਤ ਵਿਗੜਨ ਮਗਰੋਂ ਨੌਜਵਾਨ ਦੀ ਹਸਪਤਾਲ ‘ਚ ਮੌਤ ਖੇਤਾਂ ਦੀਆਂ ਮੋਟਰਾਂ ਤੋਂ ਤਾਰਾਂ ਚੋਰੀ ਕਰਨ ਦੇ ਕਥਿ...
Ad Position 24