ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਚਾਉਕੇ ’ਚ ਭਾਜਪਾ ਦੀ ਰੈਲੀ
ਚਾਉਕੇ, 21 ਸਤੰਬਰ (ਮਨਜੀਤ ਸਿੰਘ ਘੜੈਲੀ)- ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਅੱਜ ਪਿੰਡ ਚਾਉਕੇ ਵਿਖੇ ਭਾਰਤੀ ਜਨਤਾ ਪਾਰਟੀ ਵਲੋਂ ਰੈਲੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨਿਲ ਸ਼ਰੀਨ ਨੇ ਆਖਿਆ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸੂਬੇ ਦੀ ਆਪ ਸਰਕਾਰ ਦੇ ਰਾਜ ਵਿਚ ਨਸ਼ੇ ਦਾ ਪ੍ਰਕੋਪ ਦਿਨੋ-ਦਿਨ ਹੋਰ ਵਧ ਰਿਹਾ ਹੈ ਅਤੇ ਮੌਜੂਦਾ ਸੂਬਾ ਸਰਕਾਰ ਨਸ਼ਿਆਂ ਨੂੰ ਕੰਟਰੋਲ ਕਰਨ ’ਚ ਨਾਕਾਮਯਾਬ ਸਾਬਤ ਹੋ ਰਹੀ ਹੈ।
ਚਾਉਕੇ, 21 ਸਤੰਬਰ (ਮਨਜੀਤ ਸਿੰਘ ਘੜੈਲੀ)- ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਅੱਜ ਪਿੰਡ ਚਾਉਕੇ ਵਿਖੇ ਭਾਰਤੀ ਜਨਤਾ ਪਾਰਟੀ ਵਲੋਂ ਰੈਲੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨਿਲ ਸ਼ਰੀਨ ਨੇ ਆਖਿਆ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸੂਬੇ ਦੀ ਆਪ ਸਰਕਾਰ ਦੇ ਰਾਜ ਵਿਚ ਨਸ਼ੇ ਦਾ ਪ੍ਰਕੋਪ ਦਿਨੋ-ਦਿਨ ਹੋਰ ਵਧ ਰਿਹਾ ਹੈ ਅਤੇ ਮੌਜੂਦਾ ਸੂਬਾ ਸਰਕਾਰ ਨਸ਼ਿਆਂ ਨੂੰ ਕੰਟਰੋਲ ਕਰਨ ’ਚ ਨਾਕਾਮਯਾਬ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਪੰਜਾਬ ’ਚ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਨੂੰ ਦੋ ਸਾਲਾਂ ਵਿਚ ਨਸ਼ਾ ਮੁਕਤ ਅਤੇ ਕਰਜ਼ਾ ਮੁਕਤ ਕੀਤਾ ਜਾਵੇਗਾ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੀਆਂ ਤਿੰਨੇ ਵੱਡੀਆਂ ਪਾਰਟੀਆਂ ਨੂੰ ਲੋਕਾਂ ਨੇ ਪਰਖਿਆ ਹੋਇਆ ਹੈ ਅਤੇ ਐਤਕੀਂ ਵਾਰ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਭਾਰਤੀ ਜਨਤਾ ਪਾਰਟੀ ਦੀ ਪੰਜਾਬ ’ਚ ਸਰਕਾਰ ਬਣਾਈ ਜਾਵੇ। ਇਸ ਸਮਾਗਮ ਦੌਰਾਨ ਭਾਜਪਾ ਦੇ ਸੂਬਾ ਸਕੱਤਰ ਚਰਨਜੀਤ ਸਿੰਘ ਬਰਾੜ, ਗੁਰਪ੍ਰੀਤ ਸਿੰਘ ਮਲੂਕਾ ਜ਼ਿਲ੍ਹਾ ਪ੍ਰਧਾਨ, ਪਰਮਪਾਲ ਕੌਰ ਮਲੂਕਾ, ਦਿਆਲ ਦਾਸ ਸੋਢੀ ਹਲਕਾ ਕਨਵੀਨਰ ਵਿਧਾਨ ਸਭਾ ਹਲਕਾ ਮੌੜ, ਗੁਰਬਿੰਦਰ ਸਿੰਘ ਭਗਤਾ, ਕੈਪਟਨ ਗੁਰਜਿੰਦਰ ਸਿੰਘ ਸਿੱਧੂ, ਗੁਰਬਿੰਦਰ ਸਿੰਘ ਬੱਲੋ੍ਹ, ਅਮਨਦੀਪ ਸਿੰਘ ਸਰਕਲ ਪ੍ਰਧਾਨ, ਸਰਬਜੀਤ ਗੋਸ਼ੀ, ਬੌਬੀ ਸੇਠ ਆਦਿ ਹੋਰ ਵੀ ਆਗੂ ਹਾਜ਼ਰ ਸਨ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਇਸੇ ਸਰਕਲ ਨਾਲ ਸਬੰਧਿਤ ਦੋ ਆਗੂਆਂ ਦੀ ਕਿਸੇ ਗੱਲੋਂ ਥੋੜੀ ਬਹਿਸ ਵੀ ਵੇਖਣ ਨੂੰ ਮਿਲੀ ਜਿਸਨੂੰ ਸਟੇਜ ’ਤੇ ਬੈਠੇ ਆਗੂਆਂ ਨੇ ਜਲਦੀ ਸ਼ਾਂਤ ਕਰ ਦਿੱਤਾ। ਸਮਾਗਮ ਦੇ ਅੰਤ ਵਿਚ ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਹਲਕਾ ਮੌੜ ਦੇ ਕਨਵੀਨਰ ਦਿਆਲ ਦਾਸ ਸੋਢੀ ਨੇ ਸਮੂਹ ਆਗੂਆਂ ਅਤੇ ਵਰਕਰਾਂ ਦਾ ਉਚੇਚੇ ਤੌਰ ’ਤੇ ਧੰਨਵਾਦ ਕੀਤਾ।