22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

‘ਆਪ’ ਨਸ਼ਾ ਤਸਕਰਾਂ ਨਾਲ ਮਿਲੀ ਹੋਈ ਹੈ, ਨਹੀਂ ਕਰ ਸਕੀ ਨਸ਼ੇ ਦਾ ਖ਼ਾਤਮਾ -ਅਸ਼ਵਨੀ ਸ਼ਰਮਾ ਭਾਜਪਾ ਦੀ ਨਸ਼ਾ ਵਿਰੋਧੀ ਯਾਤਰਾ ਬਠਿੰਡਾ ਪੁੱਜੀ , ਬਰਾਲਾ , ਸੋਢੀ , ਸਿੰਗਲਾ ਤੇ ਪਰਮਪਾਲ ਕੌਰ ਸਿੱਧੂ ਨੇ ਕੀਤਾ ਸੰਬੋਧਨ

ਬਠਿੰਡਾ, 22 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਭਾਜਪਾ ਦੇ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਵਿਧਾਇਕ ਅਸ਼ਵਨੀ ਸ਼ਰਮਾ ਨੇ ਸੂਬੇ ਦੀ ‘ਆਪ’ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ‘ਆਪ’ ਪੰਜਾਬ ’ਚ ਪੁੱਜੀ ਭਾਜਪਾ ਦੀ ਨਸ਼ਾ ਵਿਰੋਧੀ ਯਾਤਰਾ ਦਾ ਇਸ ਲਈ ਕਾਲੇ ਝੰਡਿਆਂ ਨਾਲ ਵਿਰੋਧ ਕਰ ਰਹੀ ਹੈ, ਕਿਉਂਕਿ ‘ਆਪ’ ਨਸ਼ਾ ਤਸਕਰਾਂ ਦੇ ਨਾਲ ਮਿਲੀ ਹੋਈ ਹੈ । ਉਹ ਭਾਜਪਾ ਦੀ ਬਠਿੰਡਾ ’ਚ ਪੁੱਜੀ ਨਸ਼ਾ ਵਿਰੋਧੀ ਯਾਤਰਾ ਦੌਰਾਨ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ ।

Ad Position 21
No active advertisement
ਭਾਜਪਾ ਦੀ ਨਸ਼ਾ ਵਿਰੋਧੀ ਯਾਤਰਾ ’ ਚ ਬੇਅੰਤ ਨਗਰ ਵਿਖੇ ਨਸ਼ੇ ਦੀ ਭੇਟ ਚੜ੍ਹ ਚੁੱਕੇ ਨੌਜਵਾਨਾਂ ਦੀਆਂ ਮਾਵਾਂ ਉਨ੍ਹਾਂ ਦੀਆਂ ਤਸਵੀਰਾਂ ਲੈ ਕੇ ਬੈਠੀਆਂ ਹੋਈਆਂ । ਤਸਵੀਰ : ਲਵਲੀ 23-09-2026
ਬਠਿੰਡਾ, 22 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਭਾਜਪਾ ਦੇ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਵਿਧਾਇਕ ਅਸ਼ਵਨੀ ਸ਼ਰਮਾ ਨੇ ਸੂਬੇ ਦੀ ‘ਆਪ’ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ‘ਆਪ’ ਪੰਜਾਬ ’ਚ ਪੁੱਜੀ ਭਾਜਪਾ ਦੀ ਨਸ਼ਾ ਵਿਰੋਧੀ ਯਾਤਰਾ ਦਾ ਇਸ ਲਈ ਕਾਲੇ ਝੰਡਿਆਂ ਨਾਲ ਵਿਰੋਧ ਕਰ ਰਹੀ ਹੈ, ਕਿਉਂਕਿ ‘ਆਪ’ ਨਸ਼ਾ ਤਸਕਰਾਂ ਦੇ ਨਾਲ ਮਿਲੀ ਹੋਈ ਹੈ । ਉਹ ਭਾਜਪਾ ਦੀ ਬਠਿੰਡਾ ’ਚ ਪੁੱਜੀ ਨਸ਼ਾ ਵਿਰੋਧੀ ਯਾਤਰਾ ਦੌਰਾਨ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ । ਇਹ ਯਾਤਰਾ ਸ਼ਹਿਰ ਦੇ ਪਰਸਰਾਮ ਨਗਰ ਤੋਂ ਸ਼ੁਰੂ ਹੋ ਕੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦੀ ਹੋਈ ਬੇਅੰਤ ਨਗਰ ਵਿਖੇ ਸਮਾਪਤ ਹੋਈ। ਇਸ ਮੌਕੇ ਅਸ਼ਵਨੀ ਸ਼ਰਮਾ ਨੇ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਨੂੰ 90 ਦਿਨਾਂ ਵਿਚ ਨਸ਼ਾ ਮੁਕਤ ਕਰਨ ਦਾ ਵਾਅਦਾ ਕੀਤਾ ਸੀ, ਪਰ ‘ਆਪ’ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਨਸ਼ਿਆਂ ਦਾ ਖ਼ਾਤਮਾ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਗੁਰੂ-ਪੀਰਾਂ, ਸੂਰਬੀਰਾਂ, ਯੋਧਿਆਂ ਤੇ ਪੀਰ ਪੈਗ਼ੰਬਰਾਂ ਦੀ ਪਵਿੱਤਰ ਧਰਤੀ ਪੰਜਾਬ ਨੂੰ ਨਜ਼ਰ ਲੱਗੀ ਚੁੱਕੀ ਹੈ, ਜਿਸ ਨੂੰ ਲਾਹੁਣ ਲਈ ਜੇਕਰ ਭਾਜਪਾ ਨਸ਼ਾ ਵਿਰੋਧੀ ਯਾਤਰਾ ਰਾਹੀਂ ਜਾਗਰੂਕਤਾ ਫੈਲਾ ਰਹੀ ਹੈ ਤਾਂ ‘ਆਪ’ ਇਸ ਦੇ ਵਿਰੋਧ ’ਚ ਉੱਤਰੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੱਥੇ ’ਤੇ ਲੱਗਿਆ ਨਸ਼ੇ ਦਾ ਕਲੰਕ ਲਾਹੁਣ ਵਿਚ ਜੇਕਰ ਇਸ ਸਮਾਜਿਕ ਕ੍ਰਾਂਤੀ ਵਿਚ ਸਾਥ ਨਹੀਂ ਦੇ ਸਕਦੇ ਤਾਂ ਘੱਟੋ-ਘੱਟ ਵਿਰੋਧ ਤਾਂ ਨਾ ਕਰੋ। ਇਸ ਮੌਕੇ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਨੇ ਕਿਹਾ ਕਿ ਜੇਕਰ ਪੰਜਾਬ ’ਚ ਅਗਲੀ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਛੇ ਮਹੀਨਿਆਂ ਦੇ ਅੰਦਰ-ਅੰਦਰ ਨਸ਼ਾ ਤਸਕਰੀ ਦਾ ਨੈੱਟਵਰਕ ਤੋੜਿਆ ਜਾਵੇਗਾ। ਇਸ ਮੌਕੇ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਦੇ ਕਨਵੀਨਰ ਦਿਆਲ ਸੋਢੀ, ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਅਤੇ ਲੋਕ ਸਭਾ ਇੰਚਾਰਜ ਪਰਮਪਾਲ ਕੌਰ ਸਿੱਧੂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਰੰਗਲਾ ਬਣਾਉਣ ਲਈ ਭਾਜਪਾ ਦਾ ਸ ਾਥ ਦਿਓ ਤੇ ਇਹ ਰੰਗਲਾ ਪੰਜਾਬ ਨਸ਼ਿਆਂ ਦਾ ਖ਼ਾਤਮਾ ਕਰਕੇ ਹੀ ਬਣਾਇਆ ਜਾ ਸਕਦਾ ਹੈ। ਇਸ ਮੌਕੇ ਭਾਜਪਾ ਦੀ ਨਸ਼ਾ ਵਿਰੋਧੀ ਯਾਤਰਾ ’ਚ ਨਸ਼ੇ ਦੀ ਭੇਟ ਚੜ੍ਹ ਚੁੱਕੇ ਆਪਣੇ ਪੁੱਤਾਂ ਦੀਆਂ ਤਸਵੀਰਾਂ ਲੈ ਕੇ ਵੱਡੀ ਗਿਣਤੀ ’ਚ ਪੀੜਤ ਮਾਵਾਂ ਨੇ ਸ਼ਮੂਲੀਅਤ ਕੀਤੀ ਤੇ ਭਾਜਪਾ ਆਗੂਆਂ ਨੂੰ ਆਪਣੀ ਵਿੱਥਿਆ ਦੱਸੀ। ਇਸ ਮੌਕੇ ਅਸ਼ੋਕ ਭਾਰਤੀ, ਜਸਵੀਰ ਸਿੰਘ ਮਹਿਰਾਜ, ਰੁਪਿੰਦਰਜੀਤ ਸਿੰਘ ਸਿੱਧੂ, ਅਸ਼ੋਕ ਬਾਲਿਆਂਵਾਲੀ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂਆਂ ਨੂੰ ‘ਆਪ’ ਚ ਸ਼ਾਮਿਲ ਕਰਨ ਬਾਰੇ ਕੀਤਾ ਜਾ ਰਿਹੈ ਗੁੰਮਰਾਹਕੁੰਨ ਪ੍ਰਚਾਰ-ਰਵੀਪ੍ਰੀਤ ਸਿੰਘ ਸਿੱਧੂ ਅਗਲੀ ਖ਼ਬਰ ਬਲਾਕ ਨਥਾਣਾ ’ਚ ਭਾਜਪਾ ਦੀ ਨਸ਼ਾ ਮੁਕਤ ਯਾਤਰਾ ਦਾ ਪਾਰਟੀ ਆਗੂਆਂ ਵਲੋਂ ਸਵਾਗਤ
Ad Position 24