‘ਅਕਾਲੀ ਦਲ ਵਾਰਿਸ ਪੰਜਾਬ ਦੇ’ ਯੂਥ ਆਗੂ ਸਿਮਰਨਜੀਤ ਔਲਖ ਦਾ ਸਨਮਾਨ
ਬਠਿੰਡਾ, 23 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਯੂਥ ਵਿੰਗ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਿਮਰਨਜੀਤ ਔਲਖ ਵਲੋਂ ਬਠਿੰਡਾ ਸ਼ਹਿਰੀ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਣ ਲਈ ਲਗਾਤਾਰ ਲੋਕਾਂ ਅਤੇ ਖਾਸ ਕਰਕੇ ਨੌਜਵਾਨਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਸਿਮਰਨਜੀਤ ਔਲਖ ਵਲੋਂ ਬਠਿੰਡਾ ਸ਼ਹਿਰ ਵਿਚ ਵੱਖ-ਵੱਖ ਥਾਵਾਂ ‘ਤੇ ਨੌਜਵਾਨਾਂ ਨਾਲ ਮੁਲਾਕਾਤਾਂ ਕਰਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।
ਬਠਿੰਡਾ, 23 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਯੂਥ ਵਿੰਗ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਿਮਰਨਜੀਤ ਔਲਖ ਵਲੋਂ ਬਠਿੰਡਾ ਸ਼ਹਿਰੀ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਣ ਲਈ ਲਗਾਤਾਰ ਲੋਕਾਂ ਅਤੇ ਖਾਸ ਕਰਕੇ ਨੌਜਵਾਨਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਸਿਮਰਨਜੀਤ ਔਲਖ ਵਲੋਂ ਬਠਿੰਡਾ ਸ਼ਹਿਰ ਵਿਚ ਵੱਖ-ਵੱਖ ਥਾਵਾਂ ‘ਤੇ ਨੌਜਵਾਨਾਂ ਨਾਲ ਮੁਲਾਕਾਤਾਂ ਕਰਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਾਲਜਾਂ ਦੇ ਪ੍ਰਧਾਨ ਅਮਨਪ੍ਰੀਤ ਸਿੰਘ ਰਾਮਗੜ੍ਹੀਆਂ, ਜਸਦੀਪ ਸਿੰਘ ਬੀੜ ਬਹਿਮਣ ਅਤੇ ਸੁਖਬੀਰ ਸਿੰਘ ਭੁੱਲਰ ਸਮੇਤ ਹੋਰ ਨੌਜਵਾਨਾਂ ਵਲੋਂ ਸਿਮਰਨਜੀਤ ਸਿੰਘ ਔਲਖ ਦਾ ਸਨਮਾਨ ਵੀ ਕੀਤਾ ਗਿਆ। ਉਨ੍ਹਾਂ ਨਾਲ ਰਮਨਦੀਪ ਸਿੰਘ ਬਾਠ, ਸਾਹਿਲ ਸ਼ਰਮਾ, ਆਦਰਸ਼ ਰਾਜਪੂਤ, ਯੁਵਰਾਜ ਧਾਲੀਵਾਲ ਵੀ ਮੌਜੂਦ ਰਹੇ। ਇਸ ਮੌਕੇ ਸਿਮਰਨਜੀਤ ਔਲਖ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਸਮਾਜ ਦੀ ਤਾਕਤ ਹੁੰਦੇ ਹਨ ਅਤੇ ਉਨ੍ਹਾਂ ਨੂੰ ਆਪਣੇ ਹੱਕਾਂ, ਸਮਾਜਿਕ ਜ਼ਿੰਮੇਵਾਰੀਆਂ ਅਤੇ ਪੰਜਾਬ ਦੇ ਮੁੱਦਿਆਂ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਗਤੀਵਿਧੀਆਂ ਨੂੰ ਬਠਿੰਡਾ ਸ਼ਹਿਰੀ ਹਲਕੇ ਵਿਚ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਲਈ ਵਰਕਰਾਂ ਅਤੇ ਨੌਜਵਾਨਾਂ ਨਾਲ ਨਿਰੰਤਰ ਮੀਟਿੰਗਾਂ ਤੇ ਰਾਬਤਾ ਜਾਰੀ ਰੱਖਿਆ ਜਾਵੇਗਾ ਅਤੇ ਪਾਰਟੀ ਦੇ ਚੋਣ ਮਨੋਰਥ ਪੱਤਰ ਬਾਰੇ ਦੱਸਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿਆਸਤ ਦਾ ਮਕਸਦ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੋਣਾ ਚਾਹੀਦਾ, ਸਗੋਂ ਲੋਕਾਂ ਦੇ ਮੁੱਦਿਆਂ ਨੂੰ ਸਮਝਣਾ ਅਤੇ ਉਨ੍ਹਾਂ ਦੀ ਆਵਾਜ਼ ਬਣਨਾ ਵੀ ਜ਼ਰੂਰੀ ਹੈ। ਔਲਖ ਨੇ ਕਿਹਾ ਕਿ ਬਠਿੰਡਾ ਸ਼ਹਿਰੀ ’ਚ ਨੌਜਵਾਨਾਂ ਵਲੋਂ ਮਿਲ ਰਹੇ ਸਹਿਯੋਗ ਅਤੇ ਪਿਆਰ ਨਾਲ ਉਨ੍ਹਾਂ ਦਾ ਹੌਸਲਾ ਵਧਿਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ।