23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਕਲੇਅ ਇੰਡੀਆ ਇੰਟਰਨੈਸ਼ਨਲ ਸਕੂਲ ’ਚ ਵਿਸ਼ਵ ਪੰਜਾਬੀ ਦਿਵਸ ਮਨਾਇਆ

ਸੰਗਤ ਮੰਡੀ, 23 ਸਤੰਬਰ (ਸੁਖਤੇਜ ਧਾਲੀਵਾਲ)- ਕਲੇਅ ਇੰਡੀਆ ਇੰਟਰਨੈਸ਼ਨਲ ਸਕੂਲ ਸੰਗਤ ਕੈਂਚੀਆਂ ਵਿਖੇ ਵਿਸ਼ਵ ਪੰਜਾਬੀ ਦਿਵਸ ਪੰਜਾਬੀ ਭਾਸ਼ਾ ਪ੍ਰਤੀ ਮਾਣ ਅਤੇ ਉਤਸ਼ਾਹ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।

Ad Position 21
No active advertisement
ਸਕੂਲੀ ਵਿਦਿਆਰਥਣਾਂ ਵਲੋਂ ਪੰਜਾਬੀ ਭਾਸ਼ਾ ਨਾਲ ਸੰਬੰਧਿਤ ਤਿਆਰ ਕੀਤਾ ਗਿਆ ਚਾਰਟ। ਤਸਵੀਰ: ਸੁਖਤੇਜ ਧਾਲੀਵਾਲ 24-09-2026
ਸੰਗਤ ਮੰਡੀ, 23 ਸਤੰਬਰ (ਸੁਖਤੇਜ ਧਾਲੀਵਾਲ)- ਕਲੇਅ ਇੰਡੀਆ ਇੰਟਰਨੈਸ਼ਨਲ ਸਕੂਲ ਸੰਗਤ ਕੈਂਚੀਆਂ ਵਿਖੇ ਵਿਸ਼ਵ ਪੰਜਾਬੀ ਦਿਵਸ ਪੰਜਾਬੀ ਭਾਸ਼ਾ ਪ੍ਰਤੀ ਮਾਣ ਅਤੇ ਉਤਸ਼ਾਹ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਸਕੂਲ ਦੀ ਪ੍ਰਿੰਸੀਪਲ ਸਰਬਜੀਤ ਕੌਰ ਨੇ ਦੱਸਿਆ ਕਿ ਸ਼ੇਖ ਫਰੀਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਹ ਦਿਨ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਦੌਰਾਨ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ ਪੰਜਾਬੀ ਭਾਸ਼ਾ ਦੇ ਮਹੱਤਵ ਅਤੇ ਦਸਵੀਂ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਨੇ ਪੰਜਾਬੀ ਭਾਸ਼ਾ ਦੇ ਇਤਿਹਾਸ ਸਬੰਧੀ ਭਾਸ਼ਣ ਪੇਸ਼ ਕੀਤੇ। ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਅਨਮੋਲਪ੍ਰੀਤ ਕੌਰ, ਜਸਕੀਰਤ ਕੌਰ ,ਪ੍ਰਨੀਤ ਸ਼ਰਮਾ ਅਤੇ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਜਪਨੀਤ ਕੌਰ, ਕਮਲਪ੍ਰੀਤ ਕੌਰ ਤੇ ਗੁਰਮੀਨ ਕੌਰ ਨੇ ਮਾਂ ਬੋਲੀ ਨੂੰ ਸਮਰਪਿਤ ਕਵਿਤਾਵਾਂ ਪੇਸ਼ ਕੀਤੀਆਂ। ਇਸੇ ਤਰ੍ਹਾਂ ਛੇਵੀਂ ਜਮਾਤ ਦੀਆਂ ਵਿਦਿਆਰਥਣਾਂ ਰਹਿਮਤਪ੍ਰੀਤ ਕੌਰ, ਮਨੀਤ ਕੌਰ ਤੇ ਨਿਮਰਤ ਕੌਰ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਦਰਸਾਉਂਦੇ ਮਾਡਲ ਪੇਸ਼ ਕੀਤੇ। ਅਧਿਆਪਕ ਮਨਜਿੰਦਰ ਸਿੰਘ ਵੱਲੋਂ ਪੰਜਾਬੀ ਭਾਸ਼ਾ ਦੇ ਇਤਿਹਾਸ ਨਾਲ ਸਬੰਧਿਤ ਚਾਰਟ ਤਿਆਰ ਕੀਤਾ ਗਿਆ। , ਪੰਜਵੀਂ ਜਮਾਤ ਦੇ ਵਿਦਿਆਰਥੀ ਜਗਜੋਤ ਸਿੰਘ ਦੀ ਮਾਤਾ ਲਖਵੀਰ ਕੌਰ ਅਤੇ ਛੇਵੀਂ ਜਮਾਤ ਦੀ ਵਿਦਿਆਰਥਣ ਰਹਿਮਤਪ੍ਰੀਤ ਕੌਰ ਵਲੋਂ ਪੰਜਾਬੀ ਭਾਸ਼ਾ ਨੂੰ ਸਮਰਪਿਤ ਕਵਿਤਾਵਾਂ ਲਿਖਤੀ ਰੂਪ ਵਿਚ ਪੇਸ਼ ਕੀਤੀਆਂ ਗਈਆਂ। ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਖੁਸ਼ਮਿਹਰ ਕੌਰ ਅਤੇ ਜੈਸਮੀਨ ਕੌਰ ਨੇ ਪੰਜਾਬੀ ਭਾਸ਼ਾ ਦੇ ਇਤਿਹਾਸ ਸਬੰਧੀ ਆਪਣੇ ਵਿਚਾਰ ਸਾਂਝੇ ਕਰਦਿਆਂ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੀ ਡਾਇਰੈਕਟਰ ਵਰਿੰਦਰ ਕੌਰ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਬਣਦਾ ਸਤਿਕਾਰ ਦਿਵਾਉਣ ਲਈ ਨੌਜਵਾਨ ਪੀੜ੍ਹੀ ਨੂੰ ਆਪਣੀ ਮਾਂ ਬੋਲੀ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ। ਸਕੂਲ ਦੇ ਚੇਅਰਮੈਨ ਜੀ.ਐਸ. ਢਿੱਲੋਂ ਅਤੇ ਪ੍ਰਿੰਸੀਪਲ ਸਰਬਜੀਤ ਕੌਰ ਨੇ ਵਿਸ਼ਵ ਪੰਜਾਬੀ ਦਿਵਸ ਦੀਆਂ ਵਧਾਈਆਂ ਦਿੱਤੀਆਂ ।
Ad Position 22
No active advertisement
ਪਿਛਲੀ ਖ਼ਬਰ ਸਰਹਿੰਦ ਨਹਿਰ ’ਚ ਰੁੜ੍ਹੇ ਭੈਣ-ਭਰਾ ਦਾ 26 ਘੰਟਿਆਂ ਬਾਅਦ ਵੀ ਨਹੀਂ ਮਿਲਿਆ ਕੋਈ ਸੁਰਾਗ ਬਠਿੰਡਾ ਤੋਂ ਤਿਉਣਾ ਤੇ ਘੁੱਦਾ ਝਾ... ਅਗਲੀ ਖ਼ਬਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਯੂਥ ਆਗੂ ਸਿਮਰਨਜੀਤ ਔਲਖ ਦਾ ਸਨਮਾਨ
Ad Position 24