ਭਾਜਪਾ ਮੰਡਲ ਭੁੱਚੋ ’ਚ ਜਥੇਬੰਦਕ ਫੇਰਬਦਲ ਜੋਗਿੰਦਰ ਜੌੜਾ ਮੀਤ ਪ੍ਰਧਾਨ ਅਤੇ ਹਰਬੰਸ ਭੋਲਾ ਜਨਰਲ ਸਕੱਤਰ ਨਿਯੁਕਤ
ਭੁੱਚੋ ਮੰਡੀ, 21 ਸਤੰਬਰ (ਬਿੱਕਰ ਸਿੰਘ ਸਿੱਧੂ)-ਭਾਜਪਾ ਮੰਡਲ ਭੁੱਚੋ ਮੰਡੀ ਦੀ ਇਕ ਅਹਿਮ ਮੀਟਿੰਗ ਮੰਡਲ ਪ੍ਰਧਾਨ ਵਿਸ਼ਾਲ ਮਹੇਸ਼ਵਰੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਭਾਜਪਾ ਐਸ.
ਭੁੱਚੋ ਮੰਡੀ, 21 ਸਤੰਬਰ (ਬਿੱਕਰ ਸਿੰਘ ਸਿੱਧੂ)-ਭਾਜਪਾ ਮੰਡਲ ਭੁੱਚੋ ਮੰਡੀ ਦੀ ਇਕ ਅਹਿਮ ਮੀਟਿੰਗ ਮੰਡਲ ਪ੍ਰਧਾਨ ਵਿਸ਼ਾਲ ਮਹੇਸ਼ਵਰੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਭਾਜਪਾ ਐਸ. ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਅਕਲੀਆ, ਭਾਜਪਾ ਜ਼ਿਲ੍ਹਾ ਮੀਤ ਪ੍ਰਧਾਨ ਰਾਜੀਵ ਟੀਨੂ ਅਤੇ ਸੀਨੀਅਰ ਭਾਜਪਾ ਆਗੂ ਐਡਵੋਕੇਟ ਚਰਨਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੀ ਰਣਨੀਤੀ, ਜਥੇਬੰਦਕ ਸਰਗਰਮੀਆਂ ਅਤੇ ਵਰਕਰਾਂ ਦੀ ਭੂਮਿਕਾ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਭਾਜਪਾ ਦੇ ਪੁਰਾਣੇ ਤੇ ਸੀਨੀਅਰ ਵਰਕਰ ਜੋਗਿੰਦਰ ਜੌੜਾ ਨੂੰ ਭਾਜਪਾ ਮੰਡਲ ਭੁੱਚੋ ਦਾ ਮੀਤ ਪ੍ਰਧਾਨ ਅਤੇ ਹਰਬੰਸ ਸਿੰਘ ਭੋਲਾ ਨੂੰ ਮੰਡਲ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂਆਂ ਨੇ ਦੋਂਵਾਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪ ਕੇ ਵਧਾਈ ਦਿੱਤੀ। ਭਾਜਪਾ ਆਗੂਆਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ ਦਾ ਸੱਦਾ ਦਿੱਤਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਪੂਰੀ ਸਰਗਰਮੀ ਨਾਲ ਮੈਦਾਨ ਵਿਚ ਉੱਤਰਨ ਅਤੇ ਸੰਗਠਨ ਨੂੰ ਮਜ਼ਬੂਤ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸੀਨੀਅਰ ਭਾਜਪਾ ਆਗੂ ਜੋਗਿੰਦਰ ਕਾਕਾ, ਵਿਕਰਮ ਸ਼ਰਮਾ, ਸੁਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ।