24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸੁੰਦਰ ਲਿਖਾਈ ਮੁਕਾਬਲੇ ਲਈ ਸਰਕਾਰੀ ਹਾਈ ਸਕੂਲ ਰਾਜਗੜ੍ਹ ਦੀ ਕੋਮਲਦੀਪ ਦੀ ਚੋਣ

ਭਗਤਾ ਭਾਈਕਾ, 23 ਸਤੰਬਰ (ਸੁਖਪਾਲ ਸਿੰਘ ਸੋਨੀ)-ਸਿੱਖਿਆ ਅਤੇ ਕਲਾ ਮੰਚ ਪੰਜਾਬ ਵਲੋਂ ‘ਨਵੇਂ ਦਿਸਹੱਦੇ’ ਸਿਰਲੇਖ ਤਹਿਤ ਕਰਵਾਏ ਗਏ ਕਲਾ ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਰਾਜਗੜ੍ਹ ਸਕੂਲ ਦੀ ਪ੍ਰਤਿਭਾਸ਼ਾਲੀ ਵਿਦਿਆਰਥਣ ਕੋਮਲਦੀਪ ਕੌਰ ਨੇ ਸੁੰਦਰ ਲਿਖਾਈ ਪ੍ਰਤੀਯੋਗਤਾ ਵਿਚ ਭਾਗ ਲੈ ਕੇ ਆਪਣੀ ਗਾਇਡ ਅਧਿਆਪਕਾ ਸਿਮਰਜੀਤ ਕੌਰ ਦੀ ਅਗਵਾਈ ਹੇਠ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਵਿਦਿਆਰਥਣ ਕੋਮਲਦੀਪ ਕੌਰ ਨੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਰਾਜ ਪੱਧਰੀ ਸੁੰਦਰ ਲਿਖਾਈ ਪ੍ਰਤੀਯੋਗਤਾ ਲਈ ਚੁਣੇ ਜਾਣ ’ਤੇ ਸਕੂਲ ਅਤੇ ਪਰਿਵਾਰ ਦਾ ਨਾਂਅ ਰੌਸ਼ਨ ਕੀਤਾ ਹੈ।

Ad Position 21
No active advertisement
ਵਿਦਿਆਰਥਣ ਕੋਮਲਦੀਪ ਕੌਰ ਮਿਹਨਤ ਦੇ ਰੰਗਾਂ ਨਾਲ ਸਫ਼ਲਤਾ ਦੀ ਤਸਵੀਰ ਬਣਦੀ ਹੈ- ਸਿਮਰਜੀਤ ਕੌਰ 24-09-2026
ਭਗਤਾ ਭਾਈਕਾ, 23 ਸਤੰਬਰ (ਸੁਖਪਾਲ ਸਿੰਘ ਸੋਨੀ)-ਸਿੱਖਿਆ ਅਤੇ ਕਲਾ ਮੰਚ ਪੰਜਾਬ ਵਲੋਂ ‘ਨਵੇਂ ਦਿਸਹੱਦੇ’ ਸਿਰਲੇਖ ਤਹਿਤ ਕਰਵਾਏ ਗਏ ਕਲਾ ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਰਾਜਗੜ੍ਹ ਸਕੂਲ ਦੀ ਪ੍ਰਤਿਭਾਸ਼ਾਲੀ ਵਿਦਿਆਰਥਣ ਕੋਮਲਦੀਪ ਕੌਰ ਨੇ ਸੁੰਦਰ ਲਿਖਾਈ ਪ੍ਰਤੀਯੋਗਤਾ ਵਿਚ ਭਾਗ ਲੈ ਕੇ ਆਪਣੀ ਗਾਇਡ ਅਧਿਆਪਕਾ ਸਿਮਰਜੀਤ ਕੌਰ ਦੀ ਅਗਵਾਈ ਹੇਠ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਵਿਦਿਆਰਥਣ ਕੋਮਲਦੀਪ ਕੌਰ ਨੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਰਾਜ ਪੱਧਰੀ ਸੁੰਦਰ ਲਿਖਾਈ ਪ੍ਰਤੀਯੋਗਤਾ ਲਈ ਚੁਣੇ ਜਾਣ ’ਤੇ ਸਕੂਲ ਅਤੇ ਪਰਿਵਾਰ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮੌਕੇ ਬਲਾਕ ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਖੁਰਾਣਾ ਸੇਠੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ, ਬਲਾਕ ਨੋਡਲ ਅਫ਼ਸਰ ਰਾਕੇਸ਼ ਕੁਮਾਰ, ਸਕੂਲ ਦੇ ਹੈਡਮਾਸਟਰ ਮਨਦੀਪ ਸਿੰਘ ਨੇ ਵਿਦਿਆਰਥਣ ਕੋਮਲਦੀਪ ਕੌਰ, ਗਾਈਡ ਅਧਿਆਪਕਾ ਸਿਮਰਜੀਤ ਕੌਰ ਅਤੇ ਸਮੂਹ ਸਟਾਫ਼ ਨੂੰ ਹਾਰਦਿਕ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਆਗਾਮੀ ਨਵੰਬਰ ਮਹੀਨੇ ਵਿਚ ਹੋਣ ਵਾਲੀ ਆਫ਼ਲਾਈਨ ਰਾਜ ਪੱਧਰੀ ਪ੍ਰਤੀਯੋਗਤਾ ਲਈ ਵਿਦਿਆਰਥਣ ਅਤੇ ਗਾਈਡ ਅਧਿਆਪਕਾ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਗਾਈਡ ਅਧਿਆਪਕਾ ਸਿਮਰਜੀਤ ਕੌਰ ਨੇ ਕਿਹਾ ਕਿ ਮਿਹਨਤ ਦੇ ਰੰਗਾਂ ਨਾਲ ਹੀ ਸਫ਼ਲਤਾ ਦੀ ਤਸਵੀਰ ਬਣਦੀ ਹੈ ਅਤੇ ਅਜਿਹੀਆਂ ਪ੍ਰਾਪਤੀਆਂ ਵਿਦਿਆਰਥੀਆਂ ਨੂੰ ਅੱਗੇ ਵੱਧਣ, ਨਿਰੰਤਰ ਮਿਹਨਤ ਕਰਨ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕਰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੀ ਯੂਥ ਜੋੜੋ ਮੁਹਿੰਮ ਤਹਿਤ ਨਿਯੁਕਤੀ ਪੱਤਰ ਵੰਡੇ ਅਗਲੀ ਖ਼ਬਰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹ ਕੇ ਸਿੱਖ ਭਾਵਨਾਵਾਂ ਦੀ ਕਦਰ ਕਰਨ ਸਰਕਾਰਾਂ- ਜਥੇਦਾਰ ਬਾਬਾ ਟੇਕ ਸਿੰਘ
Ad Position 24