ਕਾਂਗਰਸ ਨੇ ਗਗਨਦੀਪ ਸਿੰਘ ਨੂੰ ਬਣਾਇਆ ਮੌੜ ਸ਼ਹਿਰੀ ਐਸ.ਸੀ. ਵਿੰਗ ਦਾ ਪ੍ਰਧਾਨ
ਮੌੜ ਮੰਡੀ, 21 ਸਤੰਬਰ (ਗੁਰਜੀਤ ਸਿੰਘ ਕਮਾਲੂ)- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਵਲੋਂ ਅਹਿਮ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਚੱਲਦਿਆਂ ਅੱਜ ਮੌੜ ਮੰਡੀ ਦੇ ਸ਼ਹਿਰੀ ਜਥੇਬੰਦੀ ਦੇ ਐਸ. ਸੀ.
ਮੌੜ ਮੰਡੀ, 21 ਸਤੰਬਰ (ਗੁਰਜੀਤ ਸਿੰਘ ਕਮਾਲੂ)- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਵਲੋਂ ਅਹਿਮ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਚੱਲਦਿਆਂ ਅੱਜ ਮੌੜ ਮੰਡੀ ਦੇ ਸ਼ਹਿਰੀ ਜਥੇਬੰਦੀ ਦੇ ਐਸ.ਸੀ. ਵਿੰਗ ਦੇ ਪ੍ਰਧਾਨ ਦੇ ਤੌਰ ‘ਤੇ ਗਗਨਦੀਪ ਸਿੰਘ ਗੱਗੂ ਨੂੰ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਨਿਯੁਕਤੀ ਪੱਤਰ ਕਾਂਗਰਸੀ ਦੇ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਵਲੋਂ ਦਿੱਤਾ ਗਿਆ। ਇਸ ਮੌਕੇ ਗਗਨਦੀਪ ਸਿੰਘ ਵਲੋਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੂੰ ਇਹ ਵਿਸ਼ਵਾਸ ਦਵਾਇਆ ਗਿਆ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਦਿੱਤੀ ਜਾਵੇਗੀ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ। ਇਸ ਮੌਕੇ ਐਸ.ਸੀ. ਵਿੰਗ ਦੇ ਪੰਜਾਬ ਆਗੂ ਗੁਰਪ੍ਰੀਤ ਸਿੰਘ ਲੱਖੀ ਪੱਖੋਕੇ, ਜ਼ਿਲ੍ਹਾ ਬਠਿੰਡਾ ਐਸ.ਸੀ. ਵਿੰਗ ਦੇ ਪ੍ਰਧਾਨ ਸਰਦੂਲ ਸਿੰਘ ਗੋਬਿੰਦਪੁਰਾ, ਹਲਕਾ ਮੌੜ ਦੇ ਐਸ.ਸੀ. ਵਿੰਗ ਦੇ ਚੇਅਰਮੈਨ ਸ਼ਮਸ਼ੇਰ ਸਿੰਘ ਲੋਵਾ ਅਤੇ ਅਜੈਬ ਸਿੰਘ ਮਿਸਤਰੀ ਵਿਸ਼ਵਕਰਮਾ ਮੰਦਿਰ ਕਮੇਟੀ ਆਦਿ ਵੀ ਹਾਜ਼ਰ ਸਨ।