ਜੀਤਮਹਿੰਦਰ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
ਮੌੜ ਮੰਡੀ, 21 ਸਤੰਬਰ (ਗੁਰਜੀਤ ਸਿੰਘ ਕਮਾਲੂ)- ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜ ਚੁੱਕੇ ਤੇ ਮੌਜੂਦਾ ਸਮੇਂ ਵਿਧਾਨ ਸਭਾ ਹਲਕਾ ਮੌੜ ‘ਚ ਕਾਂਗਰਸ ਦੀ ਅਗਵਾਈ ਕਰ ਰਹੇ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਵਲੋਂ ਅੱਜ ਦਿੱਲੀ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਤੇ ਰਾਜਸਥਾਨ ਦੇ ਸਾਬਕਾ ਉੱਪ ਮੁੱਖ ਮੰਤਰੀ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ ਗਈ । ਕੁੱਲ ਹਿੰਦ ਕਾਂਗਰਸ ਕਮੇਟੀ ਦੇ ਨਵੀਂ ਦਿੱਲੀ ਵਿਖੇ ਸਥਿਤ ਦਫ਼ਤਰ ਵਿਖੇ ਸੁਖਾਵੇਂ ਮਾਹੌਲ ‘ਚ ਹੋਈ।
ਸ
ਸਚਿਨ ਪਾਇਲਟ ਨਾਲ ਮੁਲਾਕਾਤ ਦੌਰਾਨ ਜੀਤਮਹਿੰਦਰ ਸਿੰਘ ਸਿੱਧੂ। ਅਜੀਤ ਤਸਵੀਰ
22-09-2026
ਮੌੜ ਮੰਡੀ, 21 ਸਤੰਬਰ (ਗੁਰਜੀਤ ਸਿੰਘ ਕਮਾਲੂ)- ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜ ਚੁੱਕੇ ਤੇ ਮੌਜੂਦਾ ਸਮੇਂ ਵਿਧਾਨ ਸਭਾ ਹਲਕਾ ਮੌੜ ‘ਚ ਕਾਂਗਰਸ ਦੀ ਅਗਵਾਈ ਕਰ ਰਹੇ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਵਲੋਂ ਅੱਜ ਦਿੱਲੀ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਤੇ ਰਾਜਸਥਾਨ ਦੇ ਸਾਬਕਾ ਉੱਪ ਮੁੱਖ ਮੰਤਰੀ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ ਗਈ । ਕੁੱਲ ਹਿੰਦ ਕਾਂਗਰਸ ਕਮੇਟੀ ਦੇ ਨਵੀਂ ਦਿੱਲੀ ਵਿਖੇ ਸਥਿਤ ਦਫ਼ਤਰ ਵਿਖੇ ਸੁਖਾਵੇਂ ਮਾਹੌਲ ‘ਚ ਹੋਈ। ਇਸ ਮੁਲਾਕਾਤ ਦੌਰਾਨ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਅਤੇ ਜੀਤਮਹਿੰਦਰ ਸਿੰਘ ਸਿੱਧੂ ਨੇ ਪੰਜਾਬ ਦੇ ਕਈ ਅਹਿਮ ਮਸਲਿਆਂ ‘ਤੇ ਵੀਚਾਰ ਚਰਚਾ ਕਰਨ ਦੇ ਨਾਲ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਵੀ ਮੰਥਨ ਕੀਤਾ। ਇਸ ਦੌਰਾਨ ਗੱਲਬਾਤ ਕਰਦਿਆਂ ਜੀਤਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸਚਿਨ ਪਾਇਲਟ ਇਕ ਨੌਜਵਾਨ ਆਗੂ ਹਨ, ਜੋ ਕਾਂਗਰਸ ਦੇ ਅਜਿਹੇ ਪਰਿਵਾਰ ਨਾਲ ਸਬੰਧ ਰੱਖਦੇ ਹਨ, ਜਿਨ੍ਹਾਂ ਨੂੰ ਰਾਜਨੀਤਿਕ ਤਜਰਬੇ ਦੀ ਗਹਿਰੀ ਸਮਝ ਹੈ। ਉਨ੍ਹਾਂ ਕਿਹਾ ਕਿ ਇਸ ਤਜਰਬੇ ਦਾ ਭਵਿੱਖ ‘ਚ ਕਾਂਗਰਸ ਨੂੰ ਹੋਰ ਵੀ ਫ਼ਾਇਦਾ ਮਿਲੇਗਾ। ਸਿੱਧੂ ਨੇ ਦਾਅਵਾ ਕੀਤਾ ਕਿ ਲੋਕ ਸਹਿਯੋਗ ਦੇ ਚੱਲਦਿਆਂ 2027 ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਰਕਾਰ ਬਣਾਵੇਗੀ।