21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਹਲਕਾ ਮੌੜ ਦੇ ਪਿੰਡਾਂ ਵਿਚ ਐਡਵੋਕੇਟ ਨਵਦੀਪ ਸਿੰਘ ਜੀਦਾ ਵਲੋਂ ਤੂਫ਼ਾਨੀ ਦੌਰਾ

ਬਾਲਿਆਂਵਾਲੀ, 20 ਸਤੰਬਰ (ਕੁਲਦੀਪ ਮਤਵਾਲਾ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਵਿਚ ਸ਼ੂਗਰਫੈੱਡ ਦੇ ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਦਾ ਵਲੋਂ ਹਲਕਾ ਮੌੜ ਦੇ ਵੱਖ-ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ ਗਿਆ। ਇਸ ਮੌਕੇ ਪਿੰਡਾਂ ਦੇ ਨੌਜਵਾਨਾਂ ਨੂੰ ਸਪੋਰਟਸ ਕਿੱਟਾਂ ਵੰਡੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 21-09-2026
ਬਾਲਿਆਂਵਾਲੀ, 20 ਸਤੰਬਰ (ਕੁਲਦੀਪ ਮਤਵਾਲਾ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਵਿਚ ਸ਼ੂਗਰਫੈੱਡ ਦੇ ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਦਾ ਵਲੋਂ ਹਲਕਾ ਮੌੜ ਦੇ ਵੱਖ-ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ ਗਿਆ। ਇਸ ਮੌਕੇ ਪਿੰਡਾਂ ਦੇ ਨੌਜਵਾਨਾਂ ਨੂੰ ਸਪੋਰਟਸ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਨੀਤੀ ਹੈ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਿਆ ਜਾਵੇ, ਕਿਉਂਕਿ ਫੇਰ ਹੀ ਸਾਡੇ ਨੌਜਵਾਨ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਹੋਣਗੇ। ਇਸ ਲਈ ਹਲਕਾ ਮੌੜ ਦੇ ਪਿੰਡਾਂ ’ਚ ਸਪੋਰਟਸ ਕਿੱਟਾਂ ਵੰਡੀਆਂ ਗਈਆਂ ਹਨ। ਇਸ ਮੌਕੇ ਚੇਅਰਮੈਨ ਜੀਦਾ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਵਰਗੀ ਅਲਾਮਤ ਤੋਂ ਦੂਰ ਰਹੋ ਅਤੇ ਖੇਡਾਂ ਨਾਲ ਜੋੜ ਕੇ ਆਪਣੇ ਸਰੀਰ ਦੀ ਸੰਭਾਲ ਕਰੋ ਅਤੇ ਆਪਣੇ ਮਾਪਿਆਂ ਦੀ ਦੇਖਭਾਲ ਕਰੋ, ਜੋ ਤੁਹਾਨੂੰ ਮੁਸ਼ਕਿਲਾਂ ਨਾਲ ਪੜ੍ਹਾਈ ਕਰਵਾ ਰਹੇ ਤਾਂ ਕਿ ਤੁਹਾਡਾ ਅਤੇ ਤੁਹਾਡੇ ਮਾਪਿਆਂ ਦੀ ਜ਼ਿੰਦਗੀ ਸੁਖਾਲੀ ਹੋ ਜਾਵੇ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ’ਚ ਬਿਹਤਰੀਨ ਉਪਰਾਲੇ, ਸਿਹਤ ਸਹੂਲਤਾਂ, ਰਾਸ਼ਨ ਕਿੱਟਾਂ ਅਤੇ ਸਰਕਾਰ ਵਲੋਂ ਦਿੱਤੀਆਂ ਗਈਆਂ ਸੇਵਾਵਾਂ ਸੰਬੰਧੀ ਲੋਕਾਂ ਨੂੰ ਘਰ-ਘਰ ਜਾ ਕੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੌਕੇ ਬਾਲਿਆਂਵਾਲੀ ਵਿਖੇ ਨੌਜਵਾਨਾਂ ਨੂੰ ਸਪੋਰਟਸ ਕਿੱਟਾਂ ਵੰਡੀਆਂ ਗਈਆਂ। ਬਾਲਿਆਂਵਾਲੀ ਦੇ ਸਮੂਹ ਨੌਜਵਾਨਾਂ ਨੇ ਚੇਅਰਮੈਨ ਨਵਦੀਪ ਸਿੰਘ ਜੀਦਾ ਦਾ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਦੇ ਨਿੱਜੀ ਸਕੱਤਰ ਗੋਗੀ ਮੰਡੀ ਕਲਾਂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫੂਡ ਸੇਫ਼ਟੀ ਟੀਮ ਦੇ ਅਧਿਕਾਰੀ ਸਵੀਟਸ ਦੀਆਂ ਦੁਕਾਨਾਂ ਉਪਰ ਚੈਕਿੰਗ ਕਰਦੇ ਹੋਏ। ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਵਲੋਂ ਬ... ਅਗਲੀ ਖ਼ਬਰ ਗੁਰਤੇਜ ਸ਼ਰਮਾ ਅਕਾਲੀ ਦਲ (ਬ) ਦੇ ਜ਼ਿਲ੍ਹਾ ਸਕੱਤਰ ਅਤੇ ਮਹਿੰਦਰਜੀਤ ਕੌਰ ਔਰਤ ਵਿੰਗ ਦੇ ਸਥਾਨਕ ਸ਼ਹਿਰੀ ਪ੍ਰਧਾਨ ਨਿਯੁਕਤ
Ad Position 24