5 ਅਕਤੂਬਰ ਨੂੰ ਡੀ.ਸੀ. ਦਫ਼ਤਰਾਂ ਦੇ ਘਿਰਾਓ ਦੀ ਤਿਆਰੀ ਲਈ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਮੀਟਿੰਗ
ਮੌੜ ਮੰਡੀ, 21 ਸਤੰਬਰ (ਗੁਰਜੀਤ ਸਿੰਘ ਕਮਾਲੂ)- ਸੂਬਾ ਕਮੇਟੀ ਭਾਕਿਯੂ ਏਕਤਾ ਉਗਰਾਹਾਂ ਵੱਲੋਂ 5 ਅਕਤੂਬਰ ਨੂੰ ਡੀ. ਸੀ.
ਮੌੜ ਮੰਡੀ, 21 ਸਤੰਬਰ (ਗੁਰਜੀਤ ਸਿੰਘ ਕਮਾਲੂ)- ਸੂਬਾ ਕਮੇਟੀ ਭਾਕਿਯੂ ਏਕਤਾ ਉਗਰਾਹਾਂ ਵੱਲੋਂ 5 ਅਕਤੂਬਰ ਨੂੰ ਡੀ.ਸੀ. ਦਫ਼ਤਰਾਂ ਦੇ ਘਿਰਾਓ ਦੇ ਦਿੱਤੇ ਸੱਦੇ ਦੀ ਤਿਆਰੀ ਲਈ ਜ਼ਿਲ੍ਹਾ ਬਠਿੰਡਾ ਦੀ ਵੱਧਵੀਂ/ਸਿਖਿਆ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਪ੍ਰੈੱਸ ਨਾਲ ਸਾਂਝੀ ਕਰਦਿਆਂ ਜ਼ਿਲ੍ਹਾ ਆਗੂ ਜਗਦੇਵ ਸਿੰਘ ਜੋਗੇਵਾਲਾ ਨੇ ਦੱਸਿਆ ਕਿ ਮੀਟਿੰਗ ਵਿਚ ਸਾਰੇ ਬਲਾਕਾਂ ਅਤੇ ਪਿੰਡਾਂ ਚ ਜ਼ੋਰਦਾਰ ਮੁਹਿੰਮ ਵਿੱਢੀ ਜਾਵੇਗੀ। ਮੀਟਿੰਗ ਵਿਚ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਪੰਜਾਬ ਸਰਕਾਰ ਤੋਂ ਜਲਦੀ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦੀ ਮੰਗ ਕੀਤੀ। ਵਿਧਾਨ ਸਭਾ ਸੈਸ਼ਨ ਵਿਚ ਪੰਜਾਬ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਲੈਂਡ ਪੁਲਿੰਗ ਪਾਲਿਸੀ ਮੁੱਢੋਂ ਰੱਦ ਕਰਕੇ ਜ਼ਮੀਨਾਂ ਦੇ ਮਾਲਕੀ ਹੱਕ ਬਹਾਲ ਕਰਾਉਣ ਦੇ ਮਤੇ ਪੇਸ਼ ਕਰੇ, ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਕੇ ਸੂਦਖ਼ੋਰੀ ਨੂੰ ਨੱਥ ਮਾਰਦਾ ਕਰਜ਼ਾ ਕਾਨੂੰਨ ਲੈ ਕੇ ਆਵੇ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਤੁਰੰਤ ਮੁਆਵਜ਼ਾ ਦੇਵੇ ਅਤੇ ਉਨ੍ਹਾਂ ਨੂੰ ਨੌਕਰੀ ਦਾ ਪ੍ਰਬੰਧ ਕਰੇ ਨਾਲ ਹੀ ਉਨ੍ਹਾਂ ਸਾਰੇ ਐਜੀਟੇਸ਼ਨਾਂ ਦੌਰਾਨ ਪਾਏ ਝੂਠੇ ਪੁਲਿਸ ਕੇਸ ਅਤੇ ਪਰਾਲੀ ਸਾੜਨ ਵਿਰੁੱਧ ਕੀਤੇ ਪਰਚੇ ਰੱਦ ਕਰਨ ਦੀ ਮੰਗ ਕੀਤੀ । ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਵਾਉਣ, ਦਰਿਆਈਂ ਪਾਣੀਆਂ ਦੀ ਵੰਡ ਦੇ ਰੱਟੇ ਨੂੰ ਵੱਖ-ਵੱਖ ਸੂਬਿਆਂ ਦੇ ਕਿਸਾਨਾਂ ਨੂੰ ਆਪੋ ਵਿਚ ਲੜਾਉਣ ਦੀਆਂ ਸਾਜ਼ਿਸ਼ਾਂ ਬੰਦ ਕਰਕੇ ਇਸ ਮਸਲੇ ਦਾ ਬੇਸਿਨ ਰਿਪੇਰੀਅਨ ਕਾਨੂੰਨ ਤਹਿਤ ਨਿਰਪੱਖ ਮਾਹਿਰਾਂ ਰਾਹੀਂ ਸਦਭਾਵਨਾ ਤਹਿਤ ਹੱਲ ਕਰਨ ਦੀ ਮੰਗ ਕੀਤੀ ਜਾਵੇਗੀ। ਸਿਧਾਂਤ ਤੇ ਮੀਟਿੰਗ ਵਿਚ ਜ਼ਿਲ੍ਹਾ ਆਗੂ ਜਗਸੀਰ ਸਿੰਘ ਝੁੰਬਾ, ਨਛੱਤਰ ਸਿੰਘ ਢੱਡੇ, ਔਰਤ ਆਗੂ ਹਰਿੰਦਰ ਬਿੰਦੂ, ਹਰਪ੍ਰੀਤ ਕੌਰ ਜੇਠੂਕੇ, ਮਾਲਣ ਕੌਰ ਕੋਠਾ ਗੁਰੂ, ਸੁਖਜੀਤ ਕੌਰ ਚੱਕ ਫਤਿਹ ਸਿੰਘ ਵਾਲਾ ਅਤੇ ਬਲਾਕ ਬਠਿੰਡਾ ਦੀਆਂ ਔਰਤਾਂ ਅਤੇ ਵੱਡੀ ਗਿਣਤੀ ਵਿਚ ਆਗੂ ਸ਼ਾਮਿਲ ਸਨ।