22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸੰਗਤ ਬਲਾਕ ਦੇ ਸਕੂਲ ਮੁਖੀਆਂ ਨਾਲ ਮੀਟਿੰਗ

ਸੰਗਤ ਮੰਡੀ, 22 ਸਤੰਬਰ (ਸੁਖਤੇਜ ਧਾਲੀਵਾਲ)- ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਬਠਿੰਡਾ ਮਮਤਾ ਖੁਰਾਣਾ ਸੇਠੀ ਵਲੋਂ ਅੱਜ ਸੰਗਤ ਬਲਾਕ ਦੇ ਸਮੂਹ ਸੀ. ਐੱਚ.

Ad Position 21
No active advertisement
ਅਜੀਤ ਡੈਸਕ 23-09-2026
ਸੰਗਤ ਮੰਡੀ, 22 ਸਤੰਬਰ (ਸੁਖਤੇਜ ਧਾਲੀਵਾਲ)- ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਬਠਿੰਡਾ ਮਮਤਾ ਖੁਰਾਣਾ ਸੇਠੀ ਵਲੋਂ ਅੱਜ ਸੰਗਤ ਬਲਾਕ ਦੇ ਸਮੂਹ ਸੀ.ਐੱਚ.ਟੀ. ਅਤੇ ਸਕੂਲ ਮੁਖੀਆਂ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਗਹਿਰੀ ਬੁੱਟਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਕੂਲਾਂ ਦੀ ਸਾਫ਼-ਸਫ਼ਾਈ, ਮਿਸ਼ਨ ਸਮਰੱਥ ਤਹਿਤ ਬੱਚਿਆਂ ਦੇ ਸਿੱਖਿਆ ਪੱਧਰ ਨੂੰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਸਬੰਧੀ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਮਮਤਾ ਖੁਰਾਣਾ ਸੇਠੀ ਨੇ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਬਲਾਕ ਪੱਧਰ ’ਤੇ ਜਾ ਕੇ ਅਧਿਆਪਕਾਂ ਨਾਲ ਸਿੱਧਾ ਤਾਲਮੇਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਤਾਂ ਜੋ ਸਕੂਲਾਂ ਵਿਚ ਆ ਰਹੀਆਂ ਮੁਸ਼ਕਿਲਾਂ ਨੂੰ ਗਰਾਊਂਡ ਪੱਧਰ ’ਤੇ ਸਮਝ ਕੇ ਉਨ੍ਹਾਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਅਧਿਆਪਕਾਂ ਨੂੰ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੇ ਸਰਬਪੱਖੀ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਸਕੂਲਾਂ ਵਿਚ ਗ੍ਰਾਂਟਾਂ ਰਾਹੀਂ ਚੱਲ ਰਹੇ ਉਸਾਰੀ ਤੇ ਹੋਰ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ’ਤੇ ਵੀ ਜ਼ੋਰ ਦਿੱਤਾ। ਅਧਿਆਪਕ ਆਗੂ ਦਵਿੰਦਰ ਸਿੰਘ ਡਿੱਖ ਨੇ ਕਿਹਾ ਕਿ ਮਮਤਾ ਖੁਰਾਣਾ ਸੇਠੀ ਅਧਿਕਾਰੀ ਵਜੋਂ ਹੀ ਨਹੀਂ, ਸਗੋਂ ਇੱਕ ਅਧਿਆਪਕ ਵਜੋਂ ਅਧਿਆਪਕਾਂ ਨਾਲ ਵਿਚਰਦੇ ਹਨ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਯਤਨਸ਼ੀਲ ਰਹਿੰਦੇ ਹਨ। ਸੰਗਤ ਬਲਾਕ ਦੇ ਸਿੱਖਿਆ ਅਫ਼ਸਰ ਅਤੇ ਸਟੇਟ ਐਵਾਰ ਡੀ ਲਖਵਿੰਦਰ ਸਿੰਘ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਸੰਗਤ ਬਲਾਕ ਵਿਖੇ ਪਹੁੰਚਣ ’ਤੇ ਧੰਨਵਾਦ ਕੀਤਾ। ਇਸ ਮੌਕੇ ਸੀ.ਐੱਚ.ਟੀ. ਪਵਨ ਕੁਮਾਰ, ਕੁਲਵਿੰਦਰ ਕੌਰ, ਹਰਦੀਪ ਸਿੰਘ, ਸਮਿਤ ਕੁਮਾਰ, ਬਲਤੇਜ ਸਿੰਘ, ਗੁਰਬਖ਼ਸ਼ ਸਿੰਘ, ਬੀ.ਆਰ.ਸੀ. ਸੰਦੀਪ ਕੁਮਾਰ, ਮਨੀਸ਼ ਮਹਿਤਾ, ਸੁਖਦੀਪ ਸਿੰਘ, ਮੁੱਖ ਅਧਿਆਪਕ ਮਹਿੰਦਰ ਪਾਲ, ਮਨੋਜ ਢੇਸੀ ਕਾਲਝਰਾਣੀ ਸਮੇਤ ਸੰਗਤ ਬਲਾਕ ਦੇ ਸਮੂਹ ਮੁੱਖ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਨੂੰ ਪ੍ਰਫੁੱਲਿਤ ਕਰਨ ਲਈ ਅਲਫ਼ਾਜ਼-ਏ-ਕਲਮ ਦੀ ਸ਼ੁਰੂਆਤ ਅਗਲੀ ਖ਼ਬਰ ਯੂਥ ਅਕਾਲੀ ਦਲ (ਬ) ਜ਼ਿਲ੍ਹਾ ਬਠਿੰਡਾ ਵਲੋਂ ਜਥੇਬੰਦੀ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ
Ad Position 24